Saturday, 01 Oct 2022

ਵਿਦੇਸ਼ਾਂ ਤੋਂ ਕਾਰਵਾਈਆਂ ਕਰਨ ਵਾਲੇ ਗੈਂਗਸਟਰਾਂ ਦਾ ਮੁੱਦਾ ਮੁੜ ਭਖਿਆ, ਭਾਰਤ ਨੇ ਕੈਨੇਡਾ ਕੋਲ ਜਤਾਈ ਚਿੰਤਾ

ਵਿਦੇਸ਼ਾਂ ਤੋਂ ਕਾਰਵਾਈਆਂ ਕਰਨ ਵਾਲੇ ਗੈਂਗਸਟਰਾਂ ਦਾ ਮੁੱਦਾ ਮੁੜ ਭਖਿਆ, ਭਾਰਤ ਨੇ ਕੈਨੇਡਾ ਕੋਲ ਜਤਾਈ ਚਿੰਤਾ

ਟੋਰਾਂਟੋ: ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਪੰਜਾਬ ਵਿੱਚ ਹਿੰਸਕ ਅਪਰਾਧਾਂ ਵਿੱਚ ਉੱਤਰੀ ਅਮਰੀਕੀ ਦੇਸ਼ ਤੋਂ ਸਰਗਰਮ ਗੈਂਗਸਟਰਾਂ ਦੀ ਸ਼ਮੂਲੀਅਤ ਨੂੰ ਲੈ ਕੇ ਕੈਨੇਡੀਅਨ ਅਧਿਕਾਰੀਆਂ ਨੂੰ ਭਾਰਤ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਹੈ। ਕਿਉਂਕਿ ਪਿਛਲੇ ਮਹੀਨੇ ਦੇ ਅਖ਼ੀਰ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਨੇ ਇਸ ਮਾਮਲੇ 'ਤੇ ਧਿਆਨ ਕੇਂਦਰਿਤ ਕੀਤਾ ਹੈ। ਪੰਜਾਬ ਪੁਲਸ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਕੈਨੇਡਾ ਵਿਚ ਰਹਿੰਦੇ ਮੈਂਬਰ ਗੋਲਡੀ ਬਰਾੜ ਖ਼ਿਲਾਫ਼ ਭਾਰਤ ਵਿੱਚ 16 ਕੇਸ ਦਰਜ ਹਨ ਅਤੇ ਉਹ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਸੀ।

ਮੂਸੇਵਾਲਾ ਦਾ ਕਤਲ ਮੋਹਾਲੀ ਵਿਚ ਪੰਜਾਬ ਦੇ ਸਟੇਟ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲੇ ਤੋਂ ਕੁਝ ਦਿਨ ਬਾਅਦ ਕੀਤਾ ਗਿਆ ਸੀ। ਕੈਨੇਡਾ ਵਿਚ ਰਹਿੰਦੇ ਲਖਬੀਰ ਸਿੰਘ ਲੰਡਾ ਨੂੰ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਉਸ ਖ਼ਿਲਾਫ਼ ਭਾਰਤ ਵਿੱਚ 20 ਦੇ ਕਰੀਬ ਕੇਸ ਪੈਂਡਿੰਗ ਹਨ। ਇੱਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਕੈਨੇਡਾ ਬੇਸਡ ਕੱਟੜਪੰਥੀ ਅਤੇ ਗੈਂਗਸਟਰ ਭਾਰਤ ਵਿੱਚ ਅਪਰਾਧ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਸਨ ਅਤੇ ਓਟਾਵਾ ਨੂੰ ਨੋਟਿਸ ਲੈਣ ਅਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

ਇਹ ਬੇਨਤੀ ਉਦੋਂ ਵੀ ਆਈ ਹੈ ਜਦੋਂ ਕਈ ਭਾਰਤੀ ਹਵਾਲਗੀ ਬੇਨਤੀਆਂ ਕੈਨੇਡੀਅਨ ਅਧਿਕਾਰੀਆਂ ਕੋਲ ਲੰਬਿਤ ਹਨ। ਅਧਿਕਾਰੀਆਂ ਨੇ ਸਹੀ ਗਿਣਤੀ ਜਾਂ ਨਾਂ ਨਹੀਂ ਦੱਸੇ ਪਰ ਉਨ੍ਹਾਂ ਵਿੱਚੋਂ 10 ਦੇ ਕਰੀਬ ਗੈਂਗਸਟਰਾਂ ਅਤੇ ਤਿੰਨ ਜਾਂ ਚਾਰ ਅੱਤਵਾਦ ਨਾਲ ਸਬੰਧਤ ਹਨ। ਇਹ ਮਾਮਲਾ ਉਦੋਂ ਵੀ ਉਠਿਆ ਸੀ, ਜਦੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਟੀਮ ਨੇ 2021 ਵਿੱਚ ਓਟਾਵਾ ਦਾ ਦੌਰਾ ਕੀਤਾ ਸੀ ਅਤੇ ਕੈਨੇਡੀਅਨ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਉਦੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਭਾਰਤ ਅਤੇ ਕੈਨੇਡਾ ਦੋਵਾਂ ਵਿੱਚ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਵਿੱਚ ਸਫ਼ਲਤਾ ਲਿਆਉਣ ਲਈ ਅੱਤਵਾਦ ਅਤੇ ਹੋਰ ਗੰਭੀਰ ਅਪਰਾਧਾਂ ਦੇ ਮਾਮਲਿਆਂ ਵਿੱਚ ਚੱਲ ਰਹੀਆਂ ਕਈ ਜਾਂਚਾਂ ਵਿੱਚ ਸਬੂਤ ਇਕੱਠੇ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

More in Punjabi News

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ