Wednesday, 28 Sep 2022

ਸਪਾ ਦੇ ਭਾਈਵਾਲ ਰਾਜਭਰ ਦੀ ਪਾਰਟੀ ਵੱਲੋਂ ਮੁਰਮੂ ਦੀ ਹਮਾਇਤ

ਸਪਾ ਦੇ ਭਾਈਵਾਲ ਰਾਜਭਰ ਦੀ ਪਾਰਟੀ ਵੱਲੋਂ ਮੁਰਮੂ ਦੀ ਹਮਾਇਤ

ਲਖਨਊ-ਸਮਾਜਵਾਦੀ ਪਾਰਟੀ (ਸਪਾ) ਦੀ ਭਾਈਵਾਲ ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਸੁਭਾਸਪਾ) ਦੇ ਕੌਮੀ ਪ੍ਰਧਾਨ ਓਮ ਪ੍ਰਕਾਸ਼ ਰਾਜਭਰ ਨੇ ਰਾਸ਼ਟਰਪਤੀ ਚੋਣ ’ਚ ਐੱਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਪਟਨਾ ਪੁੱਜੇ ਿਵਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਟੀਐੱਮਸੀ ਦੇ ਸ਼ਤਰੂਘਣ ਸਿਨਹਾ ਤੇ ਆਰਜੇਡੀ ਦੇ ਆਗੂ ਤੇਜਸਵੀ ਯਾਦਵ ਵੀ ਹਾਜ਼ਰ ਸਨ।

ਰਾਜਭਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂਆਂ ਤੇ ਅਹੁਦੇਦਾਰਾਂ ਨਾਲ ਚਰਚਾ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਅਖਿਲੇਸ਼ ਯਾਦਵ ਦੀ ਅਗਵਾਈ ਹੇਠਲੇ ਵਿਰੋਧੀ ਗੱਠਜੋੜ ’ਚ ਸ਼ਾਮਲ ਸੁਭਾਸਪਾ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਦਰੋਪਦੀ ਮੁਰਮੂ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਪੀਲ ’ਤੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਹਾਲਾਂਕਿ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਦਾ ਗੱਠਜੋੜ ਕਾਇਮ ਹੈ ਅਤੇ ਉਹ ਗੱਠਜੋੜ ਤੋਂ ਵੱਖ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਾਰੇ ਛੇ ਵਿਧਾਇਕ ਦਰੋਪਦੀ ਮੁਰਮੂ ਨੂੰ ਵੋਟ ਪਾਉਣਗੇ। ਸਮਾਜਵਾਦੀ ਪਾਰਟੀ ਵੱਲੋਂ 7 ਜੁਲਾਈ ਨੂੰ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਬਾਰੇ ਰੱਖੀ ਮੀਟਿੰਗ ’ਚ ਨਾ ਸੱਦੇ ਜਾਣ ’ਤੇ ਵੀ ਉਨ੍ਹਾਂ ਨਾਖੁਸ਼ੀ ਜ਼ਾਹਿਰ ਕੀਤੀ। ਇਸੇ ਦੌਰਾਨ ਦਰੋਪਦੀ ਮੁਰਮੂ ਨੇ ਆਪਣੀ ਚੋਣ ਮੁਹਿੰਮ ਤਹਿਤ ਛੱਤੀਸਗੜ੍ਹ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਰਾਏਪੁਰ ’ਚ ਮੁਲਾਕਾਤ ਕੀਤੀ।


More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...