Friday, 22 Sep 2023

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮਾਣ ਦੀ ਗੱਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਪ੍ਰਧਾਨਗੀ ਸੰਮਲਿਤ, ਉਤਸ਼ਾਹਪੂਰਨ, ਫੈਸਲਾਕੁਨ ਤੇ ਕਾਰਵਾਈ ਕਰਨ ਵੱਲ ਕੇਂਦਰਿਤ ਹੋਵੇਗੀ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਅਜਿਹੇ ਮੌਕੇ ਜ਼ਿੰਮੇਵਾਰੀ ਸੰਭਾਲ ਰਿਹੈ, ਜਦੋਂ ਕੁੱਲ ਆਲਮ ਭੂ-ਸਿਆਸੀ ਤਣਾਅ, ਆਰਥਿਕ ਮੰਦੀ ਤੇ ਵਧਦੀਆਂ ਊਰਜਾ ਕੀਮਤਾਂ ਨਾਲ ਜੂਝ ਰਿਹੈ। ਚੇਤੇ ਰਹੇ ਕਿ ਭਾਰਤ ਰਸਮੀ ਤੌਰ ’ਤੇ ਪਹਿਲੀ ਦਸੰਬਰ ਤੋਂ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਅਗਲੀ ਜੀ-20 ਸਿਖਰ ਵਾਰਤਾ 9-10 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਵੇਗੀ। ਸ੍ਰੀ ਮੋਦੀ ਨੇ ਲੰਘੇ ਦਿਨ ਜੀ-20 ਆਗੂਆਂ ਨੂੰ ਸੰਬੋਧਨ ਕਰਦਿਆਂ ਵਾਅਦਾ ਕੀਤਾ ਸੀ ਕਿ ਸਮੂਹ ਦੀ ਕਮਾਨ ਭਾਰਤ ਕੋਲ ਆਉਣ ਮੌਕੇ ‘ਪ੍ਰਧਾਨਗੀ’ ਸੰਮਲਿਤ ਤੇ ਵਿਕਾਸਸ਼ੀਲ ਦੇਸ਼ਾਂ ਦੀ ਆਵਾਜ਼ ਬਣੇਗੀ।

ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਦੋ ਰੋਜ਼ਾ ਜੀ-20 ਸਿਖਰ ਵਾਰਤਾ ਦੀ ਸਮਾਪਤੀ ਮੌਕੇ ਸੰਖੇਪ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਸਮੂਹ ਦੀ ਪ੍ਰਧਾਨਗੀ ਸੌਂਪੀ। ਸ੍ਰੀ ਮੋਦੀ ਨੇ ਕਿਹਾ, ‘‘ਸਾਰੇ ਦੇਸ਼ਾਂ ਦੇ ਯਤਨਾਂ ਨਾਲ ਅਸੀਂ ਜੀ-20 ਸਿਖਰ ਵਾਰਤਾ ਨੂੰ ਆਲਮੀ ਭਲਾਈ ਦਾ ਪ੍ਰਮੁੱਖ ਸਰੋਤ ਬਣਾ ਸਕਦੇ ਹਾਂ।’’ ਜੀ-20 ਦੀ ਪ੍ਰਧਾਨਗੀ ਭਾਰਤ ਨੂੰ ਸੌਂਪਣ ਦੇ ਨਾਲ ਹੀ ਦੋ ਰੋਜ਼ਾ ਜੀ-20 ਸਿਖਰ ਵਾਰਤਾ ਸਮਾਪਤ ਹੋ ਗਈ।

ਇੰਡੋਨੇਸ਼ੀਆ ਦੀ ਮੇਜ਼ਬਾਨੀ ਵਿੱਚ ਰਿਜ਼ੌਰਟ ਟਾਪੂ ਬਾਲੀ ’ਚ ਹੋੲੇ ਸਮਾਗਮ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗਾ ਕਿ ਜੀ-20 ਅਗਲੇ ਸਾਲ ਵਿੱਚ ਨਵੇਂ ਵਿਚਾਰਾਂ ਦੀ ਕਲਪਨਾ ਦੇ ਨਾਲ ਅਤੇ ਸਮੂਹਿਕ ਕਾਰਵਾਈ ਵਿੱਚ ਤੇਜ਼ੀ ਲਿਆਉਣ ਲਈ ‘ਮੋਹਰੇ ਹੋ ਕੇ’ ਕੰਮ ਕਰੇ। ਪ੍ਰਧਾਨ ਮੰਤਰੀ ਨੇ ਕਿਹਾ, ‘‘ਭਾਰਤ ਅਜਿਹੇ ਮੌਕੇ ਜੀ-20 ਦਾ ਕੰਮਕਾਜ ਸੰਭਾਲ ਰਿਹਾ ਹੈ, ਜਦੋਂ ਕੁੱਲ ਆਲਮ ਭੂ-ਸਿਆਸੀ ਤਣਾਅ, ਆਰਥਿਕ ਮੰਦੀ, ਵਧਦੀ ਖੁਰਾਕੀ ਤੇ ਊਰਜਾ ਕੀਮਤਾਂ ਦੇ ਨਾਲ ਹੀ ਮਹਾਮਾਰੀ ਦੇ ਲੰਮੇ ਸਮੇਂ ਤੱਕ ਰਹਿਣ ਵਾਲੇ ਮਾੜੇ ਅਸਰਾਂ ਨਾਲ ਜੂਝ ਰਿਹਾ ਹੈ।’’ ਉਨ੍ਹਾਂ ਕਿਹਾ, ‘‘ਅਜਿਹੇ ਸਮੇਂ ਵਿਸ਼ਵ, ਜੀ-20 ਵੱਲ ਉਮੀਦ ਨਾਲ ਵੇਖ ਰਿਹਾ ਹੈ। ਅੱਜ ਮੈਂ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਭਾਰਤ ਦੀ ਜੀ-20 ਪ੍ਰਧਾਨਗੀ ਸੰਮਲਿਤ, ਉਤਸ਼ਾਹੀ, ਫੈਸਲਾਕੁਨ ਤੇ ਕਾਰਵਾਈ ਕਰਨ ਵੱਲ ਕੇਂਦਰਤ ਹੋਵੇਗੀ।’’ ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਵੱਲੋਂ ਜੀ-20 ਦੀ ਪ੍ਰਧਾਨਗੀ ਕਰਨਾ, ਹਰੇਕ ਭਾਰਤੀ ਲਈ ਮਾਣ ਵਾਲੀ ਗੱਲ ਹੈ ਅਤੇ ਦੇਸ਼ ਵੱਖ ਵੱਖ ਸ਼ਹਿਰਾਂ ਤੇ ਰਾਜਾਂ ਵਿੱਚ ਜੀ-20 ਦੀਆਂ ਮੀਟਿੰਗਾਂ ਕਰੇਗਾ। ਉਨ੍ਹਾਂ ਕਿਹਾ, ‘‘ਸਾਡੇ ਮਹਿਮਾਨਾਂ ਨੂੰ ਭਾਰਤ ਦੀ ਨਿਵੇਕਲੀ ਵੰਨ-ਸੁਵੰਨਤਾ, ਸੰਮਲਿਤ ਰਵਾਇਤਾਂ ਤੇ ਸਭਿਆਚਾਰਕ ਅਮੀਰੀ ਦਾ ਪੂਰਾ ਤਜਰਬਾ ਮਿਲੇਗਾ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ‘ਲੋਕਤੰਤਰ ਦੀ ਜਨਨੀ’ ਭਾਰਤ ਵਿੱਚ ਇਸ ਨਿਵੇਕਲੇ ਜਸ਼ਨ ਵਿੱਚ ਸ਼ਾਮਲ ਹੋਵੋ। ਅਸੀਂ ਮਿਲ ਕੇ ਜੀ-20 ਨੂੰ ਆਲਮੀ ਬਦਲਾਅ ਦਾ ਉਤਪ੍ਰੇਰਕ ਬਣਾਵਾਂਗੇ।’’ ਪ੍ਰਧਾਨ ਮੰਤਰੀ ਨੇ ਜੀ-20 ਲਈ ਭਾਰਤ ਦੀਆਂ ਤਰਜੀਹਾਂ ਵੀ ਗਿਣਾਈਆਂ। ਉਨ੍ਹਾਂ ਕਿਹਾ, ‘‘ਕੁਦਰਤੀ ਸਾਧਨਾਂ ’ਤੇ ਮਾਲਕੀ ਦੀ ਭਾਵਨਾ ਅੱਜ ਦੇ ਸਮੇਂ ’ਚ ਲੜਾਈ ਝਗੜਿਆਂ ਨੂੰ ਵਧਾ ਰਹੀ ਹੈ ਤੇ ਵਾਤਾਵਰਨ ਦੀ ਹਾਲਤ ਦਾ ਮੁੱਖ ਕਾਰਨ ਬਣ ਗਈ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਲਈ ਜੀਵਨ-ਸ਼ੈਲੀ ਮੁਹਿੰਮ ਇਸ ਵਿੱਚ ਵੱਡਾ ਯੋਗਦਾਨ ਪਾ ਸਕਦੀ ਹੈ। ਉਧਰ ਵਿਦੇਸ਼ ਸਕੱਤਰ ਵਿਨੈ ਕਵਾਤੜਾ ਨੇ ਦੱਸਿਆ ਕਿ ਭਾਰਤ ਨੇ ਜੀ-20 ‘ਨਤੀਜਾ ਦਸਤਾਵੇਜ਼’ ਤਿਆਰ ਕਰਨ ਵਿੱਚ ਰਚਨਾਤਮਕ ਭੂਮਿਕਾ ਨਿਭਾਈ ਹੈ। ਜੀ20 ਬਾਲੀ ਐਲਾਨਨਾਮੇ ਵਿੱਚ ਰੂਸ-ਯੂਕਰੇਨ ਜੰਗ ਬਾਰੇ ਵੱਖਰੇਵਿਆਂ ਦੀ ਗੱਲ ਨੂੰ ਸਵੀਕਾਰ ਕਰਦਿਆਂ ਕਿਹਾ ਗਿਆ ਹੈ ਕਿ ਸਮੂਹ ਦੇ ਬਹੁਤੇ ਮੁਲਕਾਂ ਨੇ ਇਸ ਦੀ ਨਿਖੇਧੀ ਕੀਤੀ ਹੈ। ਸ੍ਰੀ ਮੋਦੀ ਨੇ ਕਿਹਾ ਕਿ ਡਿਜੀਟਲ ਕਾਇਆਕਲਪ ਨੂੰ ‘ਮਾਨਵ ਜਾਤੀ’ ਦੇ ਛੋਟੇ ਹਿੱਸੇ ਤੱਕ ਸੀਮਤ ਨਹੀਂ ਰੱਖਿਆ ਜਾਣਾ ਚਾਹੀਦਾ।


More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...