Saturday, 01 Oct 2022

ਗੈਂਗਸਟਰਾਂ ਦੀ ਆਪਸੀ ਦੁਸ਼ਮਣੀ ’ਚ ਨਿਸ਼ਾਨਾ ਬਣਿਆ ਸਿੱਧੂ ਮੂਸੇਵਾਲਾ!

ਗੈਂਗਸਟਰਾਂ ਦੀ ਆਪਸੀ ਦੁਸ਼ਮਣੀ ’ਚ ਨਿਸ਼ਾਨਾ ਬਣਿਆ ਸਿੱਧੂ ਮੂਸੇਵਾਲਾ!

ਚੰਡੀਗੜ੍ਹ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਰੀਬ 60 ਗੈਂਗਸਟਰਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੇ ਸਾਜ਼ਿਸ਼ ਘੜ ਕੇ ਨਿਸ਼ਾਨਾ ਬਣਾਇਆ। ਦਿੱਲੀ ਅਤੇ ਪੰਜਾਬ ਪੁਲੀਸ ਦੀ ਹੁਣ ਤੱਕ ਦੀ ਜਾਂਚ ’ਚ ਖ਼ੁਲਾਸਾ ਹੋਇਆ ਹੈ ਕਿ ਮੂਸੇਵਾਲਾ ਦੀ ਹੱਤਿਆ ਗੈਂਗਸਟਰਾਂ ਦੀ ਆਪਸੀ ਦੁਸ਼ਮਣੀ ਦਾ ਨਤੀਜਾ ਸੀ। ਹਾਲਾਂਕਿ ਮੂਸੇਵਾਲਾ ਖੁਦ ਕਿਸੇ ਵੀ ਅਪਰਾਧਕ ਸਰਗਰਮੀ ’ਚ ਸ਼ਾਮਲ ਨਹੀਂ ਸੀ। ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਕਾਰਨਾਂ ਅਤੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਲਈ ਦਿੱਲੀ ਪੁਲੀਸ ਦੇ ਵਿਸ਼ੇਸ਼ ਅਪਰੇਸ਼ਨ ਸੈੱਲ ਦੀ ਅਗਵਾਈ ਹੇਠ ਕਰੀਬ 400 ਅਤੇ ਪੰਜਾਬ ਪੁਲੀਸ ਦੇ 200 ਮੁਲਾਜ਼ਮਾਂ ਨੇ ਦਿਨ-ਰਾਤ ਇਕ ਕਰ ਦਿੱਤਾ। ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਸੈਂਕੜੇ ਪੁਲੀਸ ਕਰਮੀ ਵੀ ਉਨ੍ਹਾਂ ਦੀ ਸਹਾਇਤਾ ਕਰ ਰਹੇ ਸਨ। ਮਸ਼ਕੂਕਾਂ ਦੀ ਪੈੜ ਨੱਪਣ ਲਈ ਲੱਖਾਂ ਫੋਨਾਂ ਦੇ ਡੇਟਾ ਨੂੰ ਖੰਗਾਲਿਆ ਗਿਆ ਅਤੇ ਇੰਟਰਨੈੱਟ ਜਾਂ ਸੀਸੀਟੀਵੀ ਰਾਹੀਂ ਸ਼ੂਟਰਾਂ ਦੀ ਪਛਾਣ ਕੀਤੀ ਗਈ। ਇੰਨੀ ਭੱਜ-ਨੱਠ ਦੇ ਬਾਵਜੂਦ ਛੇ ਸ਼ੂਟਰਾਂ ’ਚੋਂ ਤਿੰਨ ਅਜੇ ਵੀ ਗ੍ਰਿਫਤ ਤੋਂ ਬਾਹਰ ਹਨ। ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਵਰਤੇ ਗਏ ਹਥਿਆਰ ਵੀ ਅਜੇ ਤੱਕ ਨਹੀਂ ਮਿਲੇ ਹਨ। ਸ਼ੂਟਰਾਂ ਨੇ ਇਹ ਹਥਿਆਰ ਭਿਵਾਨੀ (ਹਰਿਆਣਾ) ਦੇ ਇਕ ਵਿਅਕਤੀ ਨੂੰ ਦਿੱਤੇ ਸਨ ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗਾ ਹੈ। ਪੁਲੀਸ ਜਾਂਚ ਅਤੇ ਮੁਲਜ਼ਮਾਂ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੇ ਗਏ ਦਾਅਵਿਆਂ ਦੀਆਂ ਤੰਦਾਂ ਜੋੜਦਿਆਂ ਪੰਜਾਬ ਤੇ ਦਿੱਲੀ ਪੁਲੀਸ ਦਾ ਕਹਿਣਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਤਿਹਾੜ ਜੇਲ੍ਹ ’ਚੋਂ ਹੀ ਮੂਸੇਵਾਲਾ ਨੂੰ ਮਾਰਨ ਦਾ ਫਰਮਾਨ ਦਿੱਤਾ ਸੀ। ਚਾਰ ਲੋੜੀਂਦੇ ਗੈਂਗਸਟਰਾਂ ਕੈਨੇਡਾ ਆਧਾਰਿਤ ਗੋਲਡੀ ਬਰਾੜ, ਸਚਿਨ ਬਿਸ਼ਨੋਈ ਅਤੇ ਅਨਮੋਲ ਬਿਸ਼ਨੋਈ ਨੇ ਪੰਜਾਬੀ ਗਾਇਕ ਨੂੰ ਮਾਰਨ ਦੀ ਯੋਜਨਾ ਘੜੀ ਸੀ। ਉਨ੍ਹਾਂ ਦਾ ਪੰਜਾਬ, ਹਰਿਆਣਾ ਅਤੇ ਦਿੱਲੀ ਦੀਆਂ ਘੱਟੋ ਘੱਟ 10 ਜੇਲ੍ਹਾਂ ’ਚ ਨੈੱਟਵਰਕ ਜੁੜਿਆ ਹੋਇਆ ਸੀ। ਇਕ ਹੋਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਦੋ ਸ਼ੂਟਰ ਮੁਹੱਈਆ ਕਰਵਾਏ ਸਨ। ਮੂਸੇਵਾਲਾ ਦੀ ਹੱਤਿਆ ਗੈਂਗਸਟਰਾਂ ਦੀ ਆਪਸੀ ਰੰਜਿਸ਼ ਦਾ ਨਤੀਜਾ ਹੈ। ਬੰਬੀਹਾ ਗੁੱਟ ਦੇ ਲੱਕੀ ਪਟਿਆਲ ਅਤੇ ਭੁੱਪੀ ਰਾਣਾ ਨੇ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੀ 11 ਅਕਤੂਬਰ, 2020 ’ਚ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ’ਚ ਹੱਤਿਆ ਕੀਤੀ ਸੀ। ਗੋਲਡੀ ਨੇ ਆਪਣੇ ਭਰਾ ਦੀ ਹੱਤਿਆ ਦਾ ਬਦਲਾ ਲੈਣ ਦਾ ਐਲਾਨ ਕੀਤਾ ਸੀ। ਉਸ ਨੇ ਬਿਸ਼ਨੋਈ ਨਾਲ ਮਿਲ ਕੇ ਬੰਬੀਹਾ ਧੜੇ ਨਾਲ ਜੁੜੇ ਗੁਰਲਾਲ ਪਹਿਲਵਾਨ ਨੂੰ 18 ਫਰਵਰੀ, 2021 ’ਚ ਫਰੀਦਕੋਟ ਦੇ ਜੁਬਲੀ ਚੌਕ ਨੇੜੇ ਮਰਵਾ ਕੇ ਭਰਾ ਦੀ ਹੱਤਿਆ ਦਾ ਬਦਲਾ ਲਿਆ ਸੀ। ਇਸ ਮਗਰੋਂ ਬੰਬੀਹਾ ਗਰੁੱਪ ਨੇ 7 ਅਗਸਤ, 2021 ’ਚ ਵਿੱਕੀ ਮਿੱਡੂਖੇੜਾ ਨੂੰ ਮੁਹਾਲੀ ’ਚ ਮਰਵਾ ਦਿੱਤਾ। ਬਿਸ਼ਨੋਈ ਗਰੁੱਪ ਨੇ ਮੂਸੇਵਾਲਾ ਨੂੰ ਨਿਸ਼ਾਨਾ ਬਣਾ ਕੇ ਇਸ ਦਾ ਬਦਲਾ ਲਿਆ।

More in Punjabi News

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ