Saturday, 26 Nov 2022

ਗੈਂਗਸਟਰ ਦੀਪਕ ਟੀਨੂ ਅਜਮੇਰ ਤੋਂ ਗ੍ਰਿਫ਼ਤਾਰ

ਗੈਂਗਸਟਰ ਦੀਪਕ ਟੀਨੂ ਅਜਮੇਰ ਤੋਂ ਗ੍ਰਿਫ਼ਤਾਰ

ਮਾਨਸਾ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਕੇਸ ’ਚ ਨਾਮਜ਼ਦ ਗੈਂਗਸਟਰ ਦੀਪਕ ਟੀਨੂ ਨੂੰ ਅੱਜ ਰਾਜਸਥਾਨ ’ਚ ਅਜਮੇਰ ਦੇ ਕੇਕੜੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਟੀਨੂ ਮਾਨਸਾ ਸੀਆਈਏ ਦੇ ਬਰਖਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਗ੍ਰਿਫ਼ਤ ’ਚੋਂ ਫ਼ਰਾਰ ਹੋਇਆ ਸੀ। ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਟੀਨੂ ਨੂੰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਫੜਿਆ ਹੈ। ਵੈਸੇ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੀ ਟੀਮ ਵੀ ਅਜਮੇਰ ਵਿੱਚ ਉਸ ਦੀ ਭਾਲ ਕਰ ਰਹੀ ਸੀ ਪਰ ਉਹ ਦਿੱਲੀ ਪੁਲੀਸ ਦੇ ਅੜਿੱਕੇ ਚੜ੍ਹ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲੀਸ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਦੀਪਕ ਟੀਨੂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਮਾਨਸਾ ਲਿਆਂਦਾ ਜਾਵੇਗਾ। ਦੀਪਕ ਟੀਨੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਨਸਾ ਪੁਲੀਸ ਨੂੰ ਸੁੱਖ ਦਾ ਸਾਹ ਆਇਆ ਹੈ। ਐੱਸਐੱਸਪੀ ਨੇ ਦੱਸਿਆ ਕਿ ਭਾਵੇਂ ਸੋਸ਼ਲ ਮੀਡੀਆ ਅਤੇ ਇਲੈਕਟ੍ਰਾਨਿਕ ਚੈਨਲਾਂ ਵੱਲੋਂ ਟੀਨੂ ਦੇ ਵਿਦੇਸ਼ ਭੱਜਣ ਦੀਆਂ ਖ਼ਬਰਾਂ ਨੂੰ ਪ੍ਰਮੁੱਖਤਾ ਨਾਲ ਨਸ਼ਰ ਕੀਤਾ ਜਾ ਰਿਹਾ ਸੀ, ਪਰ ਪੰਜਾਬ ਪੁਲੀਸ ਵਾਰ-ਵਾਰ ਆਖ ਰਹੀ ਸੀ ਕਿ ਉਹ ਦੇਸ਼ ’ਚ ਹੀ ਹੈ ਅਤੇ ਹੁਣ ਸੱਚ ਜੱਗ ਜ਼ਾਹਿਰ ਹੋ ਗਿਆ ਹੈ। ਸ੍ਰੀ ਤੂਰਾ ਨੇ ਦਿੱਲੀ ਪੁਲੀਸ ਦੇ ਹਵਾਲੇ ਨਾਲ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੇ ਟੀਨੂ ਕੋਲੋਂ 5 ਹੈਂਡ ਗ੍ਰਨੇਡ ਅਤੇ 2 ਸੈਮੀ ਆਟੋਮੈਟਿਕ ਪਿਸਤੌਲ ਵੀ ਬਰਾਮਦ ਕੀਤੇ ਹਨ ਅਤੇ ਉਹ ਅਜ਼ਰਬਾਇਜਾਨ ’ਚ ਬੈਠੇ ਗੈਂਗਸਟਰ ਰੋਹਿਤ ਗੋਦਾਰਾ ਦੇ ਸੰਪਰਕ ’ਚ ਸੀ। ਉਨ੍ਹਾਂ ਦੱਸਿਆ ਕਿ ਉਹ ਲਾਰੈਂਸ ਬਿਸ਼ਨੋਈ ਦਾ ਵੀ ‘ਏ’ ਸ਼੍ਰੇਣੀ ਦਾ ਗੈਂਗਸਟਰ ਹੈ ਅਤੇ ਉਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਇਕ ਹਫ਼ਤਾ ਪਹਿਲਾਂ ਹੀ ਟੀਨੂ ਦੀ ਪ੍ਰੇਮਿਕਾ ਜਤਿੰਦਰ ਕੌਰ ਨੂੰ ਪੁਲੀਸ ਨੇ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਮੰਗਲਵਾਰ ਨੂੰ ਮਾਨਸਾ ਦੀ ਇੱਕ ਅਦਾਲਤ ਨੇ ਉਸ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜੁਡੀਸ਼ਲ ਰਿਮਾਂਡ ’ਤੇ ਭੇਜਿਆ ਹੈ। ਉਸ ਦੀ ਪ੍ਰੇਮਿਕਾ ਨੇ ਖੁਲਾਸਾ ਕੀਤਾ ਸੀ ਕਿ ਟੀਨੂ ਕੋਲ ਕਰੀਬ 10 ਲੱਖ ਰੁਪਏ ਸਨ। ਮਾਨਸਾ ਪੁਲੀਸ ਵੱਲੋਂ ਮੂਸੇਵਾਲਾ ਕੇਸ ’ਚ ਦਾਖ਼ਲ ਚਾਰਜਸ਼ੀਟ ’ਚ ਟੀਨੂ ਦਾ ਨਾਮ ਵੀ 24 ਮੁਲਜ਼ਮਾਂ ’ਚ ਸ਼ਾਮਲ ਹੈ। ਉਸ ਨੂੰ 4 ਜੁਲਾਈ ਨੂੰ ਪੁੱਛ-ਪੜਤਾਲ ਲਈ ਤਿਹਾੜ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਲਿਆਂਦਾ ਗਿਆ ਸੀ। ਚਾਰਜਸ਼ੀਟ ਮੁਤਾਬਕ ਟੀਨੂ ਨੇ ਲਾਰੈਂਸ ਬਿਸ਼ਨੋਈ ਦੇ ਸੰਪਰਕਾਂ ਦੀ ਵਰਤੋਂ ਕਰਦਿਆਂ ਗੈਂਗਸਟਰਾਂ ਨੂੰ ਇਲਾਕੇ ਦੀ ਜਾਣਕਾਰੀ ਦਿੱਤੀ ਸੀ।


More in Punjabi News

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...