Wednesday, 28 Sep 2022

ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ-ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸੰਗਤ ਵੱਲੋਂ ਸ਼ਰਧਾਪੂਰਨ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਸੰਗਤ ਦੇ ਸਹਿਯੋਗ ਨਾਲ ਪੁਰਾਣੀ ਚੱਲੀ ਆ ਰਹੀ ਰਵਾਇਤ ਮੁਤਾਬਕ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ। ਇਸ ਮੌਕੇ ਪਾਵਨ ਸਰੂਪ ਨੂੰ ਸੁਨਿਹਰੀ ਪਾਲਕੀ ਵਿੱਚ ਸੁਸ਼ੋਭਿਤ ਕਰ ਕੇ ਸੰਗਤੀ ਜਥਿਆਂ ਵੱਲੋਂ ਸ਼ਬਦ ਗਾਇਨ ਕਰਦਿਆਂ ਅਤੇ ਜੈਕਾਰਿਆਂ ਦੀ ਗੁੰਜ ਵਿੱਚ ਸ੍ਰੀ ਦਰਬਾਰ ਸਾਹਿਬ ਲਿਆਉਂਦਾ ਗਿਆ।

ਇਸ ਸਬੰਧ ਵਿੱਚ ਗੁਰਦੁਆਰਾ ਰਾਮਸਰ, ਜਿੱਥੇ ਗੁਰੂ ਅਰਜਨ ਦੇਵ ਨੇ ਪਾਵਨ ਸਰੂਪ ਦੀ ਸੰਪਾਦਨਾ ਕੀਤੀ ਸੀ, ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵੱਡੀ ਗਿਣਤੀ ਵਿੱਚ ਜੁੜੀ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਨੇ 1604 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਕੀਤਾ ਸੀ। ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਰੋਜ਼ਾਨਾ ਦੀ ਮਰਯਾਦਾ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਪਹਿਲੇ ਪ੍ਰਕਾਸ਼ ਮੌਕੇ ਗੁਰੂ ਸਾਹਿਬ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਪਾਵਨ ਸਰੂਪ ਨੂੰ ਸ੍ਰੀ ਦਰਬਾਰ ਸਾਹਿਬ ਲਿਆਏ ਸਨ ਤੇ ਗੁਰੂ ਕਾਲ ਤੋਂ ਅੱਜ ਤੱਕ ਇਸੇ ਪ੍ਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਮੌਕੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। 

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...