Friday, 29 Mar 2024

ਘੱਲੂਘਾਰਾ ਦਿਵਸ : ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਧਾਏ ਸਖ਼ਤ ਸੁਰੱਖਿਆ ਪ੍ਰਬੰਧ

ਘੱਲੂਘਾਰਾ ਦਿਵਸ : ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਧਾਏ ਸਖ਼ਤ ਸੁਰੱਖਿਆ ਪ੍ਰਬੰਧ

ਅੰਮ੍ਰਿਤਸਰ (Writer) - 6 ਜੂਨ ਨੂੰ ਗਰਮ ਖਿਆਲੀ ਸਿੱਖ ਸੰਗਤ ਵਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕਮਿਸ਼ਨ੍ਰੇਟ ਪੁਲਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ (ਚਾਰੇ ਪਾਸਿਓਂ) ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ। ਇਕ ਪਾਸੇ ਸ਼ਹਿਰ ਦੀ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਸ ਫੋਰਸ ਨੂੰ 24 ਘੰਟੇ ਨਾਕਿਆਂ ’ਤੇ ਰਹਿਣ ਤੋਂ ਇਲਾਵਾ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਸ ਕਮਿਸ਼ਨਰ ਅਰੁਣ ਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਉੱਚ ਅਧਿਕਾਰੀਆਂ ਦੇ ਨਾਲ-ਨਾਲ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ।

ਪੁਲਸ ਕਮਿਸ਼ਨਰ ਅਰੁਣ ਪਾਲ ਸਿੰਘ ਅਤੇ ਡੀ. ਸੀ. ਪੀ. ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਸ਼ਹਿਰ ਦੇ ਸੁਰੱਖਿਆ ਘੇਰੇ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਤਤਪਰ ਰਹਿਣ ਲਈ ਕਿਹਾ। ਗਲਿਆਰਾ ਇਲਾਕੇ ਦੇ ਆਲੇ-ਦੁਆਲੇ ਬਣੇ ਸਮੂਹ ਹੋਟਲਾਂ ਅਤੇ ਗੈਸਟ ਹਾਊਸ ਮਾਲਕਾਂ ਨੂੰ ਖਾਸ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਤੋਂ ਕਮਰਾ ਨਾ ਦਿੱਤਾ ਜਾਵੇ। ਸਾਰਿਆਂ ਨੂੰ ਰਿਸੈਪਸ਼ਨ ਅਤੇ ਬਾਹਰ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਵੀ ਨਿਰਦੇਸ਼ ਹਨ, ਤਾਂ ਕਿ ਕੋਈ ਵੀ ਸ਼ੱਕੀ ਵਿਅਕਤੀ ਹੋਟਲ ਵਿਚ ਰੁਕ ਕੇ ਆਪਣੇ ਕਿਸੇ ਵੀ ਮਨਸੂਬੇ ਨੂੰ ਅੰਜਾਮ ਨਾ ਦੇ ਸਕੇ।

ਦੁਕਾਨਾਂ ਦੇ ਬਾਹਰ ਸਾਮਾਨ ਨਾ ਰੱਖਣ ਦੀ ਹਦਾਇਤ

6 ਜੂਨ ਤੱਕ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਅਤੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਕਿਸੇ ਤਰ੍ਹਾਂ ਦੀ ਵੀ ਭੀੜ ਇਕੱਠੀ ਕਰਨ ’ਤੇ ਮਨਾਹੀ ਕੀਤੀ ਗਈ ਹੈ। ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕੋਈ ਵੀ ਸ਼ੱਕੀ ਵਿਅਕਤੀ ਅਤੇ ਚੀਜ਼ ਨੂੰ ਦੇਖਦੇ ਹੀ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਜਾਵੇ।

ਅਰਧ-ਸੈਨਿਕ ਬਲਾਂ ਅਤੇ ਪੰਜਾਬ ਪੁਲਸ ਨੇ ਕੱਢਿਆ ਫਲੈਗ ਮਾਰਚ

ਅੱਜ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਅਤੇ ਪੰਜਾਬ ਪੁਲਸ ਦੇ ਅਧਿਕਾਰੀਆਂ ਵਲੋਂ ਗਲਿਆਰਾ ਖੇਤਰ ਵਿਚ ਫਲੈਗ ਮਾਰਚ ਕੱਢਿਆ ਗਿਆ, ਜਿਸ ਵਿਚ ਸ਼ਹਿਰ ਵਾਸੀਆਂ ਦੇ ਮਨੋਬਲ ਨੂੰ ਵਧਾਉਣ ਲਈ ਪੁਲਸ ਨੇ ਆਪਣੀ ਹਾਜ਼ਰੀ ਦਰਜ ਕਰਵਾਈ।

More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...