Wednesday, 28 Sep 2022

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਕਾਇਮ

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਕਾਇਮ

ਮਾਨਸਾ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਕਮਿਸ਼ਨ ਦੇ ਗਠਨ ਦਾ ਐਲਾਨ ਕੀਤੇ ਜਾਣ ਮਗਰੋਂ ਪਰਿਵਾਰ ਨੇ ਅੱਜ ਉਸ ਦੇ ਪੋਸਟਮਾਰਟਮ ਦੀ ਮਨਜ਼ੂਰੀ ਦੇ ਦਿੱਤੀ। ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦਾ ਭਲਕੇ ਸਸਕਾਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿੱਖ ਕੇ ਉਕਤ ਮਾਮਲੇ ਦੀ ਜਾਂਚ ਲਈ ਬੇਨਤੀ ਕੀਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐੱਨਆਈਏ) ਵਰਗੀ ਕੇਂਦਰੀ ਜਾਂਚ ਏਜੰਸੀ ਨੂੰ ਸ਼ਾਮਲ ਕਰਨ ਅਤੇ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਕਰਵਾਉਣ ਦੀ ਮੰਗ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਘਿਾਣਾਉਣੇ ਅਪਰਾਧ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੱਤਿਆ ਦੇ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

ਸ੍ਰੀ ਮਾਨ ਵੱਲੋਂ ਪੰਜਾਬ ਪੁਲੀਸ ਤੋਂ ਇਕ-ਇਕ ਮਿੰਟ ਦੀ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਇਸ ਤੋਂ ਪਹਿਲਾਂ ਮਾਨਸਾ ’ਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਮੰਗ ਕੀਤੀ ਕਿ ਜਦੋਂ ਤੱਕ ਗਾਇਕ ਦੀ ਸੁਰੱਖਿਆ ਵਾਪਸ ਲੈਣ, ਆਦੇਸ਼ ਦੇਣ ਵਾਲੇ ਅਧਿਕਾਰੀ ਅਤੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲੇਗਾ, ਉਦੋਂ ਤੱਕ ਨਾ ਤਾਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਹੋਵੇਗਾ ਅਤੇ ਨਾ ਹੀ ਅੰਤਿਮ ਸੰਸਕਾਰ। ਪੁਲੀਸ ਅਧਿਕਾਰੀਆਂ ਨੇ ਜਦੋਂ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਨੂੰ ਛੇਤੀ ਫੜਨ ਦਾ ਭਰੋਸਾ ਦਿੱਤਾ ਤਾਂ ਪਰਿਵਾਰਕ ਮੈਂਬਰ ਮੂਸੇਵਾਲਾ ਦਾ ਪੋਸਟਮਾਰਟਮ ਕਰਾਉਣ ਲਈ ਰਾਜ਼ੀ ਹੋ ਗਏ।

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...