Wednesday, 22 Mar 2023

ਜੂਨ 1984 ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ.

ਜੂਨ 1984 ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ.

ਅੰਮ੍ਰਿਤਸਰ (Writer) - ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਫ਼ੌਜ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ। ਇਹ ਜ਼ਖ਼ਮੀ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਪੰਜ ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਇਸ ਪਾਵਨ ਸਰੂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਮਾਨ ਇਸ ਪਾਵਨ ਸਰੂਪ 'ਚ ਦੱਖਣੀ ਬਾਹੀ ਰਾਹੀਂ ਗੋਲੀ ਲੱਗੀ ਸੀ। ਉਨ੍ਹਾਂ ਸੰਗਤਾਂ ਨੂੰ ਮਸ਼ੀਨਗੰਨ ਦੀ ਉਸ ਗੋਲੀ ਦਾ ਸਿੱਕਾ ਵੀ ਦਿਖਾਇਆ, ਜੋ ਪਾਵਨ ਸਰੂਪ 'ਚ ਲੱਗਾ ਸੀ। ਉਨ੍ਹਾਂ ਦੱਸਿਆ ਕਿ ਸੰਗਤਾਂ 2 ਜੂਨ ਤੋਂ 5 ਜੂਨ ਤੱਕ ਸਵੇਰੇ 8 ਤੋਂ ਲੈ ਕੇ ਸ਼ਾਮੀਂ 7 ਵਜੇ ਤੱਕ ਇਨ੍ਹਾਂ ਸਰੂਪਾਂ ਦੇ ਦਰਸ਼ਨ ਕਰ ਸਕਦੀਆਂ ਹਨ।

ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ  ਸਾਹਿਬ ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਐੱਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਨਿਸ਼ਾਨ ਸਿੰਘ, ਸਤਨਾਮ ਸਿੰਘ ਰਿਆੜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀ ਅਤੇ ਸੰਗਤਾਂ ਵੀ ਮੌਜੂਦ ਸਨ।

More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...