Saturday, 01 Oct 2022

ਹੁਣ ਸੰਸਦ ਭਵਨ ’ਚ ਧਰਨੇ-ਪ੍ਰਦਰਸ਼ਨ ’ਤੇ ਰੋਕ

ਹੁਣ ਸੰਸਦ ਭਵਨ ’ਚ ਧਰਨੇ-ਪ੍ਰਦਰਸ਼ਨ ’ਤੇ ਰੋਕ

ਨਵੀਂ ਦਿੱਲੀ-ਸੰਸਦੀ ਕਾਰਵਾਈ ’ਚੋਂ ਕੁਝ ਸ਼ਬਦਾਂ ਨੂੰ ਮਨਫ਼ੀ ਕੀਤੇ ਜਾਣ ਮਗਰੋਂ ਹੁਣ ਸੰਸਦ ਭਵਨ ’ਚ ਪ੍ਰਦਰਸ਼ਨ, ਧਰਨੇ ਜਾਂ ਧਾਰਮਿਕ ਸਮਾਗਮ ਨਾ ਕਰਨ ਸਬੰਧੀ ਜਾਰੀ ਸਰਕੁਲਰ ’ਤੇ ਹੰਗਾਮਾ ਖੜ੍ਹਾ ਹੋ ਗਿਆ ਹੈ। ਰਾਜ ਸਭਾ ਸਕੱਤਰੇਤ ਵੱਲੋਂ ਜਾਰੀ ਇਸ ਸਰਕੁਲਰ ਦੀ ਵਿਰੋਧੀ ਧਿਰਾਂ ਨੇ ਨਿਖੇਧੀ ਕੀਤੀ ਹੈ। ਉਂਜ ਅਧਿਕਾਰੀਆਂ ਨੇ ਕਿਹਾ ਹੈ ਕਿ ਅਜਿਹੇ ਨੋਟਿਸ ਹਰੇਕ ਇਜਲਾਸ ਤੋਂ ਪਹਿਲਾਂ ਜਾਰੀ ਕਰਨਾ ਆਮ ਕਾਰਵਾਈ ਹੈ। ਸਕੱਤਰੇਤ ਨੇ ਕਾਂਗਰਸ ਦੀ ਅਗਵਾਈ ਹੇਠਲੀ ਯੂਪੀਏ ਹਕੂਮਤ ਦੌਰਾਨ 2013 ’ਚ ਜਾਰੀ ਅਜਿਹੇ ਸਰਕੁਲਰ ਦੀਆਂ ਕਾਪੀਆਂ ਵੀ ਮੁਹੱਈਆ ਕਰਵਾਈਆਂ ਹਨ ਅਤੇ ਕਿਹਾ ਕਿ ਅਜਿਹੇ ਸਰਕੁਲਰ ਪਿਛਲੇ ਕਈ ਸਾਲਾਂ ਤੋਂ ਜਾਰੀ ਹੋ ਰਹੇ ਹਨ।

ਕਾਂਗਰਸ ਦੇ ਜਨਰਲ ਸਕੱਤਰ ਅਤੇ ਰਾਜ ਸਭਾ ’ਚ ਪਾਰਟੀ ਦੇ ਚੀਫ਼ ਵ੍ਹਿਪ ਜੈਰਾਮ ਰਮੇਸ਼ ਨੇ ਸਰਕਾਰ ’ਤੇ ਹਮਲਾ ਬੋਲਦਿਆਂ 14 ਜੁਲਾਈ ਨੂੰ ਜਾਰੀ ਸਰਕੁਲਰ ਦੀ ਕਾਪੀ ਟਵੀਟ ਕਰਦਿਆਂ ਕਿਹਾ,‘‘ਵਿਸ਼ਗੁਰੂ ਦਾ ਤਾਜ਼ਾ ਹੱਲਾ-ਡ(ਧ)ਰਨਾ ਮਨ੍ਹਾਂ ਹੈ!’’ ਸੀਪੀਐੱਮ ਆਗੂ ਸੀਤਾਰਾਮ ਯੇਚੁਰੀ ਨੇ ਕਿਹਾ,‘‘ਕੀ ਮਖੌਲ ਹੈ। ਭਾਰਤ ਦੀ ਰੂਹ, ਲੋਕਤੰਤਰ ਅਤੇ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਢਹਿ-ਢੇਰੀ ਹੋਣਗੀਆਂ।’’ ਉਨ੍ਹਾਂ ਕਿਹਾ ਕਿ ਜਿੰਨੀ ਸਰਕਾਰ ਬੇਕਾਰ ਹੁੰਦੀ ਜਾ ਰਹੀ ਹੈ, ਓਨੀ ਵਧ ਡਰਪੋਕ ਬਣਦੀ ਜਾ ਰਹੀ ਹੈ। ‘ਅਜਿਹੇ ਤਾਨਾਸ਼ਹੀ ਹੁਕਮ ਜਾਰੀ ਕਰਕੇ ਲੋਕਤੰਤਰ ਦਾ ਮਖੌਲ ਉਡਾਇਆ ਜਾ ਰਿਹਾ ਹੈ। ਸੰਸਦੀ ਭਵਨ ਕੰਪਲੈਕਸ ’ਚ ਪ੍ਰਦਰਸ਼ਨ ਕਰਨਾ ਸੰਸਦ ਮੈਂਬਰਾਂ ਦਾ ਸਿਆਸੀ ਅਧਿਕਾਰ ਹੈ।’ ਆਰਜੇਡੀ ਆਗੂ ਮਨੋਜ ਝਾਅ ਨੇ ਕਿਹਾ ਕਿ ਇਹ ਸੰਸਦੀ ਲੋਕਤੰਤਰ ਨੂੰ ਦਫ਼ਨ ਕਰਨ ਦੀ ਕੋਸ਼ਿਸ਼ ਹੈ। ‘ਅਸੀਂ ਮੰਗ ਕਰਦੇ ਹਾਂ ਕਿ ਲੋਕ ਸਭਾ ਸਪੀਕਰ ਅਤੇ ਰਾਜ ਸਭਾ ਚੇਅਰਮੈਨ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ।’ ਸ਼ਿਵ ਸੈਨਾ ਦੀ ਪ੍ਰਿਯੰਕਾ ਚਤੁਰਵੇਦੀ ਨੇ ਸਵਾਲ ਕੀਤਾ,‘‘ਕੀ ਹੁਣ ਅੱਗੇ ਸੰਸਦੀ ਸਵਾਲਾਂ ਦੀ ਵਾਰੀ ਹੈ। ਆਸ ਹੈ ਕਿ ਇਹ ਸਵਾਲ ਪੁੱਛਣਾ ਗ਼ੈਰ ਸੰਸਦੀ ਸਵਾਲ ਨਹੀਂ ਹੈ।’’

More in Punjabi News

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ