Wednesday, 28 Sep 2022

ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਚੋਲੇ ਪਾ ਕੇ ਰੋਸ ਮੁਜ਼ਾਹਰੇ

ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਚੋਲੇ ਪਾ ਕੇ ਰੋਸ ਮੁਜ਼ਾਹਰੇ

ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸ਼੍ਰੋਮਣੀ ਕਮੇਟੀ ਮੈਂਬਰਾਂ, ਕਰਮਚਾਰੀਆਂ ਤੇ ਅਧਿਕਾਰੀਆਂ ਵੱਲੋਂ ਧਰਨੇ ਦਿੱਤੇ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਲੇ ਚੋਲੇ, ਕਾਲੀਆਂ ਦਸਤਾਰਾਂ ਤੇ ਲੋਹੇ ਦੀਆਂ ਜ਼ੰਜੀਰਾਂ ਪਹਿਨ ਕੇ ਸਰਕਾਰਾਂ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਹੱਥਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ।

ਅੰਮ੍ਰਿਤਸਰ ਵਿੱਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਵੱਲੋਂ ਲੰਬੇ ਸਮੇਂ ਤੋਂ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਾਨੂੰਨ ਸਭ ਲਈ ਇਕਸਾਰ ਹੈ ਤੇ ਸੰਵਿਧਾਨ ਵੀ ਹਰੇਕ ਨੂੰ ਬਰਾਬਰ ਹੱਕ ਦਿੰਦਾ ਹੈ, ਪਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਰਕਾਰਾਂ ਨਿਆਂ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ੁਲਮ ਦੀ ਨਿਰਧਾਰਤ ਸਜ਼ਾ ਹੁੰਦੀ ਹੈ, ਜੋ ਬੰਦੀ ਸਿੰਘ ਪੂਰੀ ਕਰ ਚੁੱਕੇ ਹਨ, ਪਰ ਸਰਕਾਰਾਂ ਸਿੱਖ ਬੰਦੀਆਂ ਨੂੰ ਜਾਣ-ਬੁੱਝ ਕੇ ਉਨ੍ਹਾਂ ਦੇ ਹੱਕਾਂ ਤੋਂ ਵਾਂਝਿਆਂ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਪੰਥ ਦਾ ਅਹਿਮ ਮੁੱਦਾ ਹੈ ਤੇ ਇਸ ਲਈ ਹਰ ਪੱਧਰ ’ਤੇ ਸੰਘਰਸ਼ ਲੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਤਿੱਖੀ ਰੋਸ ਲਹਿਰ ਜਾਰੀ ਰੱਖਣ ਦੇ ਨਾਲ-ਨਾਲ ਕਾਨੂੰਨੀ ਪੱਖ ਵਿਚਾਰਨ ਲਈ 17 ਸਤੰਬਰ ਨੂੰ ਚੰਡੀਗੜ੍ਹ ਵਿੱਚ ਸੇਵਾਮੁਕਤ ਸਿੱਖ ਜੱਜਾਂ ਤੇ ਸੀਨੀਅਰ ਵਕੀਲਾਂ ਦੀ ਇੱਕ ਮੀਟਿੰਗ ਬੁਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਮੰਗ ਤਹਿਤ ਦਸਤਖ਼ਤੀ ਮੁਹਿੰਮ ਆਰੰਭੀ ਜਾਵੇਗੀ। ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜ ਕਰ ਰਹੇ ਪੰਥ ਦਰਦੀਆਂ ਨੂੰ ਇਕੱਠੇ ਹੋ ਕੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਰੋਸ ਧਰਨੇ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਤੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਅਪਣਾਈ ਜਾ ਰਹੀ ਪੱਖਪਾਤ ਵਾਲੀ ਨੀਤੀ ਦੀ ਆਲੋਚਨਾ ਕੀਤੀ ਅਤੇ ਪੰਥਕ ਆਵਾਜ਼ ਨਾ ਸੁਣਨ ’ਤੇ ਕਰੜਾ ਸੰਘਰਸ਼ ਆਰੰਭਣ ਦਾ ਸੁਨੇਹਾ ਦਿੱਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ, ਮੈਂਬਰ, ਕਰਮਚਾਰੀ ਤੇ ਹੋਰ ਇੱਥੇ ਗੁਰਦੁਆਰਾ ਸਾਰਾਗੜ੍ਹੀ ਨੇੜੇ ਇਕੱਠੇ ਹੋਏ ਤੇ ਇੱਥੋਂ ਮੋਟਰਸਾਈਕਲਾਂ ਅਤੇ ਸਕੂਟਰਾਂ ’ਤੇ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ।

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...