Wednesday, 28 Sep 2022

ਪਟਿਆਲਾ ਟਕਰਾਅ ਸੁਰੱਖਿਆ ਏਜੰਸੀਆਂ ਦੀ ਨਾਕਾਮੀ: ਮਾਨ

ਪਟਿਆਲਾ ਟਕਰਾਅ ਸੁਰੱਖਿਆ ਏਜੰਸੀਆਂ ਦੀ ਨਾਕਾਮੀ: ਮਾਨ

ਜਲੰਧਰ-ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਟਿਆਲਾ ਵਿੱਚ ਹੋਏ ਟਕਰਾਅ ਨੂੰ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਸ਼ਿਵ ਸੈਨਾ ਨਾਲ ਨਹੀਂ ਸਗੋਂ ਕੇਂਦਰ ਨਾਲ ਟਕਰਾਅ ਹੈ, ਜਿਹੜਾ ਪੰਥਕ ਮਸਲੇ ਹੱਲ ਨਹੀਂ ਕਰ ਰਿਹਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਾਨ ਨੇ ਕਿਹਾ ਕਿ ਦੇਸ਼ ਦੀਆਂ ਸੂਹੀਆ ਏਜੰਸੀਆਂ ‘ਆਈਬੀ’ ਤੇ ‘ਰਾਅ’ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀਆਂ ਹਨ। ਇਨ੍ਹਾਂ ਕੋਲ ਕਿਸੇ ਮਾਮਲੇ ਵਿੱਚ ਅਗਾਊਂ ਸੂਚਨਾ ਨਹੀਂ ਹੁੰਦੀ, ਭਾਵੇਂ ਉਹ ਘਰੇਲੂ ਮਸਲੇ ਹੋਣ ਜਾਂ ਕੌਮਾਂਤਰੀ ਪੱਧਰ ਦੇ।

ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪਿਛਲੇ 12 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਕਰਵਾ ਰਹੀ। ਸਿੱਖਾਂ ਨੂੰ ਆਪਣੇ ਜਮਹੂਰੀ ਹੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਨਾ ਤਾਂ ਬਰਗਾੜੀ ਮਸਲਾ ਹੱਲ ਹੋਇਆ ਹੈ ਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁੰਮ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਬਾਰੇ ਕੁਝ ਪਤਾ ਲੱਗਿਆ ਹੈ।

ਜ਼ਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਦੀ ਪ੍ਰੈੱਸ ਕਾਨਫਰੰਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਹੋਣ ਦੇ ਡਰ ਤੋਂ ਪੁਲੀਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਕਾਨਫਰੰਸ ਹਾਲ ਨੂੰ ਜਾਣ ਵਾਲੇ ਰਸਤੇ ’ਚ ਮੈਟਲ ਡਿਟੈਕਟਿਵ ਲਾਇਆ ਹੋਇਆ ਸੀ।


More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...