Wednesday, 28 Sep 2022

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸ਼ੁਰੂ

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸ਼ੁਰੂ

ਅੰਮ੍ਰਿਤਸਰ-ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਚੇਤਨਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਤੋਂ ਆਰੰਭਿਆ ਗਿਆ, ਜੋ ਭਲਕੇ 4 ਸਤੰਬਰ ਨੂੰ ਤਖ਼ਤ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਸ੍ਰੀ ਆਨੰਦਪੁਰ ਸਾਹਿਬ ਵਿਖੇ 5 ਸਤੰਬਰ ਨੂੰ ਅਖੰਡ ਪਾਠ ਦੇ ਭੋਗ ਪਾ ਕੇ ਜਨਮ ਦਿਵਸ ਮਨਾਇਆ ਜਾਵੇਗਾ। ਚੇਤਨਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਅੱਜ ਇੱਥੇ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਤੋਂ ਇਹ ਚੇਤਨਾ ਮਾਰਚ ਰਵਾਨਾ ਹੋਇਆ। ਇਸ ਮੌਕੇ ਜੈਕਾਰਿਆਂ ਦੀ ਗੂੰਜ ਵਿੱਚ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਪਾਵਨ ਸਰੂਪ ਨੂੰ ਸਿਰ ’ਤੇ ਸੁਸ਼ੋਭਿਤ ਕਰਕੇ ਪਾਲਕੀ ਤੱਕ ਲੈ ਕੇ ਆਏ। ਇਸ ਮੌਕੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਬੈਂਡ ਪਾਰਟੀਆਂ ਅਤੇ ਸ਼ਬਦੀ ਜਥਿਆਂ ਨੇ ਕੀਰਤਨ ਕੀਤੇ। ਚੇਤਨਾ ਮਾਰਚ ਦੀ ਰਵਾਨਗੀ ਮੌਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਹੋਰ ਪਤਵੰਤੇ ਹਾਜ਼ਰ ਸਨ। ਟਰੱਸਟ ਦੇ ਚੇਅਰਮੈਨ ਜਸਵੰਤ ਸਿੰਘ ਨੇ ਦੱਸਿਆ ਕਿ ਇਹ 23ਵਾਂ ਚੇਤਨਾ ਮਾਰਚ ਹੈ, ਜੋ ਸ੍ਰੀ ਅਕਾਲ ਤਖ਼ਤ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸਜਾਇਆ ਗਿਆ ਹੈ। ਇਹ ਚੇਤਨਾ ਮਾਰਚ ਅੱਜ ਅੰਮ੍ਰਿਤਸਰ ਤੋਂ ਚੱਲ ਕੇ ਜਲੰਧਰ, ਮਾਛੀਵਾੜਾ, ਸਮਰਾਲਾ, ਖੰਨਾ ਤੋਂ ਹੁੰਦਾ ਹੋਇਆ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿੱਚ ਰਾਤ ਦਾ ਠਹਿਰਾਅ ਕਰੇਗਾ। ਭਲਕੇ 4 ਸਤੰਬਰ ਨੂੰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿੱਚ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਉਣ ਮਗਰੋਂ ਇਹ ਚੇਤਨਾ ਮਾਰਚ ਅਗਲੇ ਪੜਾਅ ਲਈ ਆਰੰਭ ਹੋਵੇਗਾ ਤੇ ਚਮਕੌਰ ਸਾਹਿਬ, ਗੁਰਦੁਆਰਾ ਭੱਠਾ ਸਾਹਿਬ, ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੇ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਤਖ਼ਤ ਕੇਸਗੜ੍ਹ ਸਾਹਿਬ ਆਨੰਦਪੁਰ ਵਿਖੇ ਪਹੁੰਚੇਗਾ। ਅਗਲੇ ਦਿਨ 5 ਸਤੰਬਰ ਨੂੰ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਮਗਰੋਂ ਸਜਾਏ ਦੀਵਾਨ ਹਾਲ ਵਿੱਚ ਗੁਰਮਤਿ ਵਿਚਾਰਾਂ ਹੋਣਗੀਆਂ। ਦੋਵੇਂ ਦਿਨ ਰਾਤ ਵੇਲੇ ਨਾਟਕ ‘ਗੁਰੂ ਕੇ ਬੇਟੇ’ ਖੇਡਿਆ ਜਾਵੇਗਾ।

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...