Wednesday, 28 Sep 2022

ਮੁੱਖ ਮੰਤਰੀ ਦੀ ਕੋਠੀ ਅੱਗੇ ਦੋ ਧਰਨਾਕਾਰੀ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਮੁੱਖ ਮੰਤਰੀ ਦੀ ਕੋਠੀ ਅੱਗੇ ਦੋ ਧਰਨਾਕਾਰੀ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਸੰਗਰੂਰ-ਇੱਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਕਰੀਬ ਡੇਢ ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਅਤੇ ਦੋ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਵਿਚੋਂ ਦੋ ਉਮੀਦਵਾਰਾਂ ਵੱਲੋਂ ਬੀਤੀ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਜਿੰਨਾ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਕਰਯੋਗ ਹੈ ਕਿ ਕੱਲ ਹੀ ਮਰਨ ਵਰਤ ਤੇ ਬੈਠੇ 11 ਉਮੀਦਵਾਰਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ 16 ਜੁਲਾਈ ਦੁਪਿਹਰ 12 ਵਜੇ ਤੱਕ ਨੌਕਰੀ ਤੇ ਨਿਯੁਕਤ ਨਾ ਕੀਤਾ ਗਿਆ ਤਾਂ ਉਹ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਗੇ ਪਰੰਤੂ ਉਸ ਤੋਂ ਪਹਿਲਾਂ ਹੀ ਉਮੀਦਵਾਰਾਂ ਵੱਲੋਂ ਇਹ ਕਦਮ ਚੁੱਕ ਲਿਆ। ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਦੇ ਆਗੂ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਮੀਦਵਾਰ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਖੇਤ ਵਿਚ ਪਹਿਲਾਂ ਮੋਟਰ ਦੀ ਤਾਰ ਨੂੰ ਹੱਥ ਲਾਇਆ ਪਰੰਤੂ ਬਿਜਲੀ ਨਹੀਂ ਸੀ , ਫਿਰ ਪੱਗ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ਤੇ ਪਤਾ ਲੱਗਣ ਤੇ ਸਾਥੀਆਂ ਵੱਲੋਂ ਉਸਨੂੰ ਰੋਕਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਇਸ ਤੋਂ ਇਲਾਵਾ ਉਮੀਦਵਾਰ ਗੁਰਜੀਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਜਿਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਹਨਾਂ ਦਸਿਆ ਕਿ ਪਿਛਲੇ ਕਰੀਬ ਡੇਢ ਮਹੀਨੇ ਤੋਂ ਪੁਲੀਸ ਭਰਤੀ 2016 ਦੀ ਵੇਟਿੰਗ ਅਤੇ 2017 ਦੀ ਵੈਰੀਫਿਕੇਸ਼ਨ ਕਲੀਅਰ ਕਰਕੇ ਨਿਯੁਕਤੀ ਦੀ ਮੰਗ ਕਰ ਰਹੇ ਹਨ ਪਰੰਤੂ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅੱਜ 16 ਜੁਲਾਈ ਦੁਪਿਹਰ 12 ਵਜੇ ਮੁੱਖ ਮੰਤਰੀ ਦੀ ਕੋਠੀ ਅੱਗੇ ਮਰਨ ਵਰਤ ਤੇ ਬੈਠੇ ਉਮੀਦਵਾਰ ਵੀ ਕੋਈ ਵੱਡਾ ਕਦਮ ਚੁੱਕਣਗੇ।

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...