Saturday, 01 Oct 2022

ਜੈਸ਼ੰਕਰ ਵੱਲੋਂ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਬਿਊਨਸ ਆਇਰਸ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੇਜ਼ ਨਾਲ ਮੁਲਾਕਾਤ ਕੀਤੀ ਅਤੇ ਵਪਾਰਕ ਸਬੰਧਾਂ ਨੂੰ ਹੋਰ ਟਿਕਾਊ ਬਣਾਉਣ ਦੇ ਤਰੀਕਿਆਂ ਸਮੇਤ ਰੱਖਿਆ ਅਤੇ ਪਰਮਾਣੂ ਊਰਜਾ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਦੀ ਸੰਭਾਵਨਾ ਬਾਰੇ ਵਿਚਾਰ-ਚਰਚਾ ਕੀਤੀ। ਜੈਸ਼ੰਕਰ ਤਿੰਨ ਲਾਤੀਨੀ ਅਮਰੀਕੀ ਦੇਸ਼ਾਂ ਦੀ ਆਪਣੀ ਪਹਿਲੀ ਅਧਿਕਾਰਤ ਯਾਤਰਾ ਦੇ ਆਖਰੀ ਪੜਾਅ ’ਤੇ ਵੀਰਵਾਰ ਨੂੰ ਅਰਜਨਟੀਨਾ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਵਿੱਤ ਮੰਤਰੀ ਸਰਜੀਓ ਮਾਸਾ ਨਾਲ ਵੀ ਮੁਲਾਕਾਤ ਕੀਤੀ। ਇਸ ਬਾਰੇ ਉਨ੍ਹਾਂ ਟਵੀਟ ਕੀਤਾ, ‘‘ਅਰਜਨਟੀਨਾ ਦੇ ਵਿੱਤ ਮੰਤਰੀ ਸਰਜੀਓ ਮਾਸਾ ਨੂੰ ਮਿਲ ਕੇ ਬਹੁਤ ਚੰਗਾ ਲੱਗਾ। ਆਰਥਿਕ ਸਹਿਯੋਗ ਵਧਾਉਣ ਲਈ ਉਨ੍ਹਾਂ ਦਾ ਹਾਂ-ਪੱਖੀ ਨਜ਼ਰੀਆ ਸ਼ਲਾਘਾਯੋਗ ਹੈ।’’

ਰਾਸ਼ਟਰਪਤੀ ਨਾਲ ਮੁਲਾਕਾਤ ਮਗਰੋਂ ਜੈਸ਼ੰਕਰ ਨੇ ਕਿਹਾ, ‘‘ਮੇਰਾ ਸਵਾਗਤ ਕਰਨ ਲਈ ਰਾਸ਼ਟਰਪਤੀ ਅਲਬਰਟੋ ਫਰਨਾਂਡੇਜ਼ ਦਾ ਧੰਨਵਾਦ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੁੱਭ ਕਾਮਨਾਵਾਂ ਭੇਜੀਆਂ ਹਨ।’’ ਦੋਵਾਂ ਆਗੂਆਂ ਨੇ ਵਪਾਰਕ ਸਬੰਧ ਹੋਰ ਟਿਕਾਊ ਬਣਾਉਣ ਅਤੇ ਊਰਜਾ ਤੇ ਖੁਰਾਕ ਸੁਰੱਖਿਆ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪਰਮਾਣੂ ਊਰਜਾ ਖੇਤਰ ਦੇ ਨਾਲ ਰੱਖਿਆ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਵੀ ਗੱਲਬਾਤ ਕੀਤੀ ਗਈ।

ਜ਼ਿਕਰਯੋਗ ਹੈ ਕਿ ਜੈਸ਼ੰਕਰ ਦੱਖਣੀ ਅਮਰੀਕਾ ਦੀ ਪਹਿਲੀ ਅਧਿਕਾਰਤ ਯਾਤਰਾ ’ਤੇ ਹਨ। ਉਹ ਪੈਰਾਗੁਏ ਅਤੇ ਬ੍ਰਾਜ਼ੀਲ ਦਾ ਦੌਰਾ ਪਹਿਲਾਂ ਹੀ ਕਰ ਚੁੱਕੇ ਹਨ।


More in Punjabi News

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ