Tuesday, 27 Feb 2024

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇਥੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਕੇਸਰੀ ਦਸਤਾਰ ਸਜਾਈ ਹੋਈ ਸੀ। ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਉਨ੍ਹਾਂ ਨੂੰ ਇਥੇ ਲਿਆਂਦਾ ਗਿਆ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ,ਪ੍ਰਤਾਪ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਅਜਨਾਲਾ, ਭਗਵੰਤਪਾਲ ਸਿੰਘ ਸੱਚਰ ਅਤੇ ਹੋਰ ਆਗੂ ਸ਼ਾਮਲ ਹਨ। ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਕੀਤੀ ਅਤੇ ਕੀਰਤਨ ਸੁਣਿਆ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ਼ ਵੀ ਭੇਟ ਕੀਤੀ। ਵਾਪਸੀ ਵੇਲੇ ਅਕਾਲ ਤਖ਼ਤ ਦੇ ਸਨਮੁੱਖ ਖੜੇ ਹੋ ਕੇ ਮੱਥਾ ਟੇਕਿਆ। ਉਨ੍ਹਾਂ ਮੀਡੀਆ ਨਾਲ ਕੋਈ ਗੱਲ ਕਰਨ ਤੋਂ ਗੁਰੇਜ਼ ਕੀਤਾ। ਕਾਂਗਰਸੀ ਆਗੂ ਸ੍ਰੀ ਸੱਚਰ ਵੱਲੋਂ ਉਨ੍ਹਾਂ ਨੂੰ ਸ੍ਰੀ ਸਾਹਿਬ ਅਤੇ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਲੋਕ ਸਭਾ ਮੈਂਬਰ ਰਾਹੁਲ ਗਾਂਧੀ ਅੱਜ ਦੇਰ ਸ਼ਾਮ ਆਪਣੇ ਸਾਥੀਆਂ ਸਮੇਤ ਅਨਾਜ ਮੰਡੀ ਸਰਹਿੰਦ ਵਿੱਚ ਪਹੁੰਚ ਗਏ ਹਨ, ਜਿਥੇ ਉਹ ਅੱਜ ਦੀ ਰਾਤ ਠਹਿਰਨਗੇ ਤੇ ਭਲਕੇ 11 ਜਨਵਰੀ ਨੂੰ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਅਨਾਜ ਮੰਡੀ ਸਰਹਿੰਦ ਤੋਂ ਆਪਣੀ ਯਾਤਰਾ ਸ਼ੁਰੂ ਕਰਨਗੇ। ਸਰਹਿੰਦ ਪਹੁੰਚਣ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਦਿੱਗਵਿਜੈ ਸਿੰਘ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਕਾਂਗਰਸ ਆਗੂਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਬਾਅਦ ਵਿੱਚ ਉਹ ਪਿੰਡ ਸਿੱਧੂਪੁਰ ਸਥਿਤ ਇੱਕ ਵਰਕਰ ਗੁਰਮੀਤ ਸਿੰਘ ਬਿੱਟੂ ਦੇ ਘਰ ਗਏ, ਜਿਥੇ ਉਹ ਸਾਬਕਾ ਫ਼ੌਜੀ ਦੀਪ ਚੰਦ ਨੂੰ ਵੀ ਮਿਲੇ ਤੇ ਉਥੇ ਉਨ੍ਹਾਂ ਸਾਗ, ਮੱਕੀ ਦੀ ਰੋਟੀ ਤੇ ਛੋਲੇ ਭਟੂਰੇ ਵੀ ਛਕੇ।



More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...