Wednesday, 28 Sep 2022

ਜਾਂਚ ਟੀਮ ਨੇ ਜਾਰੀ ਕੀਤੀ ਰਿਪੁਦਮਨ ਸਿੰਘ ਦੇ ਕਤਲ ਨਾਲ ਸਬੰਧਤ ਕਾਰ ਦੀ ਫੁਟੇਜ

ਜਾਂਚ ਟੀਮ ਨੇ ਜਾਰੀ ਕੀਤੀ ਰਿਪੁਦਮਨ ਸਿੰਘ ਦੇ ਕਤਲ ਨਾਲ ਸਬੰਧਤ ਕਾਰ ਦੀ ਫੁਟੇਜ

ਵੈਨਕੂਵਰ-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿੱਚ ਕਤਲ ਕੀਤੇ ਗਏ ਧਨਾਢ ਸਿੱਖ ਰਿਪੁਦਮਨ ਸਿੰਘ ਮਲਿਕ ਨੂੰ ਮਾਰਨ ਲਈ ਕਾਤਲਾਂ ਨੂੰ ਕਰੀਬ ਡੇਢ ਘੰਟਾ ਉਡੀਕ ਕਰਨੀ ਪਈ ਸੀ। ਕੈਨੇਡਾ ਵਿੱਚ ਕਤਲ ਕੇਸਾਂ ਦੀ ਜਾਂਚ ਕਰਨ ਵਾਲੀ ਸਭ ਤੋਂ ਵੱਡੀ ਯੂਨਿਟ ਏਕੀਕ੍ਰਿਤ ਕਤਲ ਜਾਂਚ ਟੀਮ (ਆਈਐੱਚਆਈਟੀ) ਨੇ ਅੱਜ ਇਕ ਕਾਰ ਦੀ ਜਾਰੀ ਕੀਤੀ ਫੁਟੇਜ ਦੇ ਆਧਾਰ ’ਤੇ ਦੱਸਿਆ ਕਿ ਸਫੈਦ ਰੰਗ ਦੀ ਹੌਂਡਾ ਸੀਆਰਵੀ ਕਾਰ ਵਿੱਚ ਕਾਤਲ ਭੱਜੇ ਸਨ ਤੇ ਉਨ੍ਹਾਂ ਨੇ ਉਸ ਕਾਰ ਨੂੰ ਥੋੜ੍ਹੀ ਦੂਰ ਜਾ ਕੇ ਅੱਗ ਲਾ ਦਿੱਤੀ ਸੀ। ਇਹ ਕਾਰ ਉਸ ਪਲਾਜ਼ਾ ਵਿੱਚ ਸਵੇਰੇ 8 ਵਜੇ ਤੋਂ ਖੜ੍ਹੀ ਸੀ। ਵਾਰਦਾਤ ਦੇ 40 ਘੰਟੇ ਬਾਅਦ ਵੀ ਕਾਤਲਾਂ ਬਾਰੇ ਕੋਈ ਠੋਸ ਸੁਰਾਗ ਪੁਲੀਸ ਦੇ ਹੱਥ ਨਹੀਂ ਲੱਗਾ ਹੈ, ਜਿਸ ਕਰ ਕੇ ਹੁਣ ਪੁਲੀਸ ਦੀ ਟੇਕ ਉਨ੍ਹਾਂ ਕੁਝ ਲੋਕਾਂ ਉੱਤੇ ਹੈ ਜੋ ਕੈਮਰੇ ਵਿੱਚ ਘਟਨਾ ਸਥਾਨ ’ਤੇ ਦਿਖਾਈ ਦੇ ਰਹੇ ਹਨ। ਪੁਲੀਸ ਉਨ੍ਹਾਂ ਚਸ਼ਮਦੀਦਾਂ ਦੀ ਪਛਾਣ ਕਰਵਾ ਰਹੀ ਹੈ ਤਾਂ ਜੋ ਉਹ ਜਾਂਚ ਵਿੱਚ ਸਹਿਯੋਗ ਕਰ ਕੇ ਪੁਲੀਸ ਨੂੰ ਠੋਸ ਜਾਣਕਾਰੀ ਦੇ ਸਕਣ। ਉਧਰ, ਰਿਪੁਦਮਨ ਦੇ ਵੱਡੇ ਪੁੱਤਰ ਜਸਪ੍ਰੀਤ ਮਲਿਕ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਕਿਸੇ ਤੋਂ ਖ਼ਤਰਾ ਹੋਣ ਜਾਂ ਧਮਕੀ ਮਿਲਣ ਸਬੰਧੀ ਕੋਈ ਗੱਲ ਉਨ੍ਹਾਂ ਨੂੰ ਨਹੀਂ ਦੱਸੀ ਸੀ। ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਉਨ੍ਹਾਂ ਦੇ ਪਿਤਾ ਦੀ ਹੱਤਿਆ ਦਾ ਏਅਰ ਇੰਡੀਆ ਮਾਮਲੇ ਨਾਲ ਕੁਝ ਲੈਣਾ-ਦੇਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੈਨੇਡਾ ਪੁਲੀਸ ’ਤੇ ਪੂਰਾ ਭਰੋਸਾ ਹੈ ਕਿ ਉਹ ਕਾਤਲ ਨੂੰ ਲੱਭ ਹੀ ਲਵੇਗੀ।

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...