Sunday, 27 Nov 2022

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰਹੀ। ਇਸ ਸਬੰਧ ਵਿਚ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਰਾਜਪਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਹੋਣ ਵਾਲੇ ਵਿਧਾਨਕ ਕੰਮਾਂ ਦੇ ਵੇਰਵੇ ਦੇਣ ਲਈ ਕਿਹਾ ਸੀ। ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਮਾਨ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਰਾਜਪਾਲ ਤੋਂ ਸਹਿਮਤੀ ਲੈਣਾ ਸਿਰਫ ਖਾਨਾਪੂਰਤੀ ਹੈ। 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਤੇ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਪੁੱਛੀ। ਇਸ ਦਾ ਜਵਾਬ ਦਿੰਦੇ ਹੋਏ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਕਿ ਅੱਜ ਦੀਆਂ ਅਖਬਾਰਾਂ ਵਿੱਚ ਤੁਹਾਡੇ ਬਿਆਨ ਪੜ੍ਹ ਕੇ ਲੱਗਦਾ ਹੈ ਕਿ ਸ਼ਾਇਦ ਤੁਸੀਂ ਮੇਰੇ ਨਾਲ ਬਹੁਤ ਜ਼ਿਆਦਾ ਨਾਰਾਜ਼ ਹੋ। ਲਗਦਾ ਹੈ ਕਿ ਤੁਹਾਡੇ ਕਾਨੂੰਨੀ ਸਲਾਹਕਾਰ ਤੁਹਾਨੂੰ ਸਹੀ ਢੰਗ ਨਾਲ ਜਾਣਕਾਰੀ ਨਹੀਂ ਦੇ ਰਹੇ ਹਨ। ਸੰਵਿਧਾਨ ਦੇ ਆਰਟੀਕਲ 167 ਅਤੇ 168 ਦੇ ਉਪ ਬੰਧਾਂ ਨੂੰ ਪੜ੍ਹ ਕੇ ਸ਼ਾਇਦ ਤੁਹਾਡੀ ਰਾਏ ਜ਼ਰੂਰ ਬਦਲ ਜਾਵੇਗੀ।

More in Punjabi News

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...