Wednesday, 28 Sep 2022

ਅਮਰੀਕਾ ਵੱਲੋਂ ਪਾਕਿ ਨੂੰ ਤਿੰਨ ਕਰੋੜ ਡਾਲਰ ਦੀ ਮਦਦ ਦਾ ਐਲਾਨ

ਅਮਰੀਕਾ ਵੱਲੋਂ ਪਾਕਿ ਨੂੰ ਤਿੰਨ ਕਰੋੜ ਡਾਲਰ ਦੀ ਮਦਦ ਦਾ ਐਲਾਨ

ਵਾਸ਼ਿੰਗਟਨ-ਅਮਰੀਕਾ ਨੇ ਮੰਗਲਵਾਰ ਨੂੰ ਹੜ੍ਹਾਂ ਨਾਲ ਜੂਝ ਰਹੇ ਪਾਕਿਸਤਾਨ ਨੂੰ ਮਨੁੱਖੀ ਆਧਾਰ ’ਤੇ 3 ਕਰੋੜ ਡਾਲਰ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ, ‘‘ਅਸੀਂ ਇਸ ਮੁਸ਼ਕਲ ਘੜੀ ਵਿੱਚ ਪਾਕਿਸਤਾਨ ਦੇ ਨਾਲ ਖੜ੍ਹੇ ਹਾਂ।’’ ਉਨ੍ਹਾਂ ਕਿਹਾ, ‘‘ਪਾਕਿਸਤਾਨ ਦੇ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਉਣ ਕਾਰਨ ਅਮਰੀਕਾ ‘ਯੂਐੱਸਏਆਈਡੀ’ ਰਾਹੀਂ ਖਾਣਾ, ਸਾਫ ਪਾਣੀ ਅਤੇ ਪਨਾਹਗਾਹਾਂ ਜਿਹੀਆਂ ਅਹਿਮ ਸਹੂਲਤਾਂ ਲਈ ਮਦਦ ਮੁਹੱਈਆ ਕਰਵਾ ਰਿਹਾ ਹੈ।’’

ਵਿਦੇਸ਼ ਮੰਤਰਾਲੇ ਦੇ ਮੁੱਖ ਉਪ ਤਰਜਮਾਨ ਵੇਦਾਂਤ ਪਟੇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹੜ੍ਹਾਂ ਨਾਲ ਲਗਪਗ 3.3 ਕਰੋੜ ਲੋਕ ਪ੍ਰਭਾਵਿਤ ਹੋਏ ਹਨ ਅਤੇ 1,100 ਤੋਂ ਵੱਧ ਲੋਕਾਂ ਦੀ ਜਾਨ ਗਈ ਹੈ ਜਦਕਿ 1,600 ਤੋਂ ਵੱਧ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ, ‘‘ਹੜ੍ਹਾਂ ਕਾਰਨ ਦਸ ਲੱਖ ਤੋਂ ਵੱਧ ਘਰਾਂ, ਜੀਵਨ ਨਿਰਬਾਹ ਦੇ ਵੱਡੇ ਸਰੋਤ 7,35,000 ਪਸ਼ੂਆਂ (ਪਸ਼ੂਧਨ) ਤੋਂ ਇਲਾਵਾ ਸੜਕਾਂ ਅਤੇ ਵੀਹ ਲੱਖ ਏਕੜ ਤੋਂ ਵੱਧ ਖੇਤੀਬਾੜੀ ਵਾਲੀ ਜ਼ਮੀਨ  ਦਾ ਨੁਕਸਾਨ ਹੋਇਆ ਹੈ।’’ ਪਟੇਲ ਨੇ ਦੱਸਿਆ ਕਿ ‘ਯੂਨਾਈਟਿਡ ਸਟੇਟਸ ਏਜੰਸੀ ਫਾਰ ਇੰਟਰਨੈਸ਼ਨਲ (ਯੂਐੱਸਏਆਈਡੀ) ਦੇ ਭਾਈਵਾਲ ਇਸ ਫੰਡ ਦੀ ਵਰਤੋਂ ਖਾਣਾ, ਪੋਸ਼ਣ, ਪੀਣ ਵਾਲਾ ਪਾਣੀ, ਸਫ਼ਾਈ, ਪਨਾਹ ਮੁਹੱਈਆ ਕਰਵਾਉਣ ਲਈ ਕਰੇਗਾ। ਉਨ੍ਹਾਂ ਮੁਤਾਬਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਯੂਐੱਸਏਆਈਡੀ ਦੇ ਆਫ਼ਤ ਪ੍ਰਬੰਧ ਮਾਹਿਰ ਸੋਮਵਾਰ ਨੂੰ ਇਸਲਾਮਾਬਾਦ (ਪਾਕਿਸਤਾਨ) ਪਹੁੰਚ ਗਏ ਹਨ।

ਨਿਊਯਾਰਕ:ਸੰਯੁਕਤ ਰਾਸ਼ਟਰ (ਯੂਐੱਨ) ਮੁਖੀ ਅੰਟੋਨੀਓ ਗੁਟੇਰੇਜ਼ ਅਗਲੇ ਹਫ਼ਤੇ ਹੜ੍ਹ ਪ੍ਰਭਾਵਿਤ ਪਾਕਿਸਤਾਨ ਦਾ ਦੌਰਾ ਕਰਨਗੇ। ਦੌਰੇ ਦੌਰਾਨ ਉਹ ਇਹ ਜਾਇਜ਼ਾ ਵੀ ਲੈਣਗੇ ਕਿ ਯੂਐੱਨ ਦੀਆਂ ਏਜੰਸੀਆਂ ਲੱਖਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਿਵੇਂ ਕੰਮ ਕਰ ਰਹੀਆਂ ਹਨ। ਯੂਐੱਨ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਦੱਸਿਆ ਕਿ ਸਕੱਤਰ ਜਨਰਲ ਗੁਟੇਰੇਜ਼ ਇੱਕਜੁਟਤਾ ਦਿਖਾਉਣ ਲਈ ਪਾਕਿਸਤਾਨ ਦਾ ਦੌਰਾ ਕਰਨਗੇ। ਗੁਟੇਰੇਜ਼ 9 ਸਤੰਬਰ ਨੂੰ ਪਾਕਿਸਤਾਨ ਪਹੁੰਚ ਸਕਦੇ ਹਨ ਤੇ ਉਨ੍ਹਾਂ ਦੇ 11 ਸਤੰਬਰ ਨੂੰ ਨਿਊਯਾਰਕ ਵਾਪਸ ਆਉਣ ਦੀ ਉਮੀਦ ਹੈ। ਪਾਕਿਸਤਾਨ ਦੇ ਵਿਦੇਸ਼ ਮਾਮਲਿਆਂ ਬਾਰੇ ਤਰਜਮਾਨ ਅਸੀਮ ਇਖਤਿਖਾਰ ਨੇ ਯੂਐੱਨ ਮੁਖੀ ਦੀ ਫੇਰੀ ਦਾ ਸਵਾਗਤ ਕਰਦਿਆਂ ਕਿਹਾ, ‘‘ਇਹ ਦੌਰਾ ਇਸ ਤਬਾਹੀ ਕਾਰਨ ਹੋਇਆ ਨੁਕਸਾਨ ਦੁਨੀਆ ਸਾਹਮਣੇ ਲਿਆਉਣ ਵਿੱਚ ਸਾਡੀਆਂ ਸਾਂਝੀਆਂ ਕੋਸ਼ਿਸ਼ਾਂ ਵਿੱਚ ਵੱਡਾ ਯੋਗਦਾਨ ਪਾਵੇਗਾ।’’ ਉਧਰ ਸੰਯੁਕਤ ਰਾਸ਼ਟਰ ਦੀ ੲੇਜੰਸੀ ਯੂਐੱਨਐੱਫਪੀਏ ਮੁਤਾਬਕ ਪਾਕਿਸਤਾਨ ਦੇ ਹੜ੍ਹ ਪਭਾਵਿਤ ਇਲਾਕਿਆਂ ਵਿੱਚ 6.5 ਲੱਖ ਗਰਭਵਤੀ ਔਰਤਾਂ ਨੂੰ ਤੁਰੰਤ ਦੇਖਭਾਲ ਦੀ ਸਖ਼ਤ ਲੋੜ ਹੈ। ਸੰਯੁਕਤ ਰਾਸ਼ਟਰ ਜਨਸੰਖਿਆ ਫੰਡ (ਯੂਐੱਨਐੱਫਪੀਏ) ਨੇ ਇਹ ਚਿਤਾਵਨੀ ਵੀ ਦਿੱਤੀ ਕਿ ਜੂਨ ਦੀ ਸ਼ੁਰੂਆਤ ਤੋਂ ਹੜ੍ਹਾਂ ਨਾਲ ਜੂਝ ਰਹੇ ਪਾਕਿਸਤਾਨ ਵਿੱਚ 10 ਲੱਖ ਤੋਂ ਵੱਧ ਘਰ ਤਬਾਹ ਹੋ ਗਏ ਹਨ ਅਤੇ ਔਰਤਾਂ ਤੇ ਲੜਕੀਆਂ ਖ਼ਿਲਾਫ਼ ਲਿੰਗ ਅਧਾਰਿਤ ਹਿੰਸਾ (ਜੀਬੀਪੀ) ਦਾ ਖ਼ਤਰਾ ਵੀ ਵਧ ਗਿਆ ਹੈ। -

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...