Wednesday, 28 Sep 2022

‘ਸਿੱਖਾਂ ਦੀ ਆਜ਼ਾਦੀ ਦੇ ਐਲਾਨ’ ਦੀ ਵਰ੍ਹੇਗੰਢ ਬਾਰੇ ਕਨੈਕਟੀਕਟ ਜਨਰਲ ਅਸੈਂਬਲੀ ਵੱਲੋਂ ਪੇਸ਼ ‘ਹਵਾਲੇ’ ਦੀ ਨਿਖੇਧੀ

‘ਸਿੱਖਾਂ ਦੀ ਆਜ਼ਾਦੀ ਦੇ ਐਲਾਨ’ ਦੀ ਵਰ੍ਹੇਗੰਢ ਬਾਰੇ ਕਨੈਕਟੀਕਟ ਜਨਰਲ ਅਸੈਂਬਲੀ ਵੱਲੋਂ ਪੇਸ਼ ‘ਹਵਾਲੇ’ ਦੀ ਨਿਖੇਧੀ

ਨਿਊ ਯਾਰਕ-ਨਿਊ ਯਾਰਕ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਅਮਰੀਕੀ ਰਾਜ ਕਨੈਕਟੀਕਟ ਦੀ ਜਨਰਲ ਅਸੈਂਬਲੀ ਵੱਲੋਂ ਅਖੌਤੀ “ਸਿੱਖਾਂ ਦੀ ਆਜ਼ਾਦੀ ਦੇ ਐਲਾਨ” ਦੀ ਵਰ੍ਹੇਗੰਢ ਨੂੰ ਮਾਨਤਾ ਦੇਣ ਵਾਲੇ ਹਵਾਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੌਂਸੁਲੇਟ ਨੇ ਕਿਹਾ ਕਿ ਉਹ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨਾਲ ਇਸ ਮੁੱਦੇ ਨੂੰ ਸਬੰਧਤ ਅਮਰੀਕੀ ਸੰਸਦ ਮੈਂਬਰਾਂ ਕੋਲ ਮੁਨਾਸਿਬ ਢੰਗ ਨਾਲ ਉਠਾਏਗਾ। ਭਾਰਤੀ ਕੌਂਸੁਲੇਟ ਨੇ ਕਿਹਾ, “ਅਸੀਂ ਇੱਕ ਗੈਰ-ਕਾਨੂੰਨੀ ਕਾਰਵਾਈ ਦੇ ਸਬੰਧ ਵਿੱਚ ਅਮਰੀਕਾ ਵਿੱਚ ਕਨੈਕਟੀਕਟ ਰਾਜ ਦੀ ਜਨਰਲ ਅਸੈਂਬਲੀ ਦੇ ਅਖੌਤੀ ਹਵਾਲੇ ਦੀ ਨਿੰਦਾ ਕਰਦੇ ਹਾਂ। ਇਹ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਸੈਂਬਲੀ ਦੇ ਨਾਮ ਨੂੰ ਆਪਣੇ ਨਾਪਾਕ ਉਦੇਸ਼ਾਂ ਲਈ ਵਰਤਣ ਦੀ ਕੋਸ਼ਿਸ਼ ਹੈ। ਇਹ ਭਾਈਚਾਰਿਆਂ ਨੂੰ ਵੰਡਣ ਅਤੇ ਕੱਟੜਤਾ ਤੇ ਨਫ਼ਰਤ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਹਿੰਸਾ ਦੇ ਉਨ੍ਹਾਂ ਦੇ ਏਜੰਡੇ ਦੀ ਅਮਰੀਕਾ ਅਤੇ ਭਾਰਤ ਵਰਗੇ ਜਮਹੂਰੀ ਸਮਾਜਾਂ ਵਿੱਚ ਕੋਈ ਥਾਂ ਨਹੀਂ ਹੈ।” ਅਧਿਕਾਰਤ ਹਵਾਲੇ ਵਿੱਚ, ਕਨੈਕਟੀਕਟ ਰਾਜ ਦੀ ਜਨਰਲ ਅਸੈਂਬਲੀ ਨੇ ‘ਸਿੱਖਾਂ ਦੀ ਆਜ਼ਾਦੀ ਦੇ ਐਲਾਨ ਦੀ 36ਵੀਂ ਵਰ੍ਹੇਗੰਢ ਨੂੰ ਮਿਲੀ ਮਾਨਤਾ ਲਈ ਖਾਲਿਸਤਾਨ ਪੱਖੀ ਸੰਸਥਾ ‘ਵਰਲਡ ਸਿੱਖ ਪਾਰਲੀਮੈਂਟ’ ਨੂੰ ਵਧਾਈ ਦਿੱਤੀ ਹੈ।


More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...