Monday, 29 May 2023

ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ: ਸ਼ਹੀਦ ਫ਼ੌਜੀਆਂ ਦੇ ਪਰਿਵਾਰਕ ਜੀਆਂ ਦਾ ਸਨਮਾਨ

ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ: ਸ਼ਹੀਦ ਫ਼ੌਜੀਆਂ ਦੇ ਪਰਿਵਾਰਕ ਜੀਆਂ ਦਾ ਸਨਮਾਨ

ਅੰਮ੍ਰਿਤਸਰ-1897 ਵਿੱਚ ਹੋਈ ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਸਾਰਾਗੜ੍ਹੀ ਮਾਰਚ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਪਲਾਜ਼ਾ ਤੋਂ ਆਰੰਭ ਹੋਏ ਇਸ ਮਾਰਚ ਦੀ ਸ਼ੁਰੂਆਤ ਵੇਲੇ ਅਰਦਾਸ ਕੀਤੀ ਗਈ। ਮਾਰਚ ਵਿੱਚ ਵਿਦਿਆਰਥੀਆਂ ਦੇ ਬੈਂਡ ਗਰੁੱਪ, ਐੱਨਸੀਸੀ ਦੇ ਵਿਦਿਆਰਥੀ ਅਤੇ ਗੱਤਕਾ ਜਥੇ ਸ਼ਾਮਲ ਹੋਏ।

ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਨੌਜਵਾਨਾਂ ਲਈ ਰਾਹ-ਦਸੇਰਾ ਹੈ ਅਤੇ ਖਾਸਕਰ ਸਾਰਾਗੜ੍ਹੀ ਦੇ ਸ਼ਹੀਦਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਰਾਹੀਂ ਸਕੂਲ ਸਿਲੇਬਸ ਵਿੱਚ ਸਾਰਾਗੜ੍ਹੀ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੀਫ ਖਾਲਸਾ ਦੀਵਾਨ ਦੇ ਸਕੂਲਾਂ ਵਿੱਚ ਵੀ ਬੱਚਿਆਂ ਇਹ ਇਤਿਹਾਸ ਦੇ ਪੰਨੇ ਪੜ੍ਹਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਮਿਸਾਲ ਹੈ, ਜਿਸ ਨੇ ਸਿੱਖ ਕੌਮ ਦੇ ਅਕਸ ਨੂੰ ਦੁਨੀਆਂ ਵਿੱਚ ਹੋਰ ਉਭਾਰਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖਾਂ ਦਾ ਘੱਟ ਗਿਣਤੀ ਸਟੇਟਸ ਖੋਹਣ ਲਈ ਵੀ ਚਾਲਾਂ ਚੱਲੀਆਂ ਜਾ ਰਹੀਆਂ ਹਨ, ਪਰ ਸਿੱਖ ਕੌਮ ਅਜਿਹੀਆਂ ਕੋਝੀਆਂ ਹਰਕਤਾਂ ਕਾਮਯਾਬ ਨਹੀਂ ਹੋਣ ਦੇਵੇਗੀ। ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦੁਨੀਆਂ ਦੀਆਂ 10 ਵੱਡੀਆਂ ਜੰਗਾਂ ਵਿੱਚ ਸ਼ਾਮਲ ਹੈ, ਕਿਉਂਕਿ ਇਸ ਜੰਗ ਦੌਰਾਨ ਕੇਵਲ 21 ਸਿੱਖ ਫ਼ੌਜੀਆਂ ਨੇ 10 ਹਜ਼ਾਰ ਕਬਾਇਲੀਆਂ ਦਾ ਮੁਕਾਬਲਾ ਕੀਤਾ ਸੀ। ਇਸ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਜੋਸਨ ਨੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤ ਦਾ ਧੰਨਵਾਦ ਕੀਤਾ। ਸਾਰਾਗੜ੍ਹੀ ਮਾਰਚ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ਿਰਕਤ ਕੀਤੀ ਜਦਕਿ ਗੁਰਦੁਆਰਾ ਸਾਰਾਗੜ੍ਹੀ ਵਿਖੇ ਸਮਾਗਮ ਦੌਰਾਨ ਸ਼ਖ਼ਸੀਅਤਾਂ ਮੌਜੂਦ ਰਹੀਆਂ। ਸਮਾਗਮ ਦੌਰਾਨ ਸਾਰਾਗੜ੍ਹੀ ਜੰਗ ਬਾਰੇ ਕਿਤਾਬਚਾ ਜਾਰੀ ਕੀਤਾ ਗਿਆ ਅਤੇ ਸ਼ਹੀਦ ਫ਼ੌਜੀਆਂ ਦੇ ਪੁੱਜੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਗਏ। ਮੰਚ ਸੰਚਾਲਨ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਕੀਤਾ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਡੀਸੀਪੀ ਪਰਮਿੰਦਰ ਸਿੰਘ ਭੰਡਾਲ, ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਆਦਿ ਮੌਜੂਦ ਸਨ।

More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...