Wednesday, 28 Sep 2022

ਪਾਕਿਸਤਾਨ ਖ਼ਿਲਾਫ਼ ਕੈਚ ਛੱਡਣ ਕਾਰਨ ਨਿਸ਼ਾਨੇ ’ਤੇ ਆਇਆ ਅਰਸ਼ਦੀਪ ਸਿੰਘ

ਪਾਕਿਸਤਾਨ ਖ਼ਿਲਾਫ਼ ਕੈਚ ਛੱਡਣ ਕਾਰਨ ਨਿਸ਼ਾਨੇ ’ਤੇ ਆਇਆ ਅਰਸ਼ਦੀਪ ਸਿੰਘ

ਚੰਡੀਗੜ੍ਹ-ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਕਿਸਤਾਨ ਵਿੱਚ ਕੁੱਝ ਲੋਕਾਂ ਵੱਲੋਂ ਟਵਿੱਟਰ ’ਤੇ ਅਰਸ਼ਦੀਪ ਸਿੰਘ ਨੂੰ ‘ਖਾਲਿਸਤਾਨੀ’ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਉਸ ਦੇ ਵਿਕੀਪੀਡੀਆ ਪੇਜ ’ਤੇ ਵੀ ‘ਵੱਖਵਾਦੀ ਖਾਲਿਸਤਾਨੀ ਲਹਿਰ’ ਨਾਲ ਸਬੰਧਿਤ ਲਿਖ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਮੁਹਾਲੀ ਵਾਸੀ ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿੱਚ ਨਿੱਤਰ ਆਈਆਂ ਹਨ। ਸੂਬਾ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਦੇ ਸਮਰਥਨ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਮੀਤ ਹੇਅਰ ਨੇ ਅਰਸ਼ਦੀਪ ਦੀ ਮਾਂ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਅਤੇ ਪੂਰਾ ਦੇਸ਼ ਉਸ ਦੇ ਨਾਲ ਹੈ। ‘ਆਪ’ ਸੰਸਦ ਮੈਂਬਰ ਰਾਘਵ ਚੱਢਾ, ਹਰਭਜਨ ਸਿੰਘ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ 23 ਸਾਲ ਦੇ ਤੇਜ਼ ਗੇਂਦਬਾਜ਼ ਦੀ ਪਿੱਠ ’ਤੇ ਆ ਗਏ ਹਨ। ਭਾਰਤ ਇਹ ਮੈਚ ਪੰਜ ਵਿਕਟਾਂ ਨਾਲ ਹਾਰ ਗਿਆ ਸੀ। ਅਰਸ਼ਦੀਪ 18ਵੇਂ ਓਵਰ ਵਿੱਚ ਪਾਕਿਸਤਾਨ ਦੇ ਬੱਲੇਬਾਜ਼ ਆਸਿਫ਼ ਅਲੀ ਦਾ ਆਸਾਨ ਕੈਚ ਨਹੀਂ ਲੈ ਸਕਿਆ ਸੀ। ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕੀਤਾ, ‘‘ਨੌਜਵਾਨ ਅਰਸ਼ਦੀਪ ਸਿੰਘ ਦੀ ਆਲੋਚਨਾ ਬੰਦ ਕਰੋ। ਕੋਈ ਜਾਣਬੁੱਝ ਕੇ ਕੈਚ ਨਹੀਂ ਛੱਡਦਾ। ਸਾਨੂੰ ਆਪਣੀ ਟੀਮ ’ਤੇ ਮਾਣ ਹੈ। ਪਾਕਿਸਤਾਨ ਬਿਹਤਰ ਖੇਡਿਆ। ਇਸ ਪਲੈਟਫਾਰਮ ’ਤੇ ਖਿਡਾਰੀਆਂ ਬਾਰੇ ਘਟੀਆ ਗੱਲਾਂ ਕਰਨ ਵਾਲਿਆਂ ’ਤੇ ਸ਼ਰਮ ਆਉਂਦੀ ਹੈ। ਅਰਸ਼ਦੀਪ ਖਰਾ ਸੋਨਾ ਹੈ।’’ ਇਸੇ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਵੀ ਅਰਸ਼ਦੀਪ ਦਾ ਸਮਰਥਨ ਕੀਤਾ ਹੈ। ਕੋਹਲੀ ਨੇ ਐਤਵਾਰ ਨੂੰ ਮੈਚ ਤੋਂ ਬਾਅਦ ਕਿਹਾ, ‘‘ਜਦੋਂ ਮੈਂ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਖ਼ਿਲਾਫ਼ ਪਹਿਲੀ ਵਾਰ ਖੇਡਿਆ ਤਾਂ ਖਰਾਬ ਸ਼ਾਟ ਖੇਡਣ ਕਰਕੇ ਆਊਟ ਹੋ ਗਿਆ ਸੀ। ਦਬਾਅ ਵਿੱਚ ਕੋਈ ਵੀ ਗ਼ਲਤੀ ਕਰ ਸਕਦਾ ਹੈ। ਇਹ ਬੁਰਾ ਲੱਗਣਾ ਸੁਭਾਵਿਕ ਹੈ। ਟੀਮ ਵਿੱਚ ਹੁਣ ਮਾਹੌਲ ਵਧੀਆ ਹੈ। ਇਸ ਦਾ ਸਿਹਰਾ ਪ੍ਰਬੰਧਕਾਂ ਤੇ ਕਪਤਾਨ ਸਿਰ ਬੱਝਦਾ ਹੈ। ਕਿਸੇ ਨੂੰ ਵੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ, ਇਸ ਨੂੰ ਸੁਧਾਰਨਾ ਚਾਹੀਦਾ ਹੈ ਤੇ ਅਗਾਂਹ ਵੀ ਦਬਾਅ ਵਾਲੀ ਸਥਿਤੀ ਨਾਲ ਨਜਿੱਠਣ ਲਈ ਅੱਗੇ ਵਧਣਾ ਚਾਹੀਦਾ ਹੈ।’’ ਰਾਘਵ ਚੱਢਾ ਨੇ ਕਿਹਾ, ‘‘ਅਰਸ਼ਦੀਪ ਹੋਣਹਾਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਭਾਰਤੀ ਗੇਂਦਬਾਜ਼ਾਂ ਦੀ ਅਗਵਾਈ ਕਰੇਗਾ। ਨਫ਼ਰਤ ਉਸ ਦਾ ਕੁਝ ਨਹੀਂ ਵਿਗਾੜ ਸਕਦੀ।’’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਖੇਡ ਵਿੱਚ ਅਜਿਹਾ ਹੁੰਦਾ ਰਹਿੰਦਾ ਹੈ। ਸਾਨੂੰ ਆਪਣੇ ਖਿਡਾਰੀਆਂ ਦਾ ਸਮਰਥਨ ਕਰਨਾ ਚਾਹੀਦਾ ਹੈ। ਅਰਸ਼ਦੀਪ ਸਿੰਘ ਤੋਂ ਨਿਰਾਸ਼ ਹੋਣ ਦੀ ਲੋੜ ਨਹੀਂ। ਉਸ ਦੇ ਸਾਹਮਣੇ ਸੁਨਹਿਰੀ ਭਵਿੱਖ ਹੈ।’’ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਅਰਸ਼ਦੀਪ ਨੂੰ ਖਾਲਿਸਤਾਨੀ ਆਖਣ ਵਾਲਿਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ, ‘‘ਅਰਸ਼ਦੀਪ ਸਿੰਘ ਹੋਣਹਾਰ ਖਿਡਾਰੀ ਹੈ। ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਪੂਰਾ ਦੇਸ਼ ਉਸ ਦੇ ਨਾਲ ਹੈ। ਕ੍ਰਿਕਟ ਤੋਂ ਪਹਿਲਾਂ ਦੇਸ਼ ਹੈ ਤੇ ਪਾਕਿਸਤਾਨ ਦੇ ਕੂੜ-ਪ੍ਰਚਾਰ ਨੂੰ ਖਾਰਜ ਕਰਕੇ ਮੈਂ ਅਰਸ਼ਦੀਪ ਸਿੰਘ ਦੇ ਨਾਲ ਹਾਂ।’’


More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...