Sunday, 27 Nov 2022

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ਟਰੰਪ(76) ਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਟਰੰਪ ਨੇ ਅਮਰੀਕੀ ਸਦਰ ਜੋਅ ਬਾਇਡਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਦੀਆਂ ਘਰੇਲੂ ਤੇ ਵਿਦੇਸ਼ ਨੀਤੀਆਂ ਨੇ ਅਮਰੀਕਾ ਨੂੰ ‘ਢਹਿੰਦਾ ਮੁਲਕ’ ਬਣਾ ਛੱਡਿਆ ਹੈ। ਟਰੰਪ, ਪਹਿਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਹਨ, ਜਿਨ੍ਹਾਂ ਖਿਲਾਫ਼ ਦੋ ਵਾਰ ਮਹਾਦੋਸ਼ ਦੀ ਕਾਰਵਾਈ ਵਿੱਢੀ ਗਈ ਹੈ। ਟਰੰਪ ਦੇ ਰਾਸ਼ਟਰਪਤੀ ਵਜੋਂ ਕਾਰਜਕਾਲ ਦਾ ਅੰਤ ਵੀ ਵਿਵਾਦਿਤ ਰਿਹਾ ਸੀ। ਟਰੰਪ ਹਮਾਇਤੀਆਂ ਨੇ ਪਿਛਲੇ ਸਾਲ 6 ਜਨਵਰੀ ਨੂੰ ਅਮਰੀਕੀ ਸੰਸਦ ’ਤੇ ਹਮਲਾ ਬੋਲਦਿਆਂ ਸੱਤਾ ਨਵੀਂ ਬਾਇਡਨ ਸਰਕਾਰ ਹੱਥ ਸੌਂਪਣ ਦੇ ਅਮਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ।

ਸਾਬਕਾ ਅਮਰੀਕੀ ਸਦਰ ਡੋਨਲਡ ਟਰੰਪ ਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ ਅੱਜ ਇਥੇ ਫਲੋਰਿਡਾ ਵਿੱਚ ਮਾਰ-ਏ-ਲੈਗੋ ਅਸਟੇਟ ਵਿੱਚ ਕੀਤਾ। ਉਂਜ ਇਹ ਐਲਾਨ ਮੱਧਕਾਲੀ ਚੋਣਾਂ ਤੋਂ ਇਕ ਹਫ਼ਤੇ ਮਗਰੋਂ ਹੋਇਆ ਹੈ, ਜਿਸ ਵਿੱਚ ਰਿਪਬਲਿਕਨ ਸੈਨੇਟ ’ਚ ਆਸ ਮੁਤਾਬਕ ਸੀਟਾਂ ਜਿੱਤਣ ਵਿੱਚ ਨਾਕਾਮ ਰਹੇ ਹਨ। ਟਰੰਪ ਨੇ ਜੋਸ਼ ਨਾਲ ਭਰੇ ਆਪਣੇ ਹਮਾਇਤੀਆਂ ਨੂੰ ਕਿਹਾ, ‘‘ਅਮਰੀਕਾ ਨੂੰ ਮੁੜ ਮਹਾਨ ਬਣਾਉਣ ਲਈ, ਮੈਂ ਇਕ ਵਾਰ ਮੁੜ ਐਲਾਨ ਕਰਦਾ ਹਾਂ ਕਿ ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਾਂਗਾ। ਇਹ ਸਾਡੀ ਇਕੱਠਿਆਂ ਦੀ ਮੁਹਿੰਮ ਹੋਵੇਗੀ।’’ ਟਰੰਪ ਨੇ ਕਿਹਾ, ‘ਮੈਂ ਤੁਹਾਡੀ ਆਵਾਜ਼ ਹਾਂ।’’ ਸਾਬਕਾ ਰਾਸ਼ਟਰਪਤੀ ਨੇ ਜ਼ੋਰ ਦੇ ਕੇ ਆਖਿਆ ਕਿ ਉਹ ਯਕੀਨੀ ਬਣਾਉਣਗੇ ਕਿ ਰਾਸ਼ਟਰਪਤੀ ਬਾਇਡਨ 2024 ਵਿੱਚ ਮੁੜ ਨਾ ਚੁਣੇ ਜਾਣ।’’ ਟਰੰਪ ਨੇ ਫਲੋਰਿਡਾ ਸਥਿਤ ਆਪਣੇ ਰਿਜ਼ੌਰਟ ਵਿੱਚ 400 ਦੇ ਕਰੀਬ ਮਹਿਮਾਨਾਂ ਦੀ ਹਾਜ਼ਰੀ ਵਿਚ ਉਪਰੋਕਤ ਐਲਾਨ ਕਰਨ ਤੋਂ ਪਹਿਲਾਂ ਫੈਡਰਲ ਚੋਣ ਕਮਿਸ਼ਨ ਕੋਲ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਏ। ਟਰੰਪ ਨੇ ਕਿਹਾ, ‘‘ਮੈਂ ਚੋਣ ਲੜ ਰਿਹਾਂ ਕਿਉਂਕਿ ਮੇਰਾ ਮੰਨਣਾ ਹੈ ਕਿ ਵਿਸ਼ਵ ਨੇ ਅਜੇ ਤੱਕ ਇਸ ਮੁਲਕ (ਅਮਰੀਕਾ) ਦੀ ਉਹ ਅਸਲ ਸ਼ਾਨ ਨਹੀਂ ਵੇਖੀ, ਜੋ ਹੋਣੀ ਚਾਹੀਦੀ ਸੀ। ਮੰਨੋ ਜਾਂ ਨਾ, ਪਰ ਅਸੀਂ ਅਜੇ ਤੱਕ ਸਿਖਰ ’ਤੇ ਨਹੀਂ ਪੁੱਜੇ।’’ ਇਸ ਮੌਕੇ ਸਟੇਜ ’ਤੇ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਤੇ ਕੁਝ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ। ਟਰੰਪ ਦੀ ਧੀ ਇਵਾਂਕਾ ਟਰੰਪ ਤੇ ਪੁੱਤਰ ਡੋਨਲਡ ਜੂਨੀਅਰ ਇਸ ਦੌਰਾਨ ਗੈਰਹਾਜ਼ਰ ਰਹੇ। ਕਾਬਿਲੇਗੌਰ ਹੈ ਕਿ ਅਮਰੀਕੀ ਰਾਸ਼ਟਰਪਤੀ ਬਾਇਡਨ, ਜੋ 20 ਨਵੰਬਰ ਨੂੰ 80 ਸਾਲਾਂ ਦੇ ਹੋ ਜਾਣਗੇ, ਅਗਾਮੀ ਰਾਸ਼ਟਰਪਤੀ ਚੋਣਾਂ ਲੜਨ ਤੋਂ ਨਾਂ- ਨੁੱਕਰ ਕਰਦੇ ਰਹੇ ਹਨ। ਸੂਤਰਾਂ ਮੁਤਾਬਕ ਬਾਇਡਨ ਕ੍ਰਿਸਮਸ ਤੇ ਨਵੇਂ ਸਾਲ ਦੀਆਂ ਛੁੱਟੀਆਂ ਮੌਕੇ ਇਸ ਬਾਰੇ ਕੋਈ ਆਖਰੀ ਫੈਸਲਾ ਲੈਣਗੇ। -

More in Punjabi News

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ)-ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮ...

ਯੂਕਰੇਨ ਦੇ ਕਬਜ਼ੇ ਵਾਲੇ ਇਲਾਕਿਆਂ ਦੇ ਰਲੇਵੇਂ ਲਈ ਰੂਸ ਤਿਆਰ

ਕੀਵ-ਰੂਸ ਗੁਆਂਢੀ ਮੁਲਕ ਯੂਕਰੇਨ ਦੇ ਉਨ੍ਹਾਂ ਹਿੱਸਿਆਂ ਦਾ ਰਸਮੀ ਤੌਰ ’ਤੇ ਆਪਣੇ ਖੇਤਰ ’ਚ ਰਲੇਵਾਂ ਕਰਨਾ ਚਾਹੁੰਦਾ ਹ...

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...