Saturday, 01 Oct 2022

ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇਸ਼ ਛੱਡ ਕੇ ਭੱਜੇ

ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇਸ਼ ਛੱਡ ਕੇ ਭੱਜੇ

ਕੋਲੰਬੋ-ਲੋਕਾਂ ਦੇ ਰੋਹ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਫ਼ੌਜ ਦੇ ਇਕ ਜਹਾਜ਼ ਰਾਹੀਂ ਦੇਸ਼ ਛੱਡ ਕੇ ਮਾਲਦੀਵ ਭੱਜ ਗਏ | ਮਾਲਦੀਵ ਪਹੁੰਚ ਕੇ 73 ਸਾਲਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਸੰਵਿਧਾਨ ਦੀ ਧਾਰਾ 37 (1) ਤਹਿਤ ਕਾਰਜਕਾਰੀ ਰਾਸ਼ਟਰਪਤੀ ਨਿਯੁਕਤ ਕਰ ਦਿੱਤਾ | ਵਿਕਰਮਸਿੰਘੇ ਦੇ ਕਾਰਜਕਾਰੀ ਰਾਸ਼ਟਰਪਤੀ ਦੀ ਨਿਯੁਕਤੀ ਬਾਰੇ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਬੇਵਰਦਨਾ ਨੇ ਐਲਾਨ ਕੀਤਾ | ਉਨ੍ਹਾਂ ਇਹ ਵੀ ਕਿਹਾ ਰਾਸ਼ਟਰਪਤੀ ਰਾਜਪਕਸ਼ੇ ਨੇ ਮੈਨੂੰ ਫੋਨ 'ਤੇ ਦੱਸਿਆ ਹੈ ਕਿ ਉਹ ਅਸਤੀਫ਼ਾ ਦੇ ਦੇਣਗੇ | ਉਨ੍ਹਾਂ ਕਿਹਾ ਕਿ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ 20 ਜੁਲਾਈ ਨੂੰ ਹੋਵੇਗੀ | ਇਸ ਤੋਂ ਤੁਰੰਤ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਿਕਰਮਸਿੰਘੇ ਨੇ ਦੇਸ਼ 'ਚ ਐਮਰਜੈਂਸੀ ਲਗਾਉਣ ਅਤੇ ਪੱਛਮੀ ਪ੍ਰਾਂਤ 'ਚ ਕਰਫਿਊ ਲਗਾਉਣ ਦਾ ਐਲਾਨ ਕੀਤਾ | ਉਧਰ ਰਾਜਪਕਸ਼ੇ ਦੇ ਦੇਸ਼ ਛੱਡ ਕੇ ਭੱਜਣ 'ਤੇ ਲੋਕ ਭੜਕ ਗਏ ਅਤੇ ਵੱਡੀ ਗਿਣਤੀ 'ਚ ਸੜਕਾਂ 'ਤੇ ਉਤਰੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਦਫਤਰ 'ਤੇ ਕਬਜ਼ਾ ਕਰ ਲਿਆ ਅਤੇ ਰਾਜਪਕਸ਼ੇ ਨੂੰ ਮਾਲਦੀਵ ਪਹੁੰਚਾਉਣ ਲਈ ਜਹਾਜ਼ ਮੁਹੱਈਆ ਕਰਵਾਉਣ ਕਰਕੇ ਹਵਾਈ ਸੈਨਾ ਦੇ ਕਮਾਂਡਰ ਦੀ ਰਿਹਾਇਸ਼ ਨੂੰ ਘੇਰ ਲਿਆ | ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਪਰ ਉਹ ਬੈਰੀਕੇਡ ਤੋੜ ਕੇ ਪ੍ਰਧਾਨ ਮੰਤਰੀ ਦੇ ਦਫਤਰ 'ਚ ਪਹੁੰਚ ਗਏ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਨ ਲੱਗੇ | ਹਾਲਾਂਕਿ ਵਿਕਰਮਸਿੰਘੇ ਨੇ ਇਹ ਵਾਅਦਾ ਕੀਤਾ ਕਿ ਉਹ ਸਰਬ ਪਾਰਟੀ ਸਰਕਾਰ ਬਣਨ 'ਤੇ ਪ੍ਰਧਾਨ ਮੰਤਰੀ ਵਜੋਂ ਅਸਤੀਫਾ ਦੇ ਦੇਣਗੇ | ਇਸ ਤੋਂ ਪਹਿਲਾਂ ਸ੍ਰੀਲੰਕਾ ਹਵਾਈ ਫ਼ੌਜ ਦੇ ਇਕ ਬਿਆਨ ਮੁਤਾਬਿਕ ਰਾਸ਼ਟਰਪਤੀ ਰਾਜਪਕਸ਼ੇ ਆਪਣੀ ਪਤਨੀ ਤੇ ਦੋ ਸੁਰੱਖਿਆ ਅਧਿਕਾਰੀਆਂ ਨਾਲ ਫ਼ੌਜ ਦੇ ਇਕ ਜਹਾਜ਼ ਰਾਹੀਂ ਦੇਸ਼ ਤੋਂ ਭੱਜ ਗਏ | ਰਾਜਪਕਸ਼ੇ ਜਿਸ ਨੂੰ , ਰਾਸ਼ਟਰਪਤੀ ਹੁੰਦਿਆਂ ਮੁਕੱਦਮੇ ਤੋਂ ਛੋਟ ਪ੍ਰਾਪਤ ਹੈ, ਨਵੀਂ ਸਰਕਾਰ ਦੁਆਰਾ ਗਿ੍ਫ਼ਤਾਰੀ ਦੀ ਸੰਭਾਵਨਾ ਤੋਂ ਬਚਣ ਲਈ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਦੇਸ਼ ਤੋਂ ਭੱਜ ਗਏ | ਬੀ.ਬੀ.ਸੀ. ਦੀ ਰਿਪੋਰਟ ਮੁਤਾਬਿਕ ਰਾਜਪਕਸ਼ੇ ਦਾ ਛੋਟਾ ਭਰਾ ਤੇ ਸਾਬਕਾ ਵਿੱਤ ਮੰਤਰੀ ਬਾਸਿਲ  ਰਾਜਪਕਸ਼ੇ ਵੀ ਦੇਸ਼ ਛੱਡ ਕੇ ਭੱਜ ਗਿਆ | ਉਧਰ ਦੂਜੇ ਪਾਸੇ ਸਾਬਕਾ ਰਾਸ਼ਟਰਪਤੀ ਮੈਤਰੀਪਾਲਾ ਸ੍ਰੀਸੇਨਾ ਨੇ ਚਿਤਾਵਨੀ ਦਿੱਤੀ ਹੈ ਕਿ ਸੱਤਾ ਦਾ ਭੁੱਖਾ ਇਕ ਗਰੁੱਪ ਦੇਸ਼ ਨੂੰ ਹੌਲੀ ਹੌਲੀ ਤਬਾਹ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਹਥਿਆਰਬੰਦ ਬਲਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੰਘਰਸ਼ ਕਰ ਰਹੇ ਲੋਕਾਂ ਦੀ ਸੁਰੱਖਿਆ ਕਰਨ | ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਆਗੂ ਸਜਿਥ ਪ੍ਰੇਮਦਾਸਾ ਨੇ ਟਵੀਟ ਕਰਦਿਆਂ ਕਿਹਾ ਕਿ ਇਕ ਸੀਟ ਵਾਲਾ ਸੰਸਦ ਮੈਂਬਰ ਪ੍ਰਧਾਨ ਮੰਤਰੀ ਨਿਯੁਕਤ ਕਰ ਦਿੱਤਾ ਗਿਆ, ਹੁਣ ਉਸੇ ਵਿਅਕਤੀ ਨੂੰ ਕਾਰਜਕਾਰੀ ਰਾਸ਼ਟਰਪਤੀ ਲਗਾ ਦਿੱਤਾ ਗਿਆ | ਇਹ ਰਾਜਪਕਸ਼ੇ ਦੀ ਲੋਕਤੰਤਰ ਸ਼ੈਲੀ ਹੈ | ਕਿੰਨਾ ਮਜ਼ਾਕ, ਕਿੰਨੀ ਤ੍ਰਾਸਦੀ ਹੈ |

ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਫ਼ੌਜ ਨੂੰ ਜੋ ਜ਼ਰੂਰੀ ਲੱਗੇ ਉਹ ਕਰੇ-ਵਿਕਰਮਸਿੰਘੇ

ਕਾਰਜਕਾਰੀ ਰਾਸ਼ਟਰਪਤੀ ਨਿਯੁਕਤ ਹੋਣ ਤੋਂ ਬਾਅਦ ਆਪਣੇ ਪਹਿਲੇ ਟੀ.ਵੀ. ਭਾਸ਼ਨ ਨੂੰ ਸੰਬੋਧਨ ਕਰਦਿਆਂ ਰਾਨਿਲ ਵਿਕਰਮਸਿੰਘੇ ਨੇ ਕਿਹਾ ਕਿ ਫਾਸੀਵਾਦ ਦੇਸ਼ ਦੀ ਜਮੂਹਰੀਅਤ ਲਈ ਖ਼ਤਰਾ ਹੈ | ਉਨ੍ਹਾਂ ਆਮ ਸਥਿਤੀ ਬਹਾਲ ਕਰਨ ਅਤੇ ਦੇਸ਼ ਦੀ ਸੰਪਤੀ ਦੀ ਤਬਾਹੀ ਨੂੰ ਰੋਕਣ ਦਾ ਸੰਕਲਪ ਲਿਆ | ਵਿਕਰਮਸਿੰਘੇ ਨੇ ਕਿਹਾ ਕਿ ਉਨ੍ਹਾਂ ਫ਼ੌਜ ਦੇ ਕਮਾਂਡਰਾਂ ਅਤੇ ਪੁਲਿਸ ਮੁਖੀਆਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਵਿਵਸਥਾ ਬਹਾਲ ਕਰਨ ਲਈ, ਜੋ ਵੀ ਜ਼ਰੂਰੀ ਹੈ ਉਹ ਕਰਨ | ਉਨ੍ਹਾਂ ਕਿਹਾ ਕਿ ਸਾਨੂੰ ਲੋਕਤੰਤਰ ਲਈ ਇਸ ਫਾਸੀਵਾਦੀ ਖ਼ਤਰੇ ਨੂੰ ਖਤਮ ਕਰਨਾ ਚਾਹੀਦਾ ਹੈ | ਅਸੀਂ ਦੇਸ਼ ਦੀ ਸੰਪਤੀ ਨੂੰ ਤਬਾਹ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ | ਪ੍ਰਧਾਨ ਮੰਤਰੀ ਦਫ਼ਤਰ, ਰਾਸ਼ਟਰਪਤੀ ਸਕੱਤਰੇਤ ਅਤੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਪਹਿਲਾਂ ਵਾਲੀ ਵਿਵਸਥਾ ਬਹਾਲ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮੇਰੇ ਦਫਤਰ 'ਚ ਹਨ ਉਹ ਮੈਨੂੰ ਕਾਰਜਕਾਰੀ ਰਾਸ਼ਟਰਪਤੀ ਵਜੋਂ ਮੇਰੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਰੋਕਣਾ ਚਾਹੁੰਦੇ ਹਨ | ਅਸੀਂ ਉਨ੍ਹਾਂ ਨੂੰ ਸਾਡੇ ਸੰਵਿਧਾਨ ਨੂੰ ਤੋੜਨ ਨਹੀਂ ਦੇ ਸਕਦੇ | ਅਸੀਂ ਫਾਸੀਵਾਦੀਆਂ ਨੂੰ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ | ਉਨ੍ਹਾਂ ਕਿਹਾ ਕਿ ਕੁਝ ਮੁੱਖ ਧਾਰਾ ਦੇ ਸਿਆਸਤਦਾਨ ਵੀ ਇਨ੍ਹਾਂ ਕੱਟੜਪੰਥੀਆਂ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ | ਇਸ ਲਈ ਮੈਂ ਦੇਸ਼-ਵਿਆਪੀ ਐਮਰਜੈਂਸੀ ਤੇ ਕਰਫਿਊ ਦਾ ਐਲਾਨ ਕੀਤਾ ਹੈ | ਵਿਕਰਮਸਿੰਘੇ ਨੇ ਕਿਹਾ ਕਿ ਮੈਂ ਸੁਰੱਖਿਆ ਬਲਾਂ ਨੂੰ ਸਥਿਤੀ ਆਮ ਵਾਂਗ ਲਿਆਉਣ ਤੇ ਐਮਰਜੈਂਸੀ ਤੇ ਕਰਫਿਊ ਨੂੰ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ | ਹਥਿਆਰਬੰਦ ਬਲਾਂ ਦੇ ਮੁਖੀਆਂ ਵਾਲੀ ਇਕ ਕਮੇਟੀ ਨੂੰ ਬਗੈਰ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਅਜਿਹਾ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ |

ਸੀ੍ਰਲੰਕਾ ਦੇ ਨੈਸ਼ਨਲ ਟੈਲੀਵਿਜ਼ਨ ਚੈਨਲ 'ਤੇ ਪ੍ਰਦਰਸ਼ਨਕਾਰੀਆਂ ਦਾ ਕਬਜ਼ਾ

ਪ੍ਰਦਰਸ਼ਨਕਾਰੀਆਂ ਨੇ ਸ੍ਰੀਲੰਕਾ ਦੇ ਨੈਸ਼ਨਲ ਟੈਲੀਵਿਜ਼ਨ ਚੈਨਲ 'ਤੇ ਵੀ ਆਪਣਾ ਕਬਜ਼ਾ ਕਰ ਲਿਆ | ਪ੍ਰਦਰਸ਼ਨਕਾਰੀਆਂ ਦੇ ਚੈਨਲ ਦੀ ਇਮਾਰਤ 'ਚ ਦਾਖਲ ਹੋਣ ਤੋਂ ਬਾਅਦ ਸ੍ਰੀਲੰਕਾ ਦੇ ਨੈਸ਼ਨਲ ਟੈਲੀਵਿਜ਼ਨ ਚੈਨਲ ਰੂਪਾਵਾਹਿਨੀ ਨੇ ਆਪਣਾ ਪ੍ਰਸਾਰਣ ਬੰਦ ਕਰ ਦਿੱਤਾ | ਸ੍ਰੀਲੰਕਾ ਰੂਪਾਵਾਹਿਨੀ ਕਾਰਪੋਰੇਸ਼ਨ (ਐਸ.ਐਲ.ਆਰ.ਸੀ.) ਨੇ ਕਿਹਾ ਕਿ ਸਾਡੇ ਇੰਜੀਨੀਅਰਾਂ ਨੇ ਲਾਈਵ ਤੇ ਰਿਕਾਰਡ ਕੀਤੇ ਪ੍ਰਸਾਰਣਾਂ ਨੂੰ ਬੰਦ ਕਰ ਦਿੱਤਾ ਕਿਉਂਕਿ ਚੈਨਲ ਦੀ ਇਮਾਰਤ 'ਚ ਪ੍ਰਦਰਸ਼ਨਕਾਰੀ ਸ਼ਰੇਆਮ ਘੁੰਮ ਰਹੇ ਹਨ | ਨਿਊਜ਼ਵਾਈਰ ਲੰਕਾ ਦੀ ਰਿਪੋਰਟ ਮੁਤਾਬਿਕ ਐਸ.ਐਲ.ਆਰ.ਸੀ. ਦੇ ਅਧਿਕਾਰੀਆਂ ਨੇ ਕਿਹਾ ਕਿ ਇਥੇ ਜਬਰੀ ਦਾਖਲ ਹੋਏ ਪ੍ਰਦਰਸ਼ਨਕਾਰੀਆਂ ਦੇ ਇਕ ਗਰੁੱਪ ਨੇ ਮੰਗ ਕੀਤੀ ਕਿ ਉਹ ਸਿਰਫ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨਾਲ ਸੰਬੰਧਿਤ ਖ਼ਬਰਾਂ ਅਤੇ ਮਨੋਰੰਜਕ ਪ੍ਰੋਗਰਾਮ ਹੀ ਚਲਾਉਣ | ਪ੍ਰਦਰਸ਼ਨਕਾਰੀਆਂ ਨੂੰ ਆਪਣਾ ਪੱਖ ਦਰਸ਼ਕਾਂ ਤੱਕ ਪਹੁੰਚਾਉਣ ਲਈ 15 ਮਿੰਟ ਦਿੱਤੇ ਗਏ, ਜਿਸ ਤੋਂ ਬਾਅਦ ਚੈਨਲ ਨੇ ਆਪਣਾ ਪ੍ਰਸਾਰਨ ਬੰਦ ਕਰ ਦਿੱਤਾ | ਹਾਲਾਂਕਿ ਬਾਅਦ 'ਚ ਚੈਨਲ ਆਪਣਾ ਪ੍ਰਸਾਰਣ ਦੁਬਾਰਾ ਸ਼ੁਰੂ ਕਰ ਦਿੱਤਾ | ਇਸ ਤੋਂ ਇਲਾਵਾ ਸ੍ਰੀਲੰਕਾ ਦਾ ਇਕ ਹੋਰ ਸਰਕਾਰੀ ਟੀ.ਵੀ. ਚੈਨਲ ਬੰਦ ਹੋ ਗਿਆ |

ਗੋਟਬਾਯਾ ਰਾਜਪਕਸ਼ੇ ਨੂੰ ਭਜਾਉਣ 'ਚ ਸਾਡਾ ਕੋਈ ਹੱਥ ਨਹੀਂ-ਭਾਰਤ

ਭਾਰਤ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਬੇਬੁਨਿਆਦ ਅਤੇ ਅਟਕਲਾਂ ਦੱਸ ਕੇ ਖ਼ਾਰਜ ਕੀਤਾ, ਜਿਸ 'ਚ ਇਹ ਕਿਹਾ ਗਿਆ ਸੀ ਕਿ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਸ੍ਰੀਲੰਕਾ ਤੋਂ ਭੱਜਣ 'ਚ ਭਾਰਤ ਨੇ ਮਦਦ ਕੀਤੀ | ਸ੍ਰੀਲੰਕਾ ਵਿਚ ਭਾਰਤ ਦੇ ਹਾਈ ਕਮਿਸ਼ਨ ਨੇ ਟਵੀਟ ਕਰਕੇ ਇਨ੍ਹਾਂ ਮੀਡੀਆ ਰਿਪੋਰਟਾਂ ਨੂੰ ਸਪਸ਼ਟ ਤੌਰ 'ਤੇ ਨਕਾਰ ਦਿੱਤਾ | ਉਨ੍ਹਾਂ ਕਿਹਾ ਕਿ ਭਾਰਤ ਸ੍ਰੀਲੰਕਾ ਦੇ ਲੋਕਾਂ ਨੂੰ ਸਮਰਥਨ ਕਰਨਾ ਜਾਰੀ ਰੱਖੇਗਾ ਕਿਉਂਕਿ ਉਹ ਲੋਕਤੰਤਰ ਸਾਧਨਾਂ ਤੇ ਕਦਰਾਂ-ਕੀਮਤਾਂ, ਸਥਾਪਤ ਲੋਕਤੰਤਰੀ ਸੰਸਥਾਵਾਂ ਅਤੇ ਸੰਵਿਧਾਨਕ ਢਾਂਚੇ ਰਾਹੀਂ ਖੁਸ਼ਹਾਲੀ ਤੇ ਤਰੱਕੀ ਲਈ ਆਪਣੀਆਂ ਇੱਛਾਵਾਂ ਨੂੰ ਸਾਕਾਰ ਕਰਨਾ ਚਾਹੁੰਦੇ ਹਨ |

More in Punjabi News

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ