Saturday, 01 Oct 2022

ਗੁਰਬਾਣੀ ਦੇ ਗ਼ਲਤ ਅਨੁਵਾਦ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਪੁੱਜਾ

ਗੁਰਬਾਣੀ ਦੇ ਗ਼ਲਤ ਅਨੁਵਾਦ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਪੁੱਜਾ

ਚੰਡੀਗੜ੍ਹ - ਜਿਸ ਤਰੀਕੇ ਅਮਰੀਕਾ ਨਿਵਾਸੀ ਥਮਿੰਦਰ ਸਿੰਘ ਆਨੰਦ ਤੇ ਕੈਨੇਡਾ ਨਿਵਾਸੀ ਉਂਕਾਰ ਸਿੰਘ ਵੱਲੋਂ ਪੰਥ ਵਿਰੋਧੀ ਤਾਕਤਾਂ ਦਾ ਮੋਹਰਾ ਬਣ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਸੈਂਕੜੇ ਗ਼ਲਤੀਆਂ ਤੇ ਤਬਦੀਲੀਆਂ ਕੀਤੀਆਂ ਗਈਆਂ। ਬਿਲਕੁਲ ਉਸੇ ਤਰੀਕੇ ਦਿੱਲੀ ਕਮੇਟੀ ਦਾ ਪ੍ਰਧਾਨ ਹੁੰਦਿਆਂ ਜਥੇਦਾਰ ਅਵਤਾਰ ਸਿੰਘ ਹਿੱਤ ਤੇ ਜਨਰਲ ਸਕੱਤਰ ਸਰਦਾਰ ਕੁਲਮੋਹਨ ਸਿੰਘ ਨੇ ਤੇਲਗੂ ਤੇ ਅੰਗਰੇਜ਼ੀ ਦੇ ਟੀਕਾਕਾਰ ਡਾ. ਵੇਮੁਰਾਜੂ ਭਾਨੂ ਮੂਰਤੀ ਤੋਂ ਗੁਰੂ ਗ੍ਰੰਥ ਸਾਹਿਬ ਦਾ ਗ਼ਲਤ ਤਰਜਮਾ ਕਰਵਾ ਤੇ ਸੈਂਕੜੇ ਗ਼ਲਤੀਆਂ ਵਾਲੇ ਕਿਤਾਬਚੇ ਛਪਵਾ ਕੇ ਸੰਗਤਾਂ ਨੂੰ ਵੰਡੇ ਗਏ। ਇਹ ਹੈਰਾਨੀਜਨਕ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।  ਇੱਥੇ ਜਾਰੀ ਇਕ ਬਿਆਨ ਵਿਚ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਪਿਛਲੀ ਵਾਰ ਅੰਮ੍ਰਿਤਸਰ ’ਚ ਪ੍ਰੈੱਸ ਕਾਨਫਰੰਸ ਕੀਤੀ ਸੀ ਤਾਂ ਉਦੋਂ ਇਕ ਪੱਤਰਕਾਰ ਨੇ ਉਨ੍ਹਾਂ ਤੋਂ ਭਾਨੂੰ ਮੂਰਤੀ ਬਾਰੇ ਸਵਾਲ ਪੁੱਛਿਆ ਸੀ, ਜਿਸਦੀ ਉਨ੍ਹਾਂ ਨੂੰ ਉਸ ਵੇਲੇ ਜਾਣਕਾਰੀ ਨਹੀਂ ਸੀ ਪਰ ਜਦੋਂ ਦਿੱਲੀ ਪਰਤ ਕੇ ਉਨ੍ਹਾਂ ਸਾਰੇ ਮਾਮਲੇ ਦੀ ਘੋਖ ਕਰਵਾਈ ਤਾਂ ਹੈਰਾਨੀਜਨਕ ਤੇ ਲੂੰ ਕੰਡੇ ਖੜ੍ਹੇ ਕਰਨ ਵਾਲੇ ਖੁਲਾਸੇ ਹੋਏ।

ਉਨ੍ਹਾਂ ਦੱਸਿਆ ਕਿ ਸਾਲ 2002 ’ਚ ਦਿੱਲੀ ਕਮੇਟੀ ਦਾ ਪ੍ਰਧਾਨ ਹੁੰਦਿਆਂ ਜਥੇਦਾਰ ਅਵਤਾਰ ਸਿੰਘ ਹਿੱਤ ਤੇ ਜਨਰਲ ਸਕੱਤਰ ਕੁਲਮੋਹਨ ਸਿੰਘ ਨੇ ਤੇਲਗੂ ਤੇ ਅੰਗਰੇਜ਼ੀ ਦੇ ਸਾਹਿਤਕਾਰ ਤੇ ਟੀਕਾਕਾਰ ਡਾ. ਵੇਮੁਰਾਜੂ ਭਾਨੂ ਮੂਰਤੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 17 ਭਾਸ਼ਾਵਾਂ ’ਚ ਅਨੁਵਾਦ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਇਹ ਜ਼ਿੰਮੇਵਾਰੀ ਸੌਂਪਦਿਆਂ ਇਨ੍ਹਾਂ ਆਗੂਆਂ ਨੇ ਇਹ ਵੀ ਚੈੱਕ ਨਹੀਂ ਕੀਤਾ ਕਿ ਡਾ. ਭਾਨੂੰ ਮੂਰਤੀ ਨੂੰ ਨਾ ਪੰਜਾਬੀ ਆਉਂਦੀ ਹੈ ਤੇ ਨਾ ਹੀ ਗੁਰਮਤੀ ਸਿਧਾਂਤਾਂ ਤੇ ਸਿੱਖ ਰਹਿਤ ਮਰਿਆਦਾ ਦੀ ਜਾਣਕਾਰੀ ਹੈ। ਇਸ ਗੰਭੀਰ ਮਾਮਲੇ ’ਤੇ ਉਨ੍ਹਾਂ ਨੇ ਜਥੇਦਾਰ ਅਕਾਲ ਤਖਤ ਸਾਹਿਬ ਜਾਂ ਸ਼੍ਰੋਮਣੀ ਕਮੇਟੀ ਨਾਲ ਸਲਾਹ ਮਸ਼ਵਰਾ ਕਰਨ ਦੀ ਲੋੜ ਵੀ ਨਹੀਂ ਸਮਝੀ। ਉਸ ਵੇਲੇ ਜਥੇਦਾਰ ਹਿੱਤ ਤੇ ਕੁਲਮੋਹਨ ਸਿੰਘ ਨੇ ਜਪੁਜੀ ਸਾਹਿਬ ਦੇ ਕੀਤੇ ਅਨੁਵਾਦ ਦੇ 17000 ਕਿਤਾਬਚੇ ਛਪਵਾ ਕੇ ਸੰਗਤਾਂ ਵਿਚ ਵੰਡੇ, ਜਿਸ ’ਚੋਂ 1000 ਕਿਤਾਬਚਾ ਹਰ ਭਾਸ਼ਾ ਦਾ ਸੀ। ਇਨ੍ਹਾਂ ਕਿਤਾਬਚਿਆਂ ਨੂੰ ਪ੍ਰਕਾਸ਼ਿਤ ਕਰਨ ਵੇਲੇ ਡਾ. ਭਾਨੂੰ ਮੂਰਤੀ ਨੇ ਗੁਰਬਾਣੀ ’ਚ ਕਈ ਤਬਦੀਲੀਆਂ ਕਰ ਦਿੱਤੀਆਂ ਤੇ ਅਨੇਕਾਂ ਲਗਾ-ਮਾਤਰਾਵਾਂ ਬਦਲ ਦਿੱਤੀਆਂ।

ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਦਿਲ ਵਲੂੰਧਰਣ ਵਾਲੀ ਗੱਲ ਇਹ ਹੈ ਕਿ ਇਹ ਘੋਰ ਕੁਤਾਹੀ ਤੇ ਬੇਅਦਬੀ ਕਰਨ ਤੋਂ ਬਾਅਦ ਜਥੇਦਾਰ ਹਿੱਤ ਤੇ ਕੁਲਮੋਹਨ ਸਿੰਘ ਨੇ ਡਾ. ਭਾਨੂੰ ਮੂਰਤੀ ਨੂੰ ਪੰਥ ਦੇ ਮਹਾਨ ਟੀਕਾਕਾਰ ‘ਭਾਈ ਸਾਹਿਬ ਸਿੰਘ ਜੀ’ ਐਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ 20 ਸਾਲ ਪਹਿਲਾਂ ਹੋਈ ਇਹ ਕੁਤਾਹੀ ਤੇ ਬੇਅਦਬੀ ਹੀ ਅੱਜ ਅਮਰੀਕਾ ਨਿਵਾਸੀ ਥਮਿੰਦਰ ਸਿੰਘ ਆਨੰਦ ਤੇ ਕੈਨੇਡਾ ਨਿਾਵਸੀ ਉਂਕਾਰ ਸਿੰਘ ਵੱਲੋਂ ਕੀਤੀ ਕੁਤਾਹੀ ਦਾ ਸਬੱਬ ਬਣੀ ਹੈ।  ਉਨ੍ਹਾਂ ਦੱਸਿਆ ਕਿ ਨੌਜਵਾਨ ਖਾਲਸਾ ਫੁਲਵਾੜੀ ਨਾਂ ਦੀ ਧਾਰਮਿਕ ਜਥੇਬੰਦੀ ਜਿਸ ਦਾ ਦਫਤਰ ਐੱਫ 87, ਪਟੇਲ ਨਗਰ ਨਵੀਂ ਦਿੱਲੀ ਵਿਖੇ ਹੈ, ਨੇ 5 ਜਨਵਰੀ 2005 ਨੂੰ ਇਸ ਦੀ ਸ਼ਿਕਾਇਤ ਤਤਕਾਲੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਕੀਤੀ ਪਰ ਇਸ ਮਾਮਲੇ ’ਚ ਕੋਈ ਕਾਰਵਾਈ ਨਹੀਂ ਹੋਈ। ਇਸ ਜਥੇਬੰਦੀ ਨੇ ਫਿਰ 7 ਮਾਰਚ 2005 ਨੂੰ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਯਾਦ ਪੱਤਰ ਭੇਜ ਕੇ ਸ਼ਿਕਾਇਤ ਚੇਤੇ ਕਰਵਾਈ ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋਈ।

 ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸਬੂਤਾਂ ਤੇ ਸੀ. ਡੀ. ਸਮੇਤ ਇਸ ਦੀ ਸ਼ਿਕਾਇਤ ਕੀਤੀ ਹੈ ਤੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਥਮਿੰਦਰ ਸਿੰਘ ਆਨੰਦ ਤੇ ਉਂਕਾਰ ਸਿੰਘ ਵਾਂਗੂ ਹੀ ਇਸ ਮਾਮਲੇ ’ਚ ਵੀ ਪੰਥਕ ਰਵਾਇਤਾਂ ਤੇ ਸਿਧਾਂਤਾਂ ਅਨੁਸਾਰ ਪੰਥਕ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰ ਕੇ ਜਥੇਦਾਰ ਅਵਤਾਰ ਸਿੰਘ ਹਿੱਤ ਤੇ ਕੁਲਮੋਹਨ ਸਿੰਘ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।  ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜਿਹੜਾ ਭਾਈ ਸਾਹਿਬ ਸਿੰਘ ਜੀ ਐਵਾਰਡ ਡਾ. ਭਾਨੂੰ ਪ੍ਰਤਾਪ ਨੂੰ ਦਿੱਤਾ ਸੀ, ਉਹ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਮਾਮਲਾ ਵੇਖ ਕੇ ਹੈਰਾਨ ਸਨ। ਵੱਖ-ਵੱਖ ਸਵਾਲਾਂ ਦੇ ਜਵਾਬ ’ਚ ਕਾਲਕਾ ਤੇ ਕਾਹਲੋਂ ਨੇ ਦੁਹਰਾਇਆ ਕਿ ਸਾਡੇ ਲਈ ਸ੍ਰੀ ਅਕਾਲ ਤਖਤ ਸਾਹਿਬ ਸਭ ਤੋਂ ਉਪਰ ਹੈ, ਸਾਨੂੰ ਜੋ ਹੁਕਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇਗਾ, ਅਸੀਂ ਉਸ ਦੀ ਪਾਲਣਾ ਕਰਾਂਗੇ।

More in Punjabi News

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ