ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ
ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ (42) ਦੀ ਹੱਤਿਆ ਦੇ ਦੋਸ਼ੀ ਰੌਬਰਟ ਸੋਲਿਸ ਨੂੰ ਸ਼ਜਾ-ਏ-ਮੌਤ ਸੁਣਾਈ ਗਈ ਹੈ। ਧਾਲੀਵਾਲ ਨੂੰ 27 ਸਤੰਬਰ, 2019 ’ਚ ਇਕ ਨਾਕੇ ਦੌਰਾਨ ਸੋਲਿਸ ਨੇ ਗੋਲੀਆਂ ਮਾਰ ਦਿੱਤੀਆਂ ਸਨ। ਨਾਗਰਿਕਾਂ ’ਤੇ ਆਧਾਰਿਤ ਜਿਊਰੀ ਨੇ ਜਦੋਂ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਤਾਂ ਉਸ ਨੇ ਕੋਈ ਪ੍ਰਤੀਕਰਮ ਨਹੀਂ ਦਿੱਤਾ। ਮੌਤ ਦੀ ਸਜ਼ਾ ਦੀ ਸਿਫ਼ਾਰਿਸ਼ ਕਰਨ ਤੋਂ ਪਹਿਲਾਂ ਜਿਊਰੀ ਮੈਂਬਰਾਂ ਨੇ ਸਿਰਫ਼ 35 ਮਿੰਟ ਤੱਕ ਵਿਚਾਰ ਵਟਾਂਦਰਾ ਕੀਤਾ। ਹੈਰਿਸ ਕਾਊਂਟੀ ਦੇ ਸ਼ੈਰਿਫ਼ ਐੱਡ ਗੌਂਜ਼ਾਲੇਜ਼ ਨੇ ਟਵਿੱਟਰ ’ਤੇ ਜਿਊਰੀ ਮੈਂਬਰਾਂ ਵੱਲੋਂ ਸੁਣਾਏ ਫ਼ੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ,‘‘ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਧਾਲੀਵਾਲ ਨੂੰ ਇਨਸਾਫ਼ ਮਿਲ ਗਿਆ ਹੈ।’’ ਸੋਲਿਸ (50) ਨੂੰ ਹਿਊਸਟਨ ਦੀ ਹੈਰਿਸ ਕਾਊਂਟੀ ਦੀ ਅਪਰਾਧਿਕ ਅਦਾਲਤ ਨੇ ਧਾਲੀਵਾਲ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਹੈ। ਧਾਲੀਵਾਲ ਉਸ ਸਮੇਂ ਸੁਰਖੀਆਂ ’ਚ ਆਇਆ ਸੀ ਜਦੋਂ ਉਨ੍ਹਾਂ ਨੂੰ ਨੌਕਰੀ ਦੌਰਾਨ ਦਾੜ੍ਹੀ ਰੱਖਣ ਅਤੇ ਦਸਤਾਰ ਪਹਿਨਣ ਦੀ ਇਜਾਜ਼ਤ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰ-ਪੱਛਮੀ ਹਿਊਸਟਨ ’ਚ ਇਕ ਟਰੈਫਿਕ ਸਿਗਨਲ ’ਤੇ ਸੋਲਿਸ ਨੇ ਗੋਲੀ ਮਾਰ ਕੇ ਧਾਲੀਵਾਲ ਦੀ ਹੱਤਿਆ ਕਰ ਦਿੱਤੀ ਸੀ। ਸੰਦੀਪ ਸਿੰਘ ਧਾਲੀਵਾਲ ਨੇ ਸੋਲਿਸ ਨੂੰ ਇਕ ਰਿਹਾਇਸ਼ੀ ਇਲਾਕੇ ’ਚ ਰੋਕਿਆ ਸੀ ਅਤੇ ਜਦੋਂ ਉਹ ਆਪਣੀ ਪੈਟਰੋਲਿੰਗ ਕਾਰ ਵੱਲ ਵਧ ਰਿਹਾ ਸਨ ਤਾਂ ਉਸ ਨੂੰ ਪਿੱਛਿਉਂ ਗੋਲੀਆਂ ਮਾਰੀਆਂ ਗਈਆਂ ਸਨ। ਜਿਊਰੀ ਮੈਂਬਰਾਂ ਨੇ 65 ਗਵਾਹਾਂ ਨੂੰ ਸੁਣਿਆ। ਸੁਣਵਾਈ ਦੌਰਾਨ ਸੋਲਿਸ ਨੇ ਆਪਣਾ ਬਚਾਅ ਕਰਦਿਆਂ ਕਿਹਾ ਸੀ ਕਿ ਉਸ ਤੋਂ ਗਲਤੀ ਨਾਲ ਗੋਲੀ ਚੱਲੀ ਸੀ ਜੋ ਧਾਲੀਵਾਲ ਨੂੰ ਲੱਗ ਗਈ। ਸੀਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਸੋਲਿਸ ਨੇ ਜਾਣਬੁੱਝ ਕੇ ਧਾਲੀਵਾਲ ਨੂੰ ਗੋਲੀ ਮਾਰੀ ਸੀ। ਧਾਲੀਵਾਲ ਦੀ ਵੱਡੀ ਭੈਣ ਹਰਪ੍ਰੀਤ ਰਾਏ ਨੇ ਕਿਹਾ,‘‘ਕਾਸ਼ ਇਸ ਸਮੇਂ ਧਾਲੀਵਾਲ ਸਾਡੇ ਨਾਲ ਹੁੰਦਾ। ਅੱਜ ਕਿੰਨੇ ਲੋਕਾਂ ਨੂੰ ਇਨਸਾਫ਼ ਮਿਲਦਾ ਹੈ?’’ ਸ਼ੈਰਿਫ਼ ਗੌਂਜ਼ਾਲੇਜ਼ ਨੇ ਕਿਹਾ,‘‘ਸਾਨੂੰ ਸਾਰਿਆਂ ਨੂੰ ਧਾਲੀਵਾਲ ਬਣਨ ਦੀ ਖਾਹਸ਼ ਰੱਖਣੀ ਚਾਹੀਦੀ ਹੈ। ਉਨ੍ਹਾਂ ਅਜਿਹੀ ਵਿਰਾਸਤ ਛੱਡੀ ਹੈ। ਉਹ ਇਕ ਮਾਨਵਤਾਵਾਦੀ ਸਨ ਜਿਨ੍ਹਾਂ ਆਪਣੇ ਕੰਮ ਦੌਰਾਨ ਕਈ ਲੋਕਾਂ ਦੀ ਸਹਾਇਤਾ ਕੀਤੀ।’’ ਧਾਲੀਵਾਲ ਦੇ ਨਾਮ ’ਤੇ ਇਕ ਡਾਕਖਾਨੇ ਅਤੇ ਇਕ ਸੜਕ ਦਾ ਨਾਮ ਵੀ ਰੱਖਿਆ ਗਿਆ ਹੈ।
ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ
ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...
ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ
ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...
ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ
ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...
ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ
ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...
ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ
ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...
ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ
ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...
ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ
ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...
ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ
ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...
ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ
ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...
ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ
ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...
ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ
ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...
ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ
ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...