Wednesday, 28 Sep 2022

ਇੰਡੀਗੋ ਦੇ ਸ਼ਾਹਜਾਹ-ਹੈਦਰਾਬਾਦ ਜਹਾਜ਼ ਦੀ ਤਕਨੀਕੀ ਨੁਕਸਾਨ ਕਾਰਨ ਕਰਾਚੀ ’ਚ ਐਮਰਜੰਸੀ ਲੈਂਡਿੰਗ

ਇੰਡੀਗੋ ਦੇ ਸ਼ਾਹਜਾਹ-ਹੈਦਰਾਬਾਦ ਜਹਾਜ਼ ਦੀ ਤਕਨੀਕੀ ਨੁਕਸਾਨ ਕਾਰਨ ਕਰਾਚੀ ’ਚ ਐਮਰਜੰਸੀ ਲੈਂਡਿੰਗ

ਨਵੀਂ ਦਿੱਲੀ-ਭਾਰਤ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਨੇ ਤਕਨੀਕੀ ਨੁਕਸ ਕਾਰਨ ਆਪਣਾ ਜਹਾਜ਼ ਨੂੰ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਕਰਾਚੀ ’ਚ ਉਤਾਰ ਦਿੱਤਾ। ਹਫ਼ਤੇ ’ਚ ਭਾਰਤੀ ਕੰਪਨੀ ਦੇ ਜਹਾਜ਼ ਦੀ ਪਾਕਿਸਤਾਨ ’ਚ ਇਹ ਦੂਜੀ ਐਮਰਜੰਸੀ ਲੈਂਡਿੰਗ ਹੈ। ਇੰਡੀਗੋ ਦੇ ਜਹਾਜ਼ ਨੇ ਸੰਯੁਕਤ ਅਰਬ ਅਮੀਰਾਤ ਦੇ ਸ਼ਾਰਜਾਹ ਤੋਂ ਹੈਦਰਾਬਾਦ ਲਈ ਉਡਾਣ ਭਰੀ ਸੀ। ਸ਼ਾਰਜਾਹ-ਹੈਦਰਾਬਾਦ ਉਡਾਣ ਦੇ ਪਾਇਲਟ ਵੱਲੋਂ ਜਹਾਜ਼ ਵਿੱਚ ਤਕਨੀਕੀ ਖਰਾਬੀ ਦੇਖਣ ਤੋਂ ਬਾਅਦ ਇਹਤਿਆਤ ਵਜੋਂ ਜਹਾਜ਼ ਨੂੰ ਕਰਾਚੀ ਵੱਲ ਮੋੜ ਦਿੱਤਾ ਗਿਆ। ਇੰਡੀਗੋ ਯਾਤਰੀਆਂ ਨੂੰ ਹੈਦਰਾਬਾਦ ਲਿਆਉਣ ਲਈ ਕਰਾਚੀ ਲਈ ਦੂਜਾ ਜਹਾਜ਼ ਭੇਜਿਆ ਗਿਆ ਹੈ। ਇੰਟਰਗਲੋਬ ਏਵੀਏਸ਼ਨ ਲਿਮਟਿਡ, ਜੋ ਇੰਡੀਗੋ ਦਾ ਸੰਚਾਲਨ ਕਰਦੀ ਹੈ, ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਸਪਾਈਸਜੈੱਟ ਦੇ 5 ਜੁਲਾਈ ਨੂੰ ਨਵੀਂ ਦਿੱਲੀ ਤੋਂ ਦੁਬਈ ਜਾ ਰਹੇ ਬੋਇੰਗ 737 ਜਹਾਜ਼ ਨੇ ਵੀ ਖਰਾਬ ਹੋਣ ਕਾਰਨ ਕਰਾਚੀ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ।

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...