Thursday, 28 Mar 2024

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹਨ। ਦੂਜੇ ਵਿਸ਼ਵ ਯੁੱਧ ਮਗਰੋਂ ਇਟਲੀ ਵਿੱਚ ਪਹਿਲੀ ਵਾਰ ਫਾਸ਼ੀਵਾਦੀ ਸਰਕਾਰ ਬਣਨ ਜਾ ਰਹੀ ਹੈ। ਚੋਣ ਜਿੱਤਣ ਮਗਰੋਂ ਜੌਰਜੀਆ ਮੈਲੋਨੀ ਇਟਲੀ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਹੋਵੇਗੀ। ਹੁਣ ਤੱਕ ਪ੍ਰਾਪਤ ਹੋਏ ਚੋਣ ਨਤੀਜਿਆਂ ਅਨੁਸਾਰ ਕੇਂਦਰੀ ਸੱਜੇ ਪੱਖੀ ਗੱਠਜੋੜ ਨੇ ਕਰੀਬ 44 ਫ਼ੀਸਦੀ ਵੋਟਾਂ ਹਾਸਲ ਕੀਤੀਆਂ, ਜਦਕਿ ਮੈਲੋਨੀ ਦੇ ‘ਬ੍ਰਦਰਜ਼ ਆਫ ਇਟਲੀ’ ਨੂੰ ਕਰੀਬ 26 ਫ਼ੀਸਦੀ ਵੋਟਾਂ ਪਈਆਂ। ਦੇਸ਼ ਵਿੱਚ ਕਰੀਬ 64 ਫ਼ੀਸਦੀ ਵੋਟਿੰਗ ਹੋਈ। ਮੈਲੋਨੀ ਨੇ ਕਿਹਾ, ‘‘ਜੇਕਰ ਸਾਨੂੰ ਇਸ ਦੇਸ਼ ’ਤੇ ਸ਼ਾਸਨ ਕਰਨ ਲਈ ਸੱਦਾ ਮਿਲਦਾ ਹੈ ਤਾਂ ਅਸੀਂ ਇਟਲੀ ਦੇ ਸਾਰੇ ਨਾਗਰਿਕਾਂ ਨੂੰ ਧਿਆਨ ਵਿੱਚ ਰੱਖ ਕੇ ਸਰਕਾਰ ਚਲਾਵਾਂਗੇ।’’ ਸਰਕਾਰ ਦੇ ਗਠਨ ਵਿੱਚ ਹਾਲੇ ਕਈ ਹਫ਼ਤੇ ਲੱਗਣਗੇ ਅਤੇ ਇਸ ਲਈ ਪਾਰਟੀ ਦੇ ਆਗੂਆਂ ਤੇ ਰਾਸ਼ਟਰਪਤੀ ਸਰਜੀਓ ਮਟਰੇਲਾ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ। ਇਸੇ ਦੌਰਾਨ ਮੌਜੂਦਾ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਨੂੰ ਅਗਲੇ ਹੁਕਮਾਂ ਤੱਕ ਦੇਸ਼ ਦੀ ਵਾਗਡੋਰ ਸੰਭਾਲਣਗੇ।


More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...