Wednesday, 28 Sep 2022

ਸੈਂਕੜੇ ਲੋਕ ਗੋਰਬਾਚੇਵ ਨੂੰ ਸ਼ਰਧਾਂਜਲੀ ਦੇਣ ਲਈ ਜੁੜੇ

ਸੈਂਕੜੇ ਲੋਕ ਗੋਰਬਾਚੇਵ ਨੂੰ ਸ਼ਰਧਾਂਜਲੀ ਦੇਣ ਲਈ ਜੁੜੇ

ਮਾਸਕੋ-ਸਾਬਕਾ ਸੋਵੀਅਤ ਆਗੂ ਮਿਖਾਈਲ ਗੋਰਬਾਚੇਵ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸੈਂਕੜੇ ਲੋਕ ਇਕੱਤਰ ਹੋਏ। ਜ਼ਿਕਰਯੋਗ ਹੈ ਕਿ ਗੋਰਬਾਚੇਵ ਦਾ ਲੰਘੇ ਮੰਗਲਵਾਰ 91 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਸੀ। ਠੰਢੀ ਜੰਗ ਖ਼ਤਮ ਕਰਨ ਵਿਚ ਗੋਰਬਾਚੇਵ ਦੀ ਮਹੱਤਵਪੂਰਨ ਭੂਮਿਕਾ ਸੀ। ਸੋਵੀਅਤ ਸੰਘ ਦੇ ਟੁੱਟਣ ਦੌਰਾਨ ਵੀ ਉਹ ਕੇਂਦਰੀ ਭੂਮਿਕਾ ’ਚ ਰਹੇ। ਹਾਲਾਂਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਉਨ੍ਹਾਂ ਦੀਆਂ ਅੰਤਿਮ ਰਸਮਾਂ ਨੂੰ ਬਹੁਤੀ ਮਹੱਤਤਾ ਨਹੀਂ ਦਿੱਤੀ ਹੈ। ਕਰੈਮਲਿਨ ਨੇ ਗੋਰਬਾਚੇਵ ਦੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਤੋਂ ਇਨਕਾਰ ਕਰ ਦਿੱਤਾ ਹੈ। ਦੁਨੀਆ ਭਰ ਵਿਚ ਜਿੱਥੇ ਕਈਆਂ ਵੱਲੋਂ ਗੋਰਬਾਚੇਵ ਦਾ ਸਤਿਕਾਰ ਕੀਤਾ ਜਾਂਦਾ ਹੈ ਉੱਥੇ ਦੇਸ਼ ਵਿਚ ਉਨ੍ਹਾਂ ਨੂੰ ਸੋਵੀਅਤ ਸੰਘ ਦੇ ਟੁੱਟਣ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਜਿਸ ਕਾਰਨ ਰੂਸ ਗਰੀਬੀ ਵੱਲ ਧੱਕਿਆ ਗਿਆ। ਪੂਤਿਨ ਨੇ ਵੀਰਵਾਰ ਮਾਸਕੋ ਦੇ ਹਸਪਤਾਲ ’ਚ ਗੁਪਤ ਰੂਪ ਵਿਚ ਗੋਰਬਾਚੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਹਾਲਾਂਕਿ ਉਹ ਅੰਤਿਮ ਰਸਮਾਂ ਵਿਚ ਹਿੱਸਾ ਨਹੀਂ ਲੈਣਗੇ। ਇਸ ਦਾ ਕਾਰਨ ਉਨ੍ਹਾਂ ਦੇ ਰੁੱਝੇ ਹੋਣਾ ਦੱਸਿਆ ਗਿਆ ਹੈ। ਸਰਕਾਰ ਦੇ ਬੁਲਾਰੇ ਦਮਿੱਤਰੀ ਪੇਸਕੋਵ ਨੇ ਕਿਹਾ ਕਿ ਰਾਸ਼ਟਰਪਤੀ ਨੇ ਕਈ ਬੈਠਕਾਂ ਵਿਚ ਹਿੱਸਾ ਲੈਣਾ ਹੈ ਤੇ ਇਕ ਕੌਮਾਂਤਰੀ ਫੋਨ ਕਾਲ ਵੀ ਹੈ। ਇਸ ਤੋਂ ਇਲਾਵਾ ਉਨ੍ਹਾਂ ਇਕ ਕਾਰੋਬਾਰੀ ਸੰਮੇਲਨ ਵਿਚ ਹਿੱਸਾ ਲੈਣ ਲਈ ਤਿਆਰੀ ਵੀ ਕਰਨੀ ਹੈ। ਗੋਰਬਾਚੇਵ ਦੀਆਂ ਅੰਤਿਮ ਰਸਮਾਂ ਮਾਸਕੋ ਵਿਚ ਹੀ ਹੋਣਗੀਆਂ। ਉਨ੍ਹਾਂ ਨੂੰ ਪਤਨੀ ਦੀ ਕਬਰ ਦੇ ਨਾਲ ਹੀ ਦਫ਼ਨਾਇਆ ਜਾਵੇਗਾ।


More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...