ਸਿਹਤ ਤੇ ਸਿੱਖਿਆ: ਪੰਜਾਬ ਤੇ ਦਿੱਲੀ ਵਿਚਾਲੇ ਸਮਝੌਤਾ
ਨਵੀਂ ਦਿੱਲੀ-ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਦੀ ਕਾਇਆਕਲਪ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਵਿਚ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਦੋਵਾਂ ਸੂਬਿਆਂ ਵੱਲੋਂ ਗਿਆਨ ਦੇ ਵਟਾਂਦਰੇ ਲਈ ਸਮਝੌਤਾ ਸਹੀਬੰਦ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਬਿਜਲੀ ਉਨ੍ਹਾਂ ਦੀ ਸਰਕਾਰ ਦੀ ਸਿਖਰਲੀਆਂ ਤਰਜੀਹਾਂ ਹਨ ਤੇ ਪੰਜਾਬ ਨੂੰ ਇਨ੍ਹਾਂ ਖੇਤਰਾਂ ਵਿੱਚ ਦਿੱਲੀ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਇਸੇ ਤਰ੍ਹਾਂ ਦਿੱਲੀ, ਪੰਜਾਬ ਤੋਂ ਖੇਤੀ ਬਾਰੇ ਗਿਆਨ ਲੈ ਸਕਦਾ ਹੈ। ਉਧਰ ਕੇਜਰੀਵਾਲ ਨੇ ਕਿਹਾ ਕਿ ਜੇਕਰ ਹਰੇਕ ਰਾਜ ਦੂਜੇ ਵੱਲੋਂ ਕੀਤੇ ਚੰਗੇ ਕੰਮਾਂ ਤੋਂ ਸਬਕ ਲੈਣ ਲੱਗੇ ਤਾਂ ਭਾਰਤ ਦੀ ਤਰੱਕੀ ਹੋਵੇਗੀ।
ਸਮਝੌਤਾ ਸਹੀਬੰਦ ਕਰਨ ਮੌਕੇ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਨਿਵੇਕਲੀ ਪਹਿਲਕਦਮੀ ਦੱਸਦੇ ਹੋਏ ਦੋਵਾਂ ਸੂਬਿਆਂ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਉਸਾਰੂ ਤੇ ਮਿਸਾਲੀ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਮਝੌਤਾ ਪੰਜਾਬ ਤੇ ਦਿੱਲੀ ਸਰਕਾਰਾਂ ਨੂੰ ਗਿਆਨ, ਤਜਰਬਾ ਤੇ ਮੁਹਾਰਤ ਆਪਸ ਵਿਚ ਸਾਂਝਾ ਕਰਨ ਦੇ ਯੋਗ ਬਣਾਏਗਾ। ਕਰਾਰ ਤਹਿਤ ਦੋਵੇਂ ਸਰਕਾਰਾਂ ਲੋਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰਨ ਵਾਸਤੇ ਮੰਤਰੀਆਂ, ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਇਕ-ਦੂਜੇ ਦੇ ਸੂਬਿਆਂ ਵਿਚ ਭੇਜਿਆ ਕਰਨਗੀਆਂ। ਭਗਵੰਤ ਮਾਨ ਨੇ ਪੰਜਾਬ ਵਿਚ ਦਿੱਲੀ ਮਾਡਲ ਦੇ ਆਧਾਰ ਉਤੇ 117 ਸਰਕਾਰੀ ਸਕੂਲ ਅਤੇ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਪੰਜਾਬ ਸਰਕਾਰ ਸ਼ੁਰੂਆਤ ਵਜੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿਚ ਇਕ-ਇਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰੇਗੀ। ਉਨ੍ਹਾਂ ਕਿਹਾ, ‘‘ਮਨੁੱਖ ਦਾ ਸਮੁੱਚਾ ਜੀਵਨ ਵਿਦਿਆਰਥੀ ਵਾਂਗ ਹੋਣਾ ਚਾਹੀਦਾ ਹੈ ਅਤੇ ਜਿੱਥੋਂ ਵੀ ਜੋ ਕੁਝ ਚੰਗਾ ਸਿੱਖਣ ਨੂੰ ਮਿਲੇ, ਉਸ ਨੂੰ ਗ੍ਰਹਿਣ ਕਰ ਲੈਣਾ ਚਾਹੀਦਾ ਹੈ। ਅਸੀਂ ਇੱਥੇ ਹੀ ਨਹੀਂ ਰੁਕਾਂਗੇ, ਜੇਕਰ ਸਾਨੂੰ ਆਪਣੇ ਸੂਬੇ ਦੀ ਖਾਤਰ ਬਾਕੀ ਸੂਬਿਆਂ ਜਾਂ ਹੋਰ ਮੁਲਕਾਂ ਵਿਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ।’’
ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ
ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...
ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ
ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...
ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ
ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...
ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ
ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...
ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ
ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...
ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ
ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...
ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ
ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...
ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ
ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...
ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ
ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...
ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ
ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...
ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ
ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...
ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ
ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...