Wednesday, 28 Sep 2022

ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗਾਂ ਦਰਮਿਆਨ ਤਣਾਅ ਬਰਕਰਾਰ

ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗਾਂ ਦਰਮਿਆਨ ਤਣਾਅ ਬਰਕਰਾਰ

ਰਈਆ-ਕਸਬਾ ਬਿਆਸ ਜੀਟੀ ਰੋਡ ’ਤੇ ਡੇਰਾ ਰਾਧਾ ਸੁਆਮੀ ਸਮਰਥਕਾਂ ਅਤੇ ਤਰਨਾ ਦਲ ਦੇ ਨਿਹੰਗ ਸਿੰਘਾਂ ਵਿਚਕਾਰ ਬੀਤੇ ਦਿਨ ਹੋਏ ਤਕਰਾਰ ਮਗਰੋਂ ਅੱਜ ਵੀ ਮਾਹੌਲ ਤਣਾਅਪੂਰਵਕ ਬਣਿਆ ਰਿਹਾ। ਇਸ ਮੌਕੇ ਪੁਲੀਸ ਅਧਿਕਾਰੀਆਂ ਵੱਲੋਂ ਸਥਿਤੀ ’ਤੇ ਕਾਬੂ ਰੱਖਣ ਲਈ ਵੱਡੀ ਗਿਣਤੀ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ। ਇਸ ਮੌਕੇ ਜਾਇਜ਼ਾ ਲੈਣ ਪੁੱਜੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰਨ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਕੱਲ੍ਹ ਸ਼ਾਮ ਡੇਰਾ ਰਾਧਾ ਸੁਆਮੀ ਬਿਆਸ ਦੇ ਸਮਰਥਕਾਂ ਅਤੇ ਤਰਨਾ ਦਲ ਦੇ ਨਿਹੰਗ ਸਿੰਘਾਂ ਵਿਚਕਾਰ ਗਾਵਾਂ ਤੋਂ ਤਕਰਾਰ ਹੋ ਗਿਆ ਸੀ ਜਿਸ ਕਾਰਨ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਬਾਬਾ ਬਕਾਲਾ ਨੇ ਕੋਈ ਵੀ ਬਿਆਨ ਦੇਣ ਤੋਂ ਗੁਰੇਜ਼ ਕੀਤਾ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਬਾਬਾ ਬਲਬੀਰ ਸਿੰਘ ਮੁੱਛਲ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਜੇ ਪੁਲੀਸ ਨੇ ਨਿਹੰਗ ਸਿੰਘਾਂ ਨੂੰ ਜ਼ਖ਼ਮੀ ਕਰਨ ਵਾਲੇ ਲੋਕਾਂ ’ਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਇਸ ਦੇ ਭਿਆਨਕ ਨਤੀਜੇ ਨਿਕਲ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਪੁਲੀਸ ਅਧਿਕਾਰੀਆਂ ਨੇ ਇਨਸਾਫ਼ ਨਾ ਦਿੱਤਾ ਤਾਂ ਪੰਜਾਬ ਸਰਕਾਰ ਅਤੇ ਪੁਲੀਸ ਜ਼ਿੰਮੇਵਾਰ ਹੋਵੇਗੀ। ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਕਿਸੇ ਧਰਮ ਦਾ ਮਸਲਾ ਨਹੀਂ ਹੈ, ਇਹ ਜ਼ਮੀਨ ਦਾ ਮਸਲਾ ਹੈ, ਇਸ ਕਰਕੇ ਸਭ ਤੋਂ ਪਹਿਲਾਂ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰਨਾ ਜ਼ਰੂਰੀ ਹੈ, ਦੋਵੇਂ ਧਿਰਾਂ ਨੂੰ ਸ਼ਾਂਤ ਕੀਤਾ ਗਿਆ ਹੈ। ਪੁਲੀਸ ਨੇ ਦੋਵਾਂ ਧਿਰਾਂ ਦੇ ਬਿਆਨ ਲੈ ਲਏ ਹਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਲਦੀ ਹੀ ਕਾਰਵਾਈ ਮੁਕੰਮਲ ਕੀਤੀ ਜਾਵੇਗੀ।

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...