Friday, 29 Mar 2024

ਬਾਇਡਨ ਤੇ ਆਰਡਰਨ ਪ੍ਰਸ਼ਾਂਤ ਖਿੱਤੇ ’ਚ ਚੀਨ ਦੇ ਵਧਦੇ ਪ੍ਰਭਾਵ ਤੋਂ ਚਿੰਤਤ

ਬਾਇਡਨ ਤੇ ਆਰਡਰਨ ਪ੍ਰਸ਼ਾਂਤ ਖਿੱਤੇ ’ਚ ਚੀਨ ਦੇ ਵਧਦੇ ਪ੍ਰਭਾਵ ਤੋਂ ਚਿੰਤਤ

ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਤੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਪ੍ਰਸ਼ਾਂਤ ਖਿੱਤੇ ਵਿੱਚ ਚੀਨ ਦੇ ਵਧਦੇ ਪ੍ਰਭਾਵ ’ਤੇ ਵੱਡੀ ਫਿਕਰਮੰਦੀ ਜ਼ਾਹਿਰ ਕੀਤੀ ਹੈ। ਅਮਰੀਕੀ ਸਦਰ ਨੇ ਓਵਲ ਆਫ਼ਿਸ ਪੁੱਜੀ ਆਰਡਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਵਾਸ਼ਿੰਗਟਨ ਦੀ ਇਸ ਖਿੱਤੇ ’ਤੇ ਹੁਕਮ ਚਲਾਉਣ ਜਾਂ ਆਪਣੀਆਂ ਸ਼ਰਤਾਂ ਮਨਵਾਉਣ ਦੀ ਕੋਈ ਇੱਛਾ ਨਹੀਂ ਹੈ। ਇਕ ਸਾਂਝੇ ਬਿਆਨ ਵਿੱਚ ਦੋਵਾਂ ਆਗੂਆਂ ਨੇ ਚੀਨ ਤੇ ਸੋਲੋਮਨ ਟਾਪੂਆਂ ਦਰਮਿਆਨ ਹੋਏ ਹਾਲੀਆ ਸੁਰੱਖਿਆ ਕਰਾਰ ’ਤੇ ਵੀ ਚਿੰਤਾ ਜ਼ਾਹਿਰ ਕੀਤੀ। ਅਮਰੀਕਾ ਫੇਰੀ ’ਤੇ ਪੁੱਜੀ ਆਰਡਰਨ ਨੇ ਬਾਇਡਨ ਨਾਲ ਮੁਲਾਕਾਤ ਦੌਰਾਨ ਹਿੰਦ-ਪ੍ਰਸ਼ਾਂਤ ਖਿੱਤੇ ਵਿੱਚ ਵਪਾਰ, ਵਾਤਾਵਰਨ ਤੇ ਸੁਰੱਖਿਆ ਜਿਹੇ ਮੁੱਦਿਆਂ ਸਣੇ ਯੂਕਰੇਨ ਤੇ ਆਲਮੀ ਅਰਥਚਾਰੇ ਬਾਰੇ ਵੀ ਚਰਚਾ ਕੀਤੀ।

ਇਸ ਤੋਂ ਪਹਿਲਾਂ ਅਮਰੀਕੀ ਸਦਰ ਨੇ ਓਵਾਲਦੇ, ਟੈਕਸਸ ਤੇ ਬਫਲੋ (ਨਿਊ ਯਾਰਕ) ਵਿੱਚ ਹਾਲੀਆ ਗੋਲੀਬਾਰੀ ਦੀਆਂ ਘਟਨਾਵਾਂ ਦੇ ਹਵਾਲੇ ਨਾਲ ਗੰਨ ਕਾਨੂੰਨ ਦੀ ਨਕੇਲ ਕੱਸਣ ਬਾਰੇ ਸੰਸਦ ਮੈਂਬਰਾਂ ਨੂੰ ਮਨਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਰਮਿਆਨ ਘਰੇਲੂ ਕੱਟੜਵਾਦ ਨੂੰ ਨੱਥ ਪਾਉਣ ਵਿੱਚ ਮਿਲੀ ਸਫ਼ਲਤਾ ਲਈ ਜੈਸਿੰਡਾ ਆਰਡਰਨ ਦੀ ਤਾਰੀਫ਼ ਕੀਤੀ। ਕਾਬਿਲੇਗੌਰ ਹੈ ਕਿ 2019 ’ਚ ਗੋਰੇ ਬੰਦੂਕਧਾਰੀ ਵੱਲੋਂ ਕ੍ਰਾਈਸਟਚਰਚ  ਦੀਆਂ ਦੋ ਮਸਜਿਦਾਂ ਨੂੰ ਨਿਸ਼ਾਨਾ ਬਣਾਉਂਦਿਆਂ ਕੀਤੀ ਗੋਲੀਬਾਰੀ, ਜਿਸ ਵਿੱਚ 51 ਮੁਸਲਿਮ ਸ਼ਰਧਾਲੂਆਂ ਦੀ ਜਾਨ ਜਾਂਦੀ ਰਹੀ ਸੀ, ਮਗਰੋਂ ਜੈਸਿੰਡਾ ਅਰਾਡਰਨ ਨੇ ਗੰਨ ਕਾਨੂੰਨ ਦੀ ਨਕੇਲ ਕੱਸਣ ਲਈ ਕੀਤੇ ਉਪਰਾਲਿਆਂ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬਾਇਡਨ ਨੇ ਆਰਡਰਨ ਨਾਲ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨੂੰ ਦੱਸਿਆ, ‘‘ਜਲਦੀ ਹੀ ਗੰਨ ਕਾਨੂੰਨ ਨੂੰ ਲੈ ਕੇ ਸੰਸਦ ਮੈਂਬਰਾਂ ਨੂੰ ਮਿਲਾਂਗਾ। ਮੈਂ ਵਾਅਦਾ ਕਰਦਾ ਹਾਂ।’’

ਚੀਨ ਵੱਲੋਂ ਸਾਂਝੇ ਬਿਆਨ ਦੀ ਨਿਖੇਧੀ

ਪੇਈਚਿੰਗ:ਚੀਨ ਦੇ ਵਿਦੇਸ਼ ਮੰਤਰਾਲੇ ਨੇ ਅਮਰੀਕਾ ਤੇ ਨਿਊਜ਼ੀਲੈਂਡ ਦੇ ਆਗੂਆਂ ਵੱਲੋਂ (ਚੀਨ ਦੇ) ਸ਼ਿਨਜਿਆਂਗ ਸੂਬੇ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਹਾਂਗ ਕਾਂਗ ਦੇ ਲੋਕਾਂ ਦੀ ਆਜ਼ਾਦੀ ’ਤੇ ਡਾਕੇ ਨੂੰ ਲੈ ਕੇ ਜਾਰੀ ਕੀਤੇ ਸਾਂਝੇ ਬਿਆਨ ਦੀ ਨਿਖੇਧੀ ਕੀਤੀ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਜ਼ਾਓ ਲਿਜਿਆਨ ਨੇ ਕਿਹਾ ਕਿ ਉਪਰੋਕਤ ਸਾਂਝਾ ਬਿਆਨ ਚੀਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਤੇ ਇਸ ਦੇ ਅੰਦਰੂਨੀ ਮਾਮਲਿਆਂ ’ਚ ਸਿੱਧਾ ਤੇ ਗੰਭੀਰ ਦਖ਼ਲ ਹੈ। ਜ਼ਾਓ ਨੇ ਕਿਹਾ ਕਿ ਤਾਇਵਾਨ, ਸ਼ਿਨਜਿਆਂਗ ਤੇ ਹਾਂਗਕਾਂਗ ਉਸ ਦੇ ਅੰਦਰੂਨੀ ਮਸਲੇ ਹਨ।

More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...