Friday, 03 Feb 2023

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ ਰਹੀ ਹੈ: ਜਥੇਦਾਰ

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ ਰਹੀ ਹੈਜਥੇਦਾਰ

ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਵਿੱਚ ਆਈ ਗਿਰਾਵਟ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਦੂਰ ਕਰਨ ਦਾ ਸੱਦਾ ਦਿੱਤਾ ਹੈ। ਉਹ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿੱਚ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ੇ ਲੈਣ ਲਈ ਲੜਾਈ ਹੋ ਰਹੀ ਹੈ। ਇਹ ਲੜਾਈ ਸਿਰਫ਼ ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਅਤੇ ਆਪਣੀ ਚੌਧਰ ਦਿਖਾਉਣ ਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਵਿੱਚ ਪੁੱਜ ਰਹੀਆਂ ਵਧੇਰੇ ਸ਼ਿਕਾਇਤਾਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀਆਂ ਦੀਆਂ ਆਪਸੀ ਲੜਾਈਆਂ ਨਾਲ ਸਬੰਧਤ ਹੁੰਦੀਆਂ ਹਨ ਅਤੇ ਇਨ੍ਹਾਂ ਵਿੱਚੋਂ ਵੀ ਵਧੇਰੇ ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਹਨ। ਉਨ੍ਹਾਂ ਸਿੱਖ ਕੌਮ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਉਹ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ,ਸੇਵਾਕਾਲ ਦੀ ਮਿਆਦ ਆਦਿ ਬਾਰੇ ਨਿਯਮ ਬਣਾਵੇ। ਇਸ ਬਾਰੇ ਪਹਿਲਾਂ ਵੀ ਕਿਹਾ ਜਾ ਚੁੱਕਿਆ ਹੈ ਪਰ ਇਸ ’ਤੇ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀਆਂ ਪ੍ਰਬੰਧਕੀ ਕਮੇਟੀਆਂ ਦੀ ਵੀ ਗੱਲ ਕੀਤੀ। ਇਸ ਮੌਕੇ ਧਰਮ ਪਰਿਵਰਤਨ ਦਾ ਮੁੱਦਾ ਉਭਾਰਦਿਆਂ ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਕਰਨ ਵਾਲੇ ਵੀ ਸਿੱਖ ਸੰਸਥਾਵਾਂ ਦਾ ਮਜ਼ਾਕ ਉਡਾ ਰਹੇ ਹਨ।

More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...