Wednesday, 28 Sep 2022

ਰੂਸ ਖ਼ਿਲਾਫ਼ ਤੇਲ ਕਟੌਤੀ ਯੋਜਨਾ ਵਿੱਚ ਸ਼ਾਮਲ ਨਹੀਂ ਹੋਵੇਗਾ ਭਾਰਤ: ਲਾਵਰੋਵ

ਰੂਸ ਖ਼ਿਲਾਫ਼ ਤੇਲ ਕਟੌਤੀ ਯੋਜਨਾ ਵਿੱਚ ਸ਼ਾਮਲ ਨਹੀਂ ਹੋਵੇਗਾ ਭਾਰਤ: ਲਾਵਰੋਵ

ਨਵੀਂ ਦਿੱਲੀ-ਰੂਸ ਦੇ ਤੇਲ ਨੂੰ ਲੈ ਕੇ ਚੀਨ ਦੇ ਨਾਲ ਨਾਲ ਭਾਰਤ ਵੀ ਪੱਛਮੀ ਮੁਲਕਾਂ ਦੀਆਂ ਨਜ਼ਰਾਂ ਵਿੱਚ ਆ ਗਿਆ ਹੈ ਕਿਉਂਕਿ ਮਾਸਕੋ ਨੂੰ ਭਰੋਸਾ ਹੈ ਕਿ ਉਹ ਰੂਸ ਖ਼ਿਲਾਫ਼ ਪਾਬੰਦੀਆਂ ਵਿੱਚ ਸ਼ਾਮਲ ਨਹੀਂ ਹੋਵੇਗਾ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ, ‘‘ਮੇਰੇ ਸਹਿਯੋਗੀ ਐੱਸ. ਜੈਸ਼ੰਕਰ ਸਣੇ ਭਾਰਤੀ ਆਗੂਆਂ ਨੇ ਰੂਸੀ ਊਰਜਾ ਖ਼ਰੀਦਣ ’ਤੇ ਲਗਾਈਆਂ ਪਾਬੰਦੀਆਂ ਵਿੱਚ ਉਨ੍ਹਾਂ ਨੂੰ ਸ਼ਾਮਲ ਕਰਨ ਦੀਆਂ ਹਰ ਤਰ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਜਨਤਕ ਤੌਰ ’ਤੇ ਰੱਦ ਕੀਤਾ ਹੈ। ਉਨ੍ਹਾਂ ਨੇ ਸਾਫ਼ ਕਰ ਦਿੱਤਾ ਕਿ ਉਹ ਆਪਣੇ ਹਿੱਤਾਂ ਦਾ ਪਾਲਣ ਕਰਨਗੇ।’’

ਸੰਯੁਕਤ ਰਾਸ਼ਟਰ ਮਹਾ ਸਭਾ ਮੌਕੇ ਵੱਖਰੇ ਤੌਰ ’ਤੇ ਦੋਵਾਂ ਮੰਤਰੀਆਂ ਦੀ ਮੁਲਾਕਾਤ ਕਰਨ ਦਾ ਪ੍ਰੋਗਰਾਮ ਸੀ, ਪਰ ਅਮਰੀਕਾ ਨੇ ਲਾਵਰੋਵ ਦੀ ਅਗਵਾਈ ਵਾਲੇ 56 ਮੈਂਬਰੀ ਰੂਸੀ ਵਫ਼ਦ ਨੂੰ ਵੀਜ਼ਾ ਜਾਰੀ ਨਹੀਂ ਕੀਤਾ। ਜੀ-7 ਦੇਸ਼ਾਂ ਨੇ ਬੀਤੇ ਦਿਨੀਂ 15 ਦਸੰਬਰ ਤੋਂ ਰੂਸੀ ਤੇਲ ਕਟੌਤੀ ਸਬੰਧੀ ਪਾਬੰਦੀਆਂ ਬਾਰੇ ਸਹਿਮਤੀ ਜਤਾਈ ਹੈ। ਇਸ ਤਰ੍ਹਾਂ ਪੱਛਮੀ ਮੁਲਕਾਂ ਦੀ ਮਾਸਕੋ ਖ਼ਿਲਾਫ਼ ਆਰਥਿਕ ਲੜਾਈ ਇੱਕ ਫ਼ੈਸਲਾਕੁਨ ਮੋੜ ’ਤੇ ਪਹੁੰਚ ਗਈ ਹੈ।

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...