ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ
ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾਨ ਲਈ 6ਵੀਂ ਵਾਰ ਹੋਈ ਚੋਣ ਵਿੱਚ ਸ਼ਸ਼ੀ ਥਰੂਰ ਨੂੰ ਹਰਾਇਆ। ਖੜਗੇ ਦੀ ਚੋਣ ਨਾਲ 24 ਸਾਲਾਂ ਬਾਅਦ ਕਾਂਗਰਸ ਦੀ ਕਮਾਨ ਗਾਂਧੀ ਪਰਿਵਾਰ ਤੋਂ ਬਾਹਰਲੇ ਕਿਸੇ ਸ਼ਖ਼ਸ ਹੱਥ ਆਈ ਹੈ। ਇਸ ਤੋਂ ਪਹਿਲਾਂ ਸੀਤਾਰਾਮ ਕੇਸਰੀ ਗ਼ੈਰ-ਗਾਂਧੀ ਕਾਂਗਰਸ ਪ੍ਰਧਾਨ ਸਨ, ਜਿਨ੍ਹਾਂ ਨੂੰ 1998 ਵਿੱਚ ਦੋ ਸਾਲ ਦੇ ਕਾਰਜਕਾਲ ਮਗਰੋਂ ਗੈਰਰਸਮੀ ਤਰੀਕੇ ਨਾਲ ਹਟਾ ਦਿੱਤਾ ਗਿਆ ਸੀ। ਕਾਂਗਰਸ ਦੀ ਕੇਂਦਰੀ ਚੋਣ ਅਥਾਰਿਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਨੇ ਖੜਗੇ ਨੂੰ ਜੇਤੂ ਐਲਾਨਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਦੀ ਚੋਣ ਲਈ ਕੁੱਲ 9385 ਵੋਟਾਂ ਪੋਲ ਹੋਈਆਂ, ਜਿਸ ਵਿੱਚੋਂ ਖੜਗੇ ਨੂੰ 7897 ਤੇ ਥਰੂਰ ਨੂੰ 1072 ਵੋਟਾਂ ਪਈਆਂ ਜਦਕਿ 416 ਵੋਟਾਂ ਅਯੋਗ ਨਿਕਲੀਆਂ। ਖੜਗੇ, ਜਿਨ੍ਹਾਂ ਨੂੰ ਪੋਲਿੰਗ ਦੌਰਾਨ 84 ਫੀਸਦ ਦੇ ਕਰੀਬ ਵੋਟਾਂ ਪਈਆਂ, 26 ਅਕਤੂਬਰ ਨੂੰ ਰਸਮੀ ਤੌਰ ’ਤੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਉਧਰ ਥਰੂਰ ਟੀਮ ਨੇ ਕੇਂਦਰੀ ਚੋਣ ਅਥਾਰਿਟੀ ਨੂੰ ਲਿਖੇ ਪੱਤਰ ਵਿੱਚ ਉੱਤਰ ਪ੍ਰਦੇਸ਼, ਪੰਜਾਬ ਤੇ ਤਿਲੰਗਾਨਾ ਵਿੱਚ ਪੋਲਿੰਗ ਦੌਰਾਨ ‘ਗੰਭੀਰ ਬੇਨਿਯਮੀਆਂ’ ਹੋਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਖੜਗੇ ਨੂੰ ਕਾਂਗਰਸ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਇਥੇ ਏਆਈਸੀਸੀ ਹੈੱਡਕੁਆਰਟਰ ’ਤੇ ਚੋਣ ਨਤੀਜਿਆਂ ਦਾ ਐਲਾਨ ਕਰਨ ਲਈ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਥਰੂਰ ਟੀਮ ਵੱਲੋਂ ਕੀਤੀਆਂ ਸ਼ਿਕਾਇਤਾਂ ਬਾਰੇ ਪੁੱਛਿਆ ਤਾਂ ਮਿਸਤਰੀ ਨੇ ਕਿਹਾ ਕਿ ਉਹ (ਟੀਮ ਵੱਲੋਂ ਲਿਖੇ) ਪੱਤਰਾਂ ਦਾ ਨੁਕਤਾ ਦਰ ਨੁਕਤਾ ਜਵਾਬ ਦੇਣਗੇ।
ਉਂਜ ਮਿਸਤਰੀ ਨੇ ਕਿਹਾ ਕਿ ਇਹ ਪੱਤਰ ਪ੍ਰੈੱਸ ਨੂੰ ਲੀਕ ਕਰਨ ਦੀ ਥਾਂ, ਥਰੂਰ ਟੀਮ ਨੂੰ ਪੋਲ ਅਥਾਰਿਟੀ ਨਾਲ ਸਿੱਧਾ ਰਾਬਤਾ ਕਰਨਾ ਚਾਹੀਦਾ ਸੀ। ਮਿਸਤਰੀ ਨੇ ਕਿਹਾ ਕਿ ਪੱਤਰ ਵਿਚਲੇ ਵਿਸ਼ਾ-ਵਸਤੂ ਦਾ ਕੋਈ ਆਧਾਰ ਨਹੀਂ ਹੈ ਤੇ ਸ਼ਿਕਾਇਤ ਵਿੱਚ ਕੁਝ ਖਾਸ ਨਹੀਂ ਹੈ। ਇਸ ਦੌਰਾਨ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਤਿਓਹਾਰ ਵਰਗਾ ਮਾਹੌਲ ਸੀ। ਪਾਰਟੀ ਵਰਕਰਾਂ ਨੇ ਹੱਥਾਂ ਵਿੱਚ ਰਾਹੁਲ ਗਾਂਧੀ ਦੀਆਂ ਤਸਵੀਰਾਂ ਤੇ ਝੰਡੇ ਫੜ ਕੇ ਢੋਲ ਵਜਾਏ। ਖੜਗੇ, ਜਿਨ੍ਹਾਂ ਨੂੰ 50 ਸਾਲਾਂ ਦਾ ਸਿਆਸੀ ਤਜਰਬਾ ਹੈ, ਐੱਸ. ਨਿਜਾਲਿੰਗੱਪਾ ਮਗਰੋਂ ਕਰਨਾਟਕ ਤੋੋਂ ਦੂਜੇ ਏਆਈਸੀਸੀ ਪ੍ਰਧਾਨ ਹਨ। ਜਗਜੀਵਨ ਰਾਮ ਤੋਂ ਬਾਅਦ ਉਹ ਦੂਜੇ ਦਲਿਤ ਆਗੂ ਹਨ, ਜੋ ਕਾਂਗਰਸ ਪ੍ਰਧਾਨ ਬਣੇ ਹਨ। ਖੜਗੇ 1969 ਵਿੱਚ ਕਾਂਗਰਸ ’ਚ ਸ਼ਾਮਲ ਹੋੲੇ ਸਨ ਤੇ ਮਗਰੋਂ ਉਹ ਗੁਲਬਰਗਾ ਸਿਟੀ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਬਣੇ। ਖੜਗੇ ਲਗਾਤਾਰ 9 ਵਾਰ ਵਿਧਾਇਕ ਵੀ ਚੁਣੇ ਗਏ। ਉਹ ਦੋ ਵਾਰ ਲੋਕ ਸਭਾ ਮੈਂਬਰ ਤੇ ਇਕ ਵਾਰ ਰਾਜ ਸਭਾ ਮੈਂਬਰ ਵੀ ਰਹੇ। ਪ੍ਰਧਾਨਗੀ ਦੀ ਚੋਣ ਲੜਨ ਲਈ ਉਨ੍ਹਾਂ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਵਜੋਂ ਅਸਤੀਫ਼ਾ ਦਿੱਤਾ ਸੀ।
ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ
ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...
ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ
ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...
ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ
ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...
ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ
ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...
ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ
ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...
ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ
ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...
ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ
ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...
ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ
ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...
ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ
ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...
ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ
ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...
ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ
ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...
ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ
ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...