Sunday, 27 Nov 2022

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲ ਕੇ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੇ ਦਿਨੀਂ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਇਸ ਬਾਰੇ ਐਲਾਨ ਕੀਤਾ ਸੀ। ਇਸ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਰੋਹ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਆਦਿ ਮੌਜੂਦ ਸਨ। ਇਸ ਤੋਂ ਪਹਿਲਾਂ ਸੀਤਾਰਾਮਨ ਨੇ ਉਕਤ ਮਹਿਮਾਨਾਂ ਦੀ ਮੌਜੂਦਗੀ ਵਿੱਚ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਵਾਲੀ ਤਖ਼ਤੀ ਤੋਂ ਪਰਦਾ ਚੁੱਕਿਆ।

ਕੇਂਦਰੀ ਵਿੱਤ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ, ‘‘ਇਨ੍ਹਾਂ ਛੋਟੇ-ਛੋਟੇ ਸੰਕੇਤਾਂ ਰਾਹੀਂ ਅਸੀਂ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਹੀਦ ਹੋਏ ਭਗਤ ਸਿੰਘ ਵਰਗੇ ਨੌਜਵਾਨਾਂ ਵੱਲੋਂ ਦਿੱਤੇ ਗਏ ਬਲੀਦਾਨ ਨੂੰ ਸਦੀਵੀ ਯਾਦ ਰੱਖ ਸਕਾਂਗੇ।’’ ਉਨ੍ਹਾਂ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਹਾਮੀ ਭਰਨ ਲਈ ਪੰਜਾਬ ਤੇ ਹਰਿਆਣਾ ਸਰਕਾਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਆਤਮਨਿਰਭਰ ਭਾਰਤ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਦਾ ਆਜ਼ਾਦੀ ਦੇ 100 ਸਾਲ ਪੂਰੇ ਹੋਣ ’ਤੇ 2047 ਤੱਕ ਦੇਸ਼ ਨੂੰ ਇਕ ਵਿਕਸਤ ਦੇਸ਼ ਬਣਾਉਣ ਦਾ ਟੀਚਾ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਪਿਛਲੇ ਅੱਠ ਸਾਲ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਨਾ ਸਿਰਫ਼ ਉਸ ਦੀ ਬਹਾਦਰੀ ਲਈ ਬਲਕਿ ਸਮਾਜਵਾਦ ਦੇ ਫ਼ਲਸਫ਼ੇ ਅਤੇ ਬੇਇਨਸਾਫ਼ੀ ਵਿਰੁੱਧ ਲੜਾਈ ਲਈ ਵੀ ਚੇਤੇ ਕੀਤਾ ਜਾਂਦਾ ਹੈ। ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਉਡਾਣਾਂ ਨਾਲ ਪੰਜਾਬ ਦੇ ਯਾਤਰੀਆਂ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਦੇ ਯਾਤਰੀਆਂ ਨੂੰ ਫਾਇਦਾ ਹੋਵੇਗਾ।

More in Punjabi News

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...