Wednesday, 28 Sep 2022

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾਬੈੱਥ ਦੇ ਦੇਹਾਂਤ ਮਗਰੋਂ ਉਨ੍ਹਾਂ ਦੀ ਸਰਕਾਰ ਦੇਸ਼ ਨੂੰ ਗਣਤੰਤਰ ਵਿੱਚ ਬਦਲਣ ਦੀ ਦਿਸ਼ਾ ਵੱਲ ਕੋਈ ਕਦਮ ਨਹੀਂ ਚੁੱਕੇਗੀ। ਅਰਡਰਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਨਿਊਜ਼ੀਲੈਂਡ ਆਖਿਰਕਾਰ ਇੱਕ ਦਿਨ ਗਣਤੰਤਰ ਦੇਸ਼ ਬਣੇਗਾ ਅਤੇ ਉਮੀਦ ਹੈ ਕਿ ਉਨ੍ਹਾਂ ਦੇ ਜਿਊਂਦੇ-ਜੀਅ ਇਹ ਹੋ ਜਾਵੇਗਾ ਪਰ ਹੁਣ ਉਨ੍ਹਾਂ ਦੀ ਸਰਕਾਰ ਦੇ ਸਾਹਮਣੇ ਹੋਰ ਵੀ ਮਹੱਤਵਪੂਰਨ ਮੁੱਦੇ ਹਨ। ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੇ ਦੇਹਾਂਤ ਮਗਰੋਂ ਨਿਊਜ਼ੀਲੈਂਡ ਗਣਰਾਜ ਬਾਰੇ ਛਿੜੀ ਬਹਿਸ ਸਬੰਧੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਟਿੱਪਣੀ ਸਾਹਮਣੇ ਆਈ ਹੈ। ਅਰਡਰਨ ਪਹਿਲਾਂ ਵੀ ਦੇਸ਼ ਨੂੰ ਗਣਤੰਤਰ ਬਣਾਉਣ ਲਈ ਆਪਣੀ ਹਮਾਇਤ ਜ਼ਾਹਿਰ ਕਰ ਚੁੱਕੀ ਹੈ। ਮੌਜੂਦਾ ਪ੍ਰਣਾਲੀ ਤਹਿਤ ਬਰਤਾਨਵੀ ਸਮਰਾਟ ਨਿਊਜ਼ੀਲੈਂਡ ਦਾ ਰਾਸ਼ਟਰ ਪ੍ਰਮੁੱਖ ਹੁੰਦਾ ਹੈ, ਜਿਸ ਦੀ ਅਗਵਾਈ ਨਿਊਜ਼ੀਲੈਂਡ ਦੇ ਗਵਰਨਰ ਜਨਰਲ ਵੱਲੋਂ ਕੀਤੀ ਜਾਂਦੀ ਹੈ। ਅੱਜ-ਕੱਲ੍ਹ ਗਵਰਨਰ ਜਨਰਲ ਦੀ ਭੂਮਿਕਾ ਰਸਮੀ ਮੰਨੀ ਜਾਂਦੀ ਹੈ। ਹਾਲਾਂਕਿ ਕਈ ਲੋਕ ਦਲੀਲ ਦਿੰਦੇ ਹਨ ਕਿ ਨਿਊਜ਼ੀਲੈਂਡ ਆਪਣੇ ਬਸਤੀਵਾਦੀ ਅਤੀਤ ਦੇ ਪਰਛਾਵੇਂ ਵਿੱਚੋਂ ਪੂਰੀ ਤਰ੍ਹਾਂ ਬਾਹਰ ਆਉਣ ਦੇ ਸਮਰੱਥ ਨਹੀਂ ਹੋਇਆ ਹੈ ਅਤੇ ਅਜਿਹਾ ਹੋਣ ’ਤੇ ਹੀ ਉਹ ਅਸਲ ਵਿੱਚ ਇੱਕ ਸੁਤੰਤਰ ਰਾਸ਼ਟਰ ਬਣ ਸਕੇਗਾ। ਅਰਡਰਨ ਨੇ ਕਿਹਾ, ‘‘ਕਈ ਸਾਲਾਂ ਤੋਂ ਬਹਿਸ ਚੱਲ ਰਹੀ ਹੈ। ਮੈਂ ਆਪਣਾ ਵਿਚਾਰ ਕਈ ਵਾਰ ਸਪੱਸ਼ਟ ਕੀਤਾ ਹੈ। ਮੈਨੂੰ ਭਰੋਸਾ ਹੈ ਕਿ ਨਿਊਜ਼ੀਲੈਂਡ ਸਮੇਂ ਦੇ ਹਿਸਾਬ ਨਾਲ ਅੱਗੇ ਵਧੇਗਾ। ਮੇਰਾ ਮੰਨਣਾ ਹੈ ਕਿ ਇਹ ਮੇਰੇ ਜਿਊਂਦਿਆਂ ਹੀ ਸੰਭਵ ਹੋ ਜਾਵੇਗਾ। ਪਰ ਇਹ ਅਜਿਹੀ ਚੀਜ਼ ਨਹੀਂ ਹੈ, ਜਿਸ ਨੂੰ ਜਲਦੀ ਲਾਗੂ ਕਰਨਾ ਇਸ ਵੇਲੇ ਏਜੰਡੇ ’ਤੇ ਹੋਵੇ।’’ ਉਨ੍ਹਾਂ ਕਿਹਾ ਕਿ ਗਣਤੰਤਰ ਬਣਨਾ ਕੋਈ ਅਜਿਹੀ ਗੱਲ ਨਹੀਂ ਹੈ, ਜਿਸ ’ਤੇ ਉਨ੍ਹਾਂ ਦੀ ਸਰਕਰ ਨੇ ਕਿਸੇ ਵੀ ਸਮੇਂ ਚਰਚਾ ਕਰਨ ਦੀ ਯੋਜਨਾ ਬਣਾਈ ਹੋਵੇ। ਅਰਡਰਨ ਨੇ ਕਿਹਾ, ‘‘ਸਾਡੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਹਨ। ਇਹ ਇੱਕ ਵੱਡੀ, ਮਹੱਤਵਪੂਰਨ ਬਹਿਸ ਹੈ। ਮੈਨੂੰ ਨਹੀਂ ਲੱਗਦਾ ਕਿ ਇਹ ਜਲਦੀ ਵੀ ਹੋਵੇ ਜਾਂ ਹੋਣਾ ਚਾਹੀਦਾ ਹੈ।’’


More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਚੋਲੇ ਪਾ ਕੇ ਰੋਸ ਮੁਜ਼ਾਹਰੇ

ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰ...