Thursday, 28 Mar 2024

ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਦਾ ਅਗਲਾ ਗੇੜ ਸ਼ੁਰੂ

ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਦਾ ਅਗਲਾ ਗੇੜ ਸ਼ੁਰੂ

ਅਯੁੱਧਿਆ(ਯੂਪੀ)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਦੇ ਅਗਲੇ ਗੇੜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਰਾਮ ਮੰਦਿਰ ਵਿੱਚ ਪਾਵਨ ਅਸਥਾਨ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਰਾਮ ਮੰਦਿਰ ਦੀ ਉਸਾਰੀ ਨੂੰ ਧਾੜਵੀਆਂ ਖਿਲਾਫ਼ ਭਾਰਤ ਦੀ ਜਿੱਤ ਕਰਾਰ ਦਿੰਦਿਆਂ ਦੇਸ਼ ਦੀ ਏਕਤਾ ਦਾ ਪ੍ਰਤੀਕ ਦੱਸਿਆ। ਸੁਪਰੀਮ ਕੋਰਟ ਵੱਲੋਂ ਰਾਮ ਜਨਮਭੂਮੀ-ਬਾਬਰੀ ਮਸਜਿਦ ਵਿਵਾਦ ਵਿੱਚ ਸੁਣਾਏ ਮੀਲਪੱਥਰ ਫੈਸਲੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਸਤ 2020 ਵਿੱਚ ਅਯੁੱਧਿਆ ’ਚ ਰਾਮ ਮੰਦਿਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਸੀ।

ਅੱਜ ਕੀਤੇ ‘ਸ਼ਿਲਾ ਪੂਜਨ’ ਨਾਲ ਮੁੱਖ ਮੰਦਰ ਦੀ ਉਸਾਰੀ ਦਾ ਦੂਜਾ ਗੇੜ ਸ਼ੁਰੂ ਹੋ ਗਿਆ ਹੈ। ਮੰਦਰ ਲਈ ਬੁਨਿਆਦ ਪਹਿਲਾਂ ਹੀ ਉਸਾਰੀ ਜਾ ਚੁੱਕੀ ਹੈ। ਮੰਦਰ ਦੇ ਇਸ ਹਿੱਸੇ ਦਾ ਨਿਰਮਾਣ ਮੁਕੰਮਲ ਕਰਕੇ, ਇਸ ਨੂੰ 2024 ਦੀਆਂ ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਲੋਕਾਂ ਦੇ ਦਰਸ਼ਨਾਂ ਲਈ ਖੋਲ੍ਹਣ ਦੀ ਉਮੀਦ ਹੈ। ਮੁੱਖ ਮੰਤਰੀ ਆਦਿੱਤਿਆਨਾਥ ਨੇ ਮੰਤਰਾਂ ਦੇ ਉਚਾਰਨ ਦਰਮਿਆਨ ਰਾਮ ਮੰਦਿਰ ਟਰੱਸਟ ਦੇ ਅਧਿਕਾਰੀਆਂ ਤੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਮੌਜੂਦਗੀ ਵਿੱਚ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ, ‘‘ਇਹ ਧਾੜਵੀਆਂ ਖਿਲਾਫ਼ ਭਾਰਤ ਦੀ ਜਿੱਤ ਹੈ।’’ ਉਨ੍ਹਾਂ ਇਸ ਨੂੰ ਹਰੇਕ ਭਾਰਤੀ ਲਈ ਗੌਰਵ ਦਾ ਵੱਡਾ ਪਲ ਦੱਸਿਆ। ਉਨ੍ਹਾਂ ਕਿਹਾ, ‘‘ਇਹ ਮੰਦਰ ਲੋਕਾਂ ਦੀ ਸ਼ਰਧਾ ਦਾ ਪ੍ਰਤੀਕ ਹੈ। ਇਹ ਰਾਸ਼ਟਰ ਦਾ ਮੰਦਰ ਹੋਵੇਗਾ। ਸ਼ਰਧਾਲੂਆਂ ਦੀ 500 ਸਾਲ ਪੁਰਾਣੀ ਪੀੜ ਹੁਣ ਖ਼ਤਮ ਹੋਵੇਗੀ ਤੇ ਅੱਜ ਦਾ ਦਿਨ ਰਾਮ ਮੰਦਿਰ ਦੀ ਉਸਾਰੀ ਲਈ ‘ਬੜਾ ਖਾਸ ਦਿਨ’ ਹੈ।’’

More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...