Wednesday, 28 Sep 2022

ਕੈਨੇਡਾ ਵਿੱਚ ਚਾਕੂ ਮਾਰ ਕੇ 10 ਦੀ ਹੱਤਿਆ, 15 ਜ਼ਖ਼ਮੀ

ਕੈਨੇਡਾ ਵਿੱਚ ਚਾਕੂ ਮਾਰ ਕੇ 10 ਦੀ ਹੱਤਿਆ, 15 ਜ਼ਖ਼ਮੀ

ਰੈਜਿਨਾ (ਕੈਨੇਡਾ)-ਰੈਜਿਨਾ ਅਤੇ ਸਸਕੈਚਵਨ ਵਿੱਚ ਇਕ ਹੋਰ ਕਸਬੇ ’ਚ ਮੁਕਾਮੀ ਭਾਈਚਾਰੇ ਦੇ ਲੋਕਾਂ ’ਤੇ ਚਾਕੂ ਨਾਲ ਹਮਲੇ ਦੀਆਂ ਲੜੀਵਾਰ ਘਟਨਾਵਾਂ ਵਿੱਚ 10 ਵਿਅਕਤੀਆਂ ਦੀ ਮੌਤ ਜਦੋਂਕਿ 15 ਜਣੇ ਜ਼ਖ਼ਮੀ ਹੋ ਗਏ। ਕੈਨੇਡੀਅਨ ਪੁਲੀਸ ਨੇ ਹਮਲਾ ਕਰਨ ਵਾਲੇ ਦੋ ਮਸ਼ਕੂਕਾਂ ਦੀ ਭਾਲ ਵਿੱਢ ਦਿੱਤੀ ਹੈ। ਇਨ੍ਹਾਂ ਦੀ ਪੈੜ ਨੱਪਣ ਲਈ ਤਲਾਸ਼ੀ ਮੁਹਿੰਮ ਦਾ ਘੇਰਾ ਵਧਾਉਂਦਿਆਂ ਨੇੜਲੇ ਰਾਜਾਂ ਵਿੱਚ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਮਸ਼ਕੂਕਾਂ ਦੀ ਪਛਾਣ ਡੈਮੀਅਨ ਸੈਂਡਰਸਨ (31) ਤੇ ਮਾਇਲਸ ਸੈਂਡਰਸਨ (30) ਵਜੋਂ ਹੋਈ ਹੈ। ਪੁਲੀਸ ਮੁਤਾਬਕ ਚਾਕੂ ਨਾਲ ਹਮਲੇ ਦੀਆਂ ਇਹ ਘਟਨਾਵਾਂ ਜੇਮਸ ਸਮਿਥ ਕ੍ਰੀ ਨੇਸ਼ਨ ਤੇ ਸੈਸਕਾਟੂਨ ਦੇ ਉੱਤਰ-ਪੂਰਬ ਵਿੱਚ ਵੈਲਡਨ ਪਿੰਡ ਵਿੱਚ ਵਾਪਰੀਆਂ। ਪੁਲੀਸ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਜ਼ਖ਼ਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਸਕੈਚਵਨ ਪੁਲੀਸ ਵਿੱਚ ਸਹਾਇਕ ਕਮਿਸ਼ਨਰ ਰੌਂਡਾ ਬਲੈਕਮੋਰ ਨੇ ਕਿਹਾ ਕਿ ਮਸ਼ਕੂਕਾਂ ਨੇ ਕੁਝ ਪੀੜਤਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਦੋਂਕਿ ਇਕ ਹੋਰ ਘਟਨਾ ਵਿੱਚ ਹਮਲਾਵਰਾਂ ਨੂੰ ਜਿਹੜਾ ਵਿਅਕਤੀ ਮਿਲਿਆ, ਉਸ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਪੁਲੀਸ ਅਧਿਕਾਰੀ ਹਾਲਾਂਕਿ ਇਨ੍ਹਾਂ ਹਮਲਿਆਂ ਪਿਛਲੇ ਅਸਲ ਮੰਤਵ ਬਾਰੇ ਨਹੀਂ ਦੱਸ ਸਕੀ। ਬਲੈਕਮੋਰ ਨੇ ਕਿਹਾ ਕਿ ਘੱਟੋ-ਘੱਟ 13 ਥਾਵਾਂ ਸਨ, ਜਿੱਥੇ ਹਮਲੇ ਵਿੱਚ ਮਾਰੇ ਗਏ ਲੋਕ ਜਾਂ ਜ਼ਖ਼ਮੀ ਮਿਲੇ ਹਨ। ਕੈਨੇਡਾ ਦੇ ਇਤਿਹਾਸ ਵਿੱਚ ਇਹ ਹੁਣ ਤੱਕ ਦੀਆਂ ਸਭ ਤੋਂ ਘਾਤਕ ਸਮੂਹਿਕ ਹੱਤਿਆਵਾਂ ਹਨ। ਇਸ ਤੋਂ ਪਹਿਲਾਂ ਸਾਲ 2020 ਵਿੱਚ ਨੋਵਾਸਕੋਸ਼ੀਆ ਸੂਬੇ ਵਿੱਚ ਪੁਲੀਸ ਅਧਿਕਾਰੀ ਦੇ ਭੇਸ ਵਿੱਚ ਆਏ ਵਿਅਕਤੀ ਵੱਲੋਂ ਘਰਾਂ ਵਿੱਚ ਦਾਖ਼ਲ ਹੋ ਕੇ ਕੀਤੀ ਫਾਇਰਿੰਗ ਵਿੱਚ 22 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ। ਬਲੈਕਮੋਰ ਨੇ ਕਿਹਾ ਕਿ ਪੁਲੀਸ ਨੂੰ ਫਸਟ ਨੇਸ਼ਨ ਭਾਈਚਾਰੇ (ਮੂਲ ਵਾਸੀਆਂ) ’ਤੇ ਚਾਕੂ ਨਾਲ ਹਮਲੇ ਕਰਨ ਦੀ ਸੂਚਨਾ ਸਵੇਰੇ 6 ਵਜੇ ਦੇ ਕਰੀਬ ਮਿਲੀ ਸੀ।


More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...