Saturday, 26 Nov 2022

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮਰੀਕਾ ਦੀ ਬੁਨਿਆਦ ਹੈ ਅਤੇ ਇਸ ਦੀ ਹਮਾਇਤ ਕਰਨਾ ਮੁਲਕ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਪ੍ਰਾਥਮਿਕਤਾ ਹੈ। ਭਾਰਤੀ-ਅਮਰੀਕੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਿੰਕਨ ਨੇ ਕਿਹਾ ਕਿ ਧਾਰਮਿਕ ਆਜ਼ਾਦੀ ਅਮਰੀਕਾ ਦੀ ਕੂਟਨੀਤੀ ਦਾ ਬੇਸ਼ਕੀਮਤੀ ਹਿੱਸਾ ਹੈ ਕਿਉਂਕਿ ਇਹ ਹਕੀਕਤ ’ਚ ਦੁਨੀਆ ਦੇ ਹੋਰ ਮੁਲਕਾਂ ਅਤੇ ਲੋਕਾਂ ਨਾਲ ਸਬੰਧ ਬਣਾਉਣ ’ਚ ਸਹਾਇਤਾ ਕਰਦਾ ਹੈ। ‘ਦੁਨੀਆ ਭਰ ’ਚ ਸੱਭਿਆਚਾਰਕ ਵਿਰਸੇ ਦੇ ਅਹਿਮ ਹਿੱਸਿਆਂ ਦੀ ਸਾਂਭ-ਸੰਭਾਲ ’ਚ ਸਹਾਇਤਾ ਦੇਣਾ ਧਾਰਮਿਕ ਵਿਭਿੰਨਤਾ ਪ੍ਰਤੀ ਹਮਾਇਤ ਦਿਖਾਉਣ ਦਾ ਢੰਗ ਹੈ। ਅਸੀਂ ਸੱਭਿਆਚਾਰ ਦੀ ਸਾਂਭ-ਸੰਭਾਲ ਲਈ ‘ਯੂਐੱਸ ਅੰਬੈਸਡਰ ਫੰਡ’ ਜਿਹੀਆਂ ਕੋਸ਼ਿਸ਼ਾਂ ਰਾਹੀਂ ਤਬਾਹ ਹੋਈਆਂ ਇਤਿਹਾਸਕ ਇਮਾਰਤਾਂ ਦੇ ਪੁਨਰ ਨਿਰਮਾਣ ਅਤੇ ਗੁਆਚੀ ਜਾਂ ਚੋਰੀ ਹੋਈਆਂ ਵਸਤਾਂ ਨੂੰ ਮੁੜ ਤੋਂ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ।’ ਉਨ੍ਹਾਂ ਕਿਹਾ ਕਿ ਫਰਵਰੀ ’ਚ ਅਮਰੀਕੀ ਸਰਕਾਰ ਨੇ ਹਿੰਦੂ ਦੇਵਤਾ ਹਨੂਮਾਨ ਦੀ ਚੋਰੀ ਹੋ ਚੁੱਕੀ 500 ਸਾਲ ਪੁਰਾਣੀ ਮੂਰਤੀ ਬਰਾਮਦ ਕਰਕੇ ਭਾਰਤ ਸਰਕਾਰ ਨੂੰ ਮੋੜਿਆ। ਇਹ ਪਹਿਲੀ ਵਾਰ ਹੈ ਜਦੋਂ ਅਮਰੀਕੀ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰਾਲੇ ਦੇ ਫੋਗੀ ਬੌਟਮ ਹੈੱਡਕੁਆਰਟਰ ’ਚ ਦੀਵਾਲੀ ਸਮਾਗਮ ਦੀ ਮੇਜ਼ਬਾਨੀ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਸਭ ਤੋਂ ਪਵਿੱਤਰ ਕਦਰਾਂ-ਕੀਮਤਾਂ ਦਾ ਤਿਉਹਾਰ ਹੈ। ‘ਇਹ ਪਰਿਵਾਰ ਪ੍ਰਤੀ ਪਿਆਰ, ਨਜ਼ਦੀਕੀਆਂ ਅਤੇ ਅਜਨਬੀਆਂ ਪ੍ਰਤੀ ਦਇਆ ਦਿਖਾਉਣ ਦਾ ਤਿਉਹਾਰ ਹੈ। ਇਹ ਮੁਆਫ਼ ਕਰਨ, ਸ਼ੁਕਰਾਨਾ ਕਰਨ ਅਤੇ ਨਵੀਂ ਸ਼ੁਰੂਆਤ ਦਾ ਤਿਉਹਾਰ ਹੈ।’ ਆਰਟ ਆਫ਼ ਲਿਵਿੰਗ ਫਾਊਂਡੇਸ਼ਨ ਦੇ ਅਜੈ ਤੇਜਸਵੀ ਨੇ ਸਵਾਗਤ ਸਮਾਗਮ ’ਚ ਬਲਿੰਕਨ ਵੱਲੋਂ      ਰਵਾਇਤੀ ਦੀਵਾ ਜਗਾਉਣ ਤੋਂ ਪਹਿਲਾਂ ਪ੍ਰਾਰਥਨਾ ਕੀਤੀ।

More in Punjabi News

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...